ਸ਼ਨਿਚਰਵਾਰ ਨੂੰ ਸ੍ਰੀ ਦਰਬਾਰ ਸਾਹਿਬ ‘ਚ ਹੋਈ ਬੇਅਦਬੀ ਦੀ ਘਟਨਾ ਤੋਂ ਬਾਅਦ ਪੰਜਾਬ ਸਰਕਾਰ ਐਕਸ਼ਨ ਮੋਡ ‘ਚ ਆ ਗਈ ਹੈ। ਉੱਪ ਮੁੱਖ ਮੰਤਰੀ ਸੁਖਵਿੰਦਰ ਸਿੰਘ ਰੰਧਾਵਾ ਘਟਨਾਕ੍ਰਮ ਸਬੰਧੀ ਜਾਣਕਾਰੀ ਲੈਣ ਅੰਮ੍ਰਿਤਸਰ ਪਹੁੰਚੇ। ਪੁਲਿਸ ਕਮਿਸ਼ਨਰ ਸੁਖਚੈਨ ਸਿੰਘ ਦੀ ਪ੍ਰਧਾਨਗੀ ਹੇਠ ਪੁਲਿਸ ਲਾਈਨ ਵਿੱਚ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਉਨ੍ਹਾਂ ਕਿਹਾ ਕਿ ਪੁਲਿਸ ਮਾਮਲੇ ਦੀ ਬਾਰੀਕੀ ਨਾਲ ਜਾਂਚ ਕਰ ਰਹੀ ਹੈ।
ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਬੇਅਦਬੀ ਕਰਨ ਵਾਲਾ ਵਿਅਕਤੀ ਸ਼ਨਿਚਰਵਾਰ ਸਵੇਰੇ 11.40 ਵਜੇ ਸ੍ਰੀ ਦਰਬਾਰ ਸਾਹਿਬ ‘ਚ ਦਾਖਲ ਹੋਇਆ ਸੀ। ਇਸ ਤੋਂ ਬਾਅਦ ਉਹ ਕਾਫੀ ਦੇਰ ਤਕ ਪਰਿਕਰਮਾ ‘ਚ ਰਿਹਾ। ਸੀਸੀਟੀਵੀ ਕੈਮਰੇ ਦੀ ਫੁਟੇਜ 2 ਦਿਨਾਂ ‘ਚ ਉਹ ਸਾਰੀਆਂ ਫੁਟੇਜ ਲੈ ਲਈਆਂ ਜਾਣਗੀਆਂ, ਜਿਨ੍ਹਾਂ ਗਲੀਆਂ ਰਾਹੀਂ ਉਹ ਦਰਬਾਰ ਸਾਹਿਬ ਪਹੁੰਚਿਆ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਸ਼੍ਰੋਮਣੀ ਕਮੇਟੀ ਅਤੇ ਸਰਕਾਰ ਸਾਂਝੇ ਤੌਰ ‘ਤੇ ਜਾਂਚ ਕਰੇਗੀ।
ਉਨ੍ਹਾਂ ਪੰਜਾਬ ਦੇ ਸਾਰੇ ਧਾਰਮਿਕ ਸਥਾਨਾਂ ‘ਤੇ ਸੀਸੀਟੀਵੀ ਕੈਮਰੇ ਲਗਾਉਣ ਦੇ ਆਦੇਸ਼ ਵੀ ਦਿੱਤੇ। ਉਨ੍ਹਾਂ ਮੌਜੂਦਾ ਧਾਰਾ 295ਏ ਬਾਰੇ ਵੀ ਕਿਹਾ ਕਿ ਇਸ ਧਾਰਾ ਨੂੰ ਮਜ਼ਬੂਤੀ ਨਾਲ ਲਾਗੂ ਕਰਨ ਲਈ ਕੇਂਦਰ ਸਰਕਾਰ ਨੂੰ ਲਿਖਿਆ ਜਾਵੇਗਾ। ਇਸ ਸਬੰਧੀ ਕੇਂਦਰ ਸਰਕਾਰ ਵੱਲੋਂ ਅਜੇ ਤਕ ਕੋਈ ਤਾਕਤ ਨਹੀਂ ਦਿਖਾਈ ਗਈ ਹੈ। ਰੰਧਾਵਾ ਨੇ ਕਿਹਾ ਕਿ ਉਨ੍ਹਾਂ ਦੀ ਮੰਗ ਹੈ ਕਿ ਇਸ ਐਕਟ ਨੂੰ ਸਖ਼ਤੀ ਨਾਲ ਲਾਗੂ ਕਰ ਕੇ ਬੇਅਦਬੀ ਕਰਨ ਵਾਲਿਆਂ ਨੂੰ 10 ਸਾਲ ਦੀ ਸਜ਼ਾ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਸ਼ਨਿਚਰਵਾਰ ਨੂੰ ਹੋਈ ਬੇਅਦਬੀ ਦੀ ਰਿਪੋਰਟ 2 ਦਿਨਾਂ ‘ਚ ਪੇਸ਼ ਕੀਤੀ ਜਾਵੇਗੀ।