PreetNama
ਸਮਾਜ/Social

ਕਸ਼ਮੀਰ ਦੇ 575 ਨੌਜਵਾਨ ਭਾਰਤੀ ਫੌਜ ‘ਚ ਸ਼ਾਮਲ

ਜੰਮੂ-ਕਸ਼ਮੀਰ ਤੋਂ ਧਾਰਾ 370 ਹਟਾਏ ਜਾਣ ਤੋਂ ਬਾਅਦ ਇਸ ਦੀ ਹਰ ਪਾਸੇ ਚਰਚਾ ਹੋ ਰਹੀ ਹੈ। ਇਸੇ ਦੌਰਾਨ ਕਸ਼ਮੀਰ ਦੇ ਨੌਜਵਾਨ ਲਗਾਤਾਰ ਦੇਸ਼ ਦੀ ਮੁੱਖ ਧਾਰਾ ਵਿੱਚ ਸ਼ਾਮਲ ਹੋਣ ਦੀ ਕੋਸ਼ਿਸ਼ ਕਰ ਰਹੇ ਹਨ। ਇਸ ਦੀ ਇੱਕ ਉਦਾਹਰਣ ਸ਼ੁੱਕਰਵਾਰ ਨੂੰ ਸੂਬੇ ਵਿੱਚ ਵੇਖਣ ਨੂੰ ਮਿਲੀ ਜਦੋਂ ਇੱਕ ਸਾਲ ਦੀ ਸਖ਼ਤ ਸਿਖਲਾਈ ਤੋਂ ਬਾਅਦ 575 ਨੌਜਵਾਨ ਭਾਰਤੀ ਫੌਜ ਵਿੱਚ ਭਰਤੀ ਹੋਏ। ਇੱਥੇ ਵੇਖੋ ਉਨ੍ਹਾਂ ਦੀਆਂ ਤਸਵੀਰਾਂ।ਇਨ੍ਹਾਂ ਸੈਨਿਕਾਂ ਨੇ ਸ਼ੁੱਕਰਵਾਰ ਨੂੰ ਸਿਖਲਾਈ ਪੂਰੀ ਕਰਨ ਤੋਂ ਬਾਅਦ ਸਹੁੰ ਚੁੱਕੀ। ਹੁਣ ਵੱਖ-ਵੱਖ ਥਾਵਾਂ ‘ਤੇ ਇਨ੍ਹਾਂ ਦੀ ਪੋਸਟਿੰਗ ਹੋਏਗੀ।ਇਨ੍ਹਾਂ ਫੌਜੀਆਂ ਦੀ ਰੈਜੀਮੈਂਟ ਦਾ ਨਾਮ ‘ਜੈਕਲਾਈ’ ਹੈ। ਜੈਕਲਾਈ ਰੈਜੀਮੈਂਟ ਦਾ ਮੁੱਖ ਵਾਕ ਹੈ- ਬਲੀਦਾਨਇਨ੍ਹਾਂ ਨੌਜਵਾਨਾਂ ਨੂੰ ਸੂਬੇ ਦੇ ਵੱਖ-ਵੱਖ ਵਿਭਾਗਾਂ ਵਿੱਚ ਨੌਕਰੀਆਂ ਦਿੱਤੀਆਂ ਜਾਣਗੀਆਂ। ਧਾਰਾ 370 ਦੇ ਹਟਾਏ ਜਾਣ ਤੋਂ ਬਾਅਦ ਫੌਜ ਦੇ ਜਵਾਨ ਸੂਬੇ ਵਿਚ ਸ਼ਾਂਤੀ ਬਣਾਈ ਰੱਖਣ ਲਈ ਡਟੇ ਹੋਏ ਹਨ।

ਪ੍ਰਸ਼ਾਸਨ ਨੇ ਪਹਿਲਾਂ ਕੁਝ ਸਖ਼ਤੀ ਤੋਂ ਬਾਅਦ ਕਈ ਥਾਵਾਂ ‘ਤੇ ਫੋਨ ਲਾਈਨ ਚਾਲੂ ਕਰ ਦਿੱਤੀ ਹੈ। ਪ੍ਰਸ਼ਾਸਨ ਜਲਦੀ ਤੋਂ ਜਲਦੀ ਇੱਥੇ ਆਮ ਜੀਵਨ ਬਹਾਲ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ।

ਮ ਵੀਰ ਲਕਸ਼ਮਣਮ, ਯਾਨੀ ਕੁਰਬਾਨੀ ਵੀਰ ਦਾ ਲੱਛਣ ਹੈ।

ਦੱਸ ਦਈਏ ਜੰਮੂ-ਕਸ਼ਮੀਰ ਦੇ ਲੋਕਾਂ ਨੂੰ ਵੱਧ ਤੋਂ ਵੱਧ ਮੌਕੇ ਦੇਣ ਲਈ ਰਾਜਪਾਲ ਸੱਤਿਆਪਾਲ ਮਲਿਕ ਨੇ ਕਿਹਾ ਹੈ ਕਿ ਤਿੰਨ ਮਹੀਨਿਆਂ ਦੇ ਅੰਦਰ-ਅੰਦਰ ਸੂਬੇ ਦੇ 50 ਹਜ਼ਾਰ ਨੌਜਵਾਨਾਂ ਨੂੰ ਨੌਕਰੀ ਦਿੱਤੀ ਜਾਵੇਗੀ।

Related posts

ਖੂਨ ਵਾਂਗ ਲਾਲੋ-ਲਾਲ ਹੋਇਆ ਅਸਮਾਨ, ਸੋਸ਼ਲ ਮੀਡੀਆ ‘ਤੇ ਵਾਈਰਲ

On Punjab

Iraq Protests : ਇਰਾਕ ‘ਚ ਸਿਆਸੀ ਬਵਾਲ, 12 ਲੋਕਾਂ ਦੀ ਮੌਤ, ਰਾਸ਼ਟਰਪਤੀ ਭਵਨ ‘ਚ ਦਾਖ਼ਲ ਹੋਈ ਭੀੜ, ਵੇਖੋ ਤਸਵੀਰਾਂ

On Punjab

ਗੁਰੂ ਹਰਿ ਰਾਇ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਦਾ ਫ਼ੈਸਲਾ

On Punjab