ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦਾ ਵਫ਼ਦ ਸੂਬਾ ਆਗੂ ਅਵਤਾਰ ਸਿੰਘ ਮਹਿਮਾ ਦੀ ਅਗਵਾਈ ਵਿੱਚ ਐਸਐਸਪੀ ਫਿਰੋਜ਼ਪੁਰ ਨੂੰ ਮਿਲਿਆ। ਧਾਰਾ 326 ਅਧੀਨ ਕਸ਼ਮੀਰ ਲਾਲ ਬਾਜੇ ਕੇ ਨੂੰ ਤੁਰੰਤ ਗ੍ਰਿਫ਼ਤਾਰ ਕਰਨ ਅਤੇ ਕਿਸਾਨ ਆਗੂਆਂ ਤੇ ਪਾਏ ਝੂਠੇ ਪਰਚੇ ਰੱਦ ਕਰਨ ਦੀ ਮੰਗ ਕੀਤੀ ਗਈ । ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਹੋਇਆਂ ਆਗੂਆਂ ਨੇ ਦੱਸਿਆ ਕਿ ਪਿੰਡ ਬਾਜੇ ਕੇ ਵਿੱਚ ਇੱਕ ਗ਼ਰੀਬ ਹਾਕਮ ਚੰਦ ਦੀ ਦੁਕਾਨ ਅਤੇ ਪਲਾਟ ਉੱਪਰ ਨਾਜਾਇਜ਼ ਕਬਜ਼ਾ ਕਰਨ ਅਤੇ ਉਸਦੇ ਪਰਿਵਾਰ ਨੂੰ ਗੰਭੀਰ ਸੱਟਾਂ ਮਾਰ ਕੇ ਜ਼ਖ਼ਮੀ ਕਰਨ ਦੇ ਦੋਸ਼ੀ ਕਸ਼ਮੀਰ ਲਾਲ ਬਾਜੇ ਕੇ ਨੂੰ ਗਿਰਫਤਾਰ ਕਰਵਾਉਣ ਲਈ ਜਥੇਬੰਦੀਆਂ ਲਗਾਤਾਰ ਸੰਘਰਸ਼ ਕਰ ਰਹੀਆਂ ਹਨ । ਜਿਸ ਸਬੰਧੀ ਬੀਤੀ 30 ਦਸੰਬਰ ਨੂੰ ਡੀਐੱਸਪੀ ਦਫ਼ਤਰ ਗੁਰੂਹਰਸਹਾਏ ਵਿਖੇ ਧਰਨਾ ਦਿੱਤਾ ਗਿਆ ਸੀ ਜਿਸ ਉੱਤੇ ਡੀਐਸਪੀ ਸਾਹਿਬ ਨੇ ਇੱਕ ਹਫ਼ਤੇ ਅੰਦਰ ਕਾਰਵਾਈ ਕਰਨ ਦਾ ਭਰੋਸਾ ਦਿੱਤਾ ਸੀ । ਲੱਗਭੱਗ ਦੋ ਹਫ਼ਤੇ ਬੀਤ ਜਾਣ ਦੇ ਬਾਵਜੂਦ ਵੀ ਦੋਸ਼ੀਆਂ ਉੱਤੇ ਕੋਈ ਕਾਰਵਾਈ ਨਹੀਂ ਕੀਤੀ ਗਈ ਦੋਸ਼ੀ ਕਸ਼ਮੀਰ ਲਾਲ ਬਾਜੇ ਕੇ ਸ਼ਰੇਆਮ ਘੁੰਮ ਰਿਹਾ ਹੈ । ਉਨ੍ਹਾਂ ਦੱਸਿਆ ਕਿ ਥਾਣਾ ਗੁਰੂਹਰਸਹਾਏ ਦੇ ਇੰਸਪੈਕਟਰ ਨਾਲ ਗੱਲਬਾਤ ਕਰਨ ਤੇ ਉਹ ਕਹਿੰਦਾ ਹੈ ਕਿ ਮੈਂ ਕਸ਼ਮੀਰ ਲਾਲ ਨੂੰ ਕਿਹਾ ਹੈ ਕਿ ਉਹ ਜ਼ਮਾਨਤ ਕਰਾ ਲਵੇ । ਇਸ ਤਰ੍ਹਾਂ ਨਾਲ ਪੁਲਿਸ ਪ੍ਰਸ਼ਾਸਨ ਸ਼ਰੇਆਮ ਦੋਸ਼ੀ ਦਾ ਪਿੱਠ ਥਾਪੜ ਰਿਹਾ ਹੈ ਅਤੇ ਪੀੜਤਾਂ ਨੂੰ ਇਨਸਾਫ ਦੇਣ ਤੋਂ ਪਾਸਾ ਵੱਟ ਰਿਹਾ ਹੈ । ਉਨ੍ਹਾਂ ਕਿਹਾ ਕਿ ਇਸ ਸਬੰਧੀ ਪੂਰੀ ਜਾਣਕਾਰੀ ਐਸਐਸਪੀ ਫਿਰੋਜ਼ਪੁਰ ਨੂੰ ਦਿੱਤੀ ਗਈ ਹੈ ਅਤੇ ਜੇਕਰ ਜਲਦ ਇਨਸਾਫ ਨਾ ਮਿਲਿਆ ਅਤੇ ਦੋਸ਼ੀਆਂ ਨੂੰ ਗ੍ਰਿਫਤਾਰ ਨਾ ਕੀਤਾ ਗਿਆ ਤਾਂ ਅਸੀਂ ਸੰਘਰਸ਼ ਤੇਜ਼ ਕਰਨ ਲਈ ਮਜਬੂਰ ਹੋਵਾਂਗੇ । ਇਸ ਮੌਕੇ ਜ਼ਿਲ੍ਹਾ ਆਗੂ ਦੇਸ ਰਾਜ ਬਾਜੇ ਕੇ ਘੱਲ ਖੁਰਦ ਬਲਾਕ ਦੇ ਪ੍ਰਧਾਨ ਨਿਰਮਲ ਸਿੰਘ ਰੱਜੀਵਾਲਾ ਤੋਂ ਇਲਾਵਾ ਪ੍ਰਕਾਸ਼ ਸਿੰਘ ਭੁਪਿੰਦਰ ਸਿੰਘ ਨੰਬਰਦਾਰ ਜਸਵੀਰ ਸਿੰਘ ਕਰਨੈਲ ਸਿੰਘ ਲੇਖ ਰਾਜ ਸ਼ਗਨ ਲਾਲ ਕ੍ਰਿਸ਼ਨ ਲਾਲ ਜੈ ਚੰਦ ਕੁਲਬੀਰ ਸਿੰਘ ਹਰਪਾਲ ਸਿੰਘ ਗੁਰਮੁਖ ਸਿੰਘ ਸੁਖਜਿੰਦਰ ਸਿੰਘ ਆਦਿ ਹਾਜ਼ਰ ਸਨ ।