ਸਿੱਖ ਸੈਨਿਕਾਂ ਲਈ ਬੈਲਿਸਟਿਕ ਹੈਲਮੇਟ ਸ਼ਾਮਲ ਕਰਨ ਦੇ ਮਾਮਲੇ ਵਿਚ ਵਿਵਾਦ ਵਧਣ ਲੱਗਾ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਸ ਤਰ੍ਹਾਂ ਦੇ ਕਿਸੇ ਵੀ ਕਦਮ ਦਾ ਵਿਰੋਧ ਕੀਤਾ ਹੈ। ਸਿੱਖਾਂ ਦੇ ਸਰਵਉੱਚ ਧਾਰਮਿਕ ਸੰਸਥਾ ਸ਼੍ਰੋਮਣੀ ਕਮੇਟੀ ਦੇ ਇਕ ਵਫਦ ਨੇ ਇਸ ਮੁੱਦੇ ਉਤੇ ਚਰਚਾ ਕਰਨ ਲਈ ਘੱਟ ਗਿਣਤੀਆਂ ਲਈ ਕੌਮੀ ਕਮਿਸ਼ਨ ਦੇ ਮੁਖੀ ਨਾਲ ਮੁਲਾਕਾਤ ਕੀਤੀ।
ਵਫਦ ਨੇ ਕਿਹਾ ਕਿ ਸਿੱਖ ਪਛਾਣ ਦੇ ਮਾਮਲੇ ਵਿਚ ਕਿਸੇ ਵੀ ਤਰ੍ਹਾਂ ਦੀ ਦਖਲਅੰਦਾਜ਼ੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਵਫਦ ਨੇ ਕਿਹਾ ਕਿ ਸਿੱਖ ਸੈਨਿਕਾਂ ਦੇ ਸਿਰ ‘ਤੇ ਹੈਲਮੇਟ ਮਨਜ਼ੂਰ ਨਹੀਂ ਕੀਤਾ ਜਾ ਸਕਦਾ। ਦੱਸ ਦੇਈਏ ਕਿ ਇਹ ਟਿੱਪਣੀਆਂ ਇਨ੍ਹਾਂ ਖਬਰਾਂ ਵਿਚ ਆਈ ਹੈ ਜਿਸ ਵਿਚ ਫੌਜ ਵੱਲੋਂ ਸਿੱਖ ਸੈਨਿਕਾਂ ਲਈ ਬੈਲਿਸਟਿਕ ਹੈਲਮੇਟ ਸ਼ਾਮਲ ਕਰਨ ਦੀ ਗੱਲ ਕਹੀ ਗਈ ਹੈ।