Kartarpur Corridor Construction Work ਪਾਕਿਸਤਾਨ ਦੇ ਨਾਰੋਵਾਲ ਜ਼ਿਲ੍ਹੇ ‘ਚ ਸਥਿਤ ਲਾਂਘੇ ਦਾ 98% ਕੰਮ ਪੂਰਾ ਹੋ ਗਿਆ ਹੈ। ਹੁਣ ਸਿਰਫ਼ ਫਾਇਨਲ ਟੱਚ ਦੇਣ ਦਾ ਕੰਮ ਬਾਕੀ ਹੈ। ਦਰਬਾਰ ਸਾਹਿਬ ਗੁਰਦੁਆਰੇ ਦੇ ਵਿਸਥਾਰ ਦੇ ਪਹਿਲੇ ਪੜਾਅ ਤਹਿਤ, ਪਾਕਿਸਤਾਨ ਸਰਕਾਰ ਨੇ ਪ੍ਰਾਜੈਕਟ ਨੂੰ ਇੱਕ ਸਾਲ ਤੋਂ ਵੀ ਘੱਟ ਸਮੇਂ ‘ਚ ਪੂਰਾ ਕਰ ਲਿਆ ਹੈ।
ਇਹ ਗੁਰਦੁਆਰਾ ਡੇਰਾ ਬਾਬਾ ਨਾਨਕ ਤੋਂ 4 ਕਿਲੋਮੀਟਰ ਦੀ ਦੂਰੀ ‘ਤੇ ਹੈ। ਸਿੱਖ ਧਰਮ ਦੇ ਬਾਨੀ ਗੁਰੂ ਨਾਨਕ ਦੇਵ ਜੀ ਕਰਤਾਰਪੁਰ ਦੇ ਇਸ ਗੁਰਦੁਆਰਾ ਸਾਹਿਬ ਵਿੱਚ 16 ਸਾਲਾਂ ਰਹੇ ਸਨ।
ਪਾਕਿਸਤਾਨ ਸਰਕਾਰ ਵੱਲੋਂ ਕਰਤਾਰਪੁਰ ਲਾਂਘਾ ਖੋਲ੍ਹਣ ‘ਤੇ ਸ਼ਰਧਾਲੂਆਂ ਲਈ ਕੁਝ ਸ਼ਰਤਾਂ ਰੱਖੀਆਂ ਗਈਆਂ ਸਨ। ਜੇਕਰ ਸ਼ਰਧਾਲੂ ਇਨ੍ਹਾਂ ਸ਼ਰਤਾਂ ਨੂੰ ਧਿਆਨ ‘ਚ ਰੱਖਣਗੇ ਤਾਂ ਉਹ ਆਸਾਨੀ ਨਾਲ ਸ੍ਰੀ ਕਰਤਾਰਪੁਰ ਸਾਹਿਬ ਜੀ ਦੇ ਦਰਸ਼ਨ ਕਰ ਸਕਣਗੇ।