ਅਦਾਕਾਰਾ ਐਮੀ ਜੈਕਸਨ ਆਪਣੀ ਪ੍ਰੈਗਨੈਂਸੀ ਦੇ ਆਖਰੀ ਦਿਨਾਂ ਦਾ ਖ਼ੂਬ ਆਨੰਦ ਮਾਣ ਰਹੀ ਹੈ। ਹਾਲ ਹੀ ‘ਚ ਉਸ ਨੇ ਆਪਣੇ ਬੇਬੀ ਸ਼ਾਵਰ ਦੀਆਂ ਕੁਝ ਤਸਵੀਰਾਂ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤਾ।ਇਨ੍ਹਾਂ ਤਸਵੀਰਾਂ ‘ਚ ਐਮੀ ਬੇੱਹਦ ਖੁਸ਼ ਨਜ਼ਰ ਆਈ। ਇਸ ਦੇ ਨਾਲ ਹੀ ਉਸ ਨੇ ਤਸਵੀਰਾਂ ਨੂੰ ਸ਼ੇਅਰ ਕਰਦੇ ਹੋਏ ਕਿਹਾ ਕਿ ਉਹ ਆਪਣੇ ਹੋਣ ਵਾਲੇ ਬੱਚੇ ਨੂੰ ਬੇਹੱਦ ਖੁਸ਼ਕਿਸਮਤ ਮੰਨਦੀ ਹੈ।
ਤਸਵੀਰਾਂ ਨੂੰ ਸ਼ੇਅਰ ਕਰਦੇ ਹੋਏ ਐਮੀ ਨੇ ਆਪਣੇ ਪਰਿਵਾਰ ਤੇ ਦੋਸਤਾਂ ਦਾ ਵੀ ਧੰਨਵਾਦ ਕੀਤਾ।