67.66 F
New York, US
April 19, 2025
PreetNama
ਰਾਜਨੀਤੀ/Politics

ਕਾਂਗਰਸ ਪ੍ਰਧਾਨ ਦੇ ਅਹੁੱਦੇ ਤੋਂ ਅਸਤੀਫਾ ਦੇ ਸਕਦੀ ਸੋਨੀਆ, ਸੋਮਵਾਰ CWC ਮੀਟਿੰਗ ‘ਚ ਨਵੇਂ ਪ੍ਰਧਾਨ ਤੇ ਹੋ ਸਕਦਾ ਫੈਸਲਾ

ਨਵੀਂ ਦਿੱਲੀ: ਕਾਂਗਰਸ ਪਾਰਟੀ ਦੀ ਕੌਮੀ ਪ੍ਰਧਾਨ ਸੋਨੀਆ ਗਾਂਧੀ ਦਾ ਕਾਰਜ ਕਾਲ 10 ਅਗਸਤ ਨੂੰ ਖ਼ਤਮ ਹੋ ਗਿਆ ਹੈ।ਇਸ ਦੌਰਾਨ ਸੂਤਰਾਂ ਦੇ ਹਵਾਲੇ ਨਾਲ ਕੁਝ ਖ਼ਬਰਾਂ ਇਹ ਵੀ ਹਨ ਕਿ ਸੋਨੀਆ ਗਾਂਧੀ ਆਪਣੇ ਅਹੁੱਦੇ ਤੋਂ ਅਸਤੀਫਾ ਦੇ ਸਕਦੀ ਹੈ।ਉਹ ਹੁਣ ਇਸ ਅਹੁਦੇ ਤੇ ਨਹੀਂ ਰਹਿਣਾ ਚਾਹੁੰਦੀ।

ਕਾਂਗਰਸ ਵਰਕਿੰਗ ਕਮੇਟੀ ਦੀ ਕੱਲ ਯਾਨੀ ਸੋਮਵਾਰ ਨੂੰ ਇਕ ਮਹੱਤਵਪੂਰਨ ਬੈਠਕ ਹੋਣੀ ਹੈ। ਮੰਨਿਆ ਜਾ ਰਿਹਾ ਹੈ ਕਿ ਇਸ ਬੈਠਕ ਵਿਚ ਨਵੇਂ ਚੇਅਰਮੈਨ ਬਾਰੇ ਕੋਈ ਫੈਸਲਾ ਸੰਭਵ ਹੈ। ਇਹ ਮੀਟਿੰਗ ਸਵੇਰੇ 11 ਵਜੇ ਹੋਵੇਗੀ।

ਦੱਸ ਦੇਈਏ ਕਿ 23 ਸੀਨੀਅਰ ਕਾਂਗਰਸੀ ਨੇਤਾਵਾਂ ਨੇ ਪਾਰਟੀ ਹਾਈ ਕਮਾਂਡ ਸੋਨੀਆ ਗਾਂਧੀ ਨੂੰ ਪੱਤਰ ਲਿਖ ਕੇ ਵੱਡੀ ਤਬਦੀਲੀ ਦੀ ਮੰਗ ਕੀਤੀ ਹੈ। ਇਨ੍ਹਾਂ ਨੇਤਾਵਾਂ ਵਿੱਚ 5 ਸਾਬਕਾ ਮੁੱਖ ਮੰਤਰੀ, ਕਾਂਗਰਸ ਵਰਕਿੰਗ ਕਮੇਟੀ ਦੇ ਮੈਂਬਰ, ਸੰਸਦ ਮੈਂਬਰ ਤੇ ਸਾਰੇ ਸਾਬਕਾ ਕੇਂਦਰੀ ਮੰਤਰੀ ਸ਼ਾਮਲ ਹਨ।

ਅੰਗਰੇਜ਼ੀ ਅਖਬਾਰ ‘ਇੰਡੀਅਨ ਐਕਸਪ੍ਰੈਸ’ ‘ਚ ਪ੍ਰਕਾਸ਼ਤ ਇੱਕ ਰਿਪੋਰਟ ਅਨੁਸਾਰ ਇਸ ਪੱਤਰ ਵਿਚਲੇ ਨੇਤਾਵਾਂ ਨੇ ਭਾਜਪਾ ਦੀ ਤਰੱਕੀ ਨੂੰ ਮੰਨਿਆ ਹੈ। ਉਨ੍ਹਾਂ ਮੰਨਿਆ ਹੈ ਕਿ ਨੌਜਵਾਨਾਂ ਨੇ ਨਰੇਂਦਰ ਮੋਦੀ ਨੂੰ ਫੈਸਲਾਕੁੰਨ ਵੋਟ ਦਿੱਤੀ ਸੀ। ਕਾਂਗਰਸ ਨੇ ਨੌਜਵਾਨਾਂ ਦਾ ਵਿਸ਼ਵਾਸ ਗੁਆ ਦਿੱਤਾ ਹੈ ਤੇ ਇਹ ਗੰਭੀਰ ਚਿੰਤਾ ਦਾ ਵਿਸ਼ਾ ਹੈ।

ਇਨ੍ਹਾਂ 3 ਮੰਗਾਂ ਦਾ ਜ਼ਿਕਰ
1. ਅਗਵਾਈ ਪੂਰੇ ਸਮੇਂ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਹੋਵੇ, ਜੋ ਫੀਲਡ ‘ਚ ਐਕਟਿਵ ਰਹੇ, ਇਸ ਦਾ ਅਸਰ ਵੀ ਵੇਖਣ ਨੂੰ ਮਿਲੇ।

2. ਕਾਂਗਰਸ ਵਰਕਿੰਗ ਕਮੇਟੀ ਦੀਆਂ ਚੋਣਾਂ ਕਰਵਾਈਆਂ ਜਾਣ

3. ਸੰਸਥਾਗਤ ਅਗਵਾਈ ਢਾਂਚੇ ਨੂੰ ਤੁਰੰਤ ਬਣਾਇਆ ਜਾਣਾ ਚਾਹੀਦਾ ਹੈ ਤਾਂ ਜੋ ਪਾਰਟੀ ਨੂੰ ਮੁੜ ਸੁਰਜੀਤ ਕਰਨ ਲਈ ਸੇਧ ਦਿੱਤੀ ਜਾ ਸਕੇ।

ਕੈਪਟਨ ਨੇ ਕਿਹਾ ਗਾਂਧੀ ਪਰਿਵਾਰ ਦੀ ਲੀਡਰਸ਼ਿਪ ਨੂੰ ਚੁਣੌਤੀ ਦੇਣਾ ਗ਼ਲਤ
ਪੰਜਾਬ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲੀਡਰਸ਼ਿਪ ਤਬਦੀਲੀ ਦੀ ਮੰਗ ਨੂੰ ਗੱਲਤ ਕਰਾਰ ਦਿੰਦਿਆਂ ਕਿਹਾ ਬ੍ਰਿਟਿਸ਼ ਸ਼ਾਸਨ ਤੋਂ ਆਜ਼ਾਦੀ ਪ੍ਰਾਪਤ ਕਰਨ ਤੋਂ ਲੈ ਕੇ ਗਾਂਧੀ ਪਰਿਵਾਰ ਦੇ ਦੇਸ਼ ਦੀ ਤਰੱਕੀ ਵਿੱਚ ਵੱਡੇ ਯੋਗਦਾਨ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਨੂੰ ਇੱਕ ਅਜਿਹੀ ਲੀਡਰਸ਼ਿਪ ਦੀ ਜਰੂਰਤ ਹੈ ਜੋ ਸਿਰਫ ਕੁਝ ਲੋਕਾਂ ਲਈ ਹੀ ਨਹੀਂ ਬਲਕਿ ਪੂਰੀ ਪਾਰਟੀ ਤੇ ਵੱਡੇ ਪੱਧਰ ‘ਤੇ ਦੇਸ਼ ਨੂੰ ਸਵੀਕਾਰ ਹੋਵੇ ਅਤੇ ਗਾਂਧੀ ਇਸ ਭੂਮਿਕਾ ਲਈ ਢੁਕਵੇਂ ਹਨ।

ਉਨ੍ਹਾਂ ਨੇ ਕਿਹਾ ਕਿ ਸੋਨੀਆ ਗਾਂਧੀ ਨੂੰ ਜਿੰਨਾ ਚਿਰ ਉਹ ਚਾਹੁੰਦੇ ਹਨ ਕਾਂਗਰਸ ਨੂੰ ਸੰਭਾਲਣਾ ਜਾਰੀ ਰੱਖਣਾ ਚਾਹੀਦਾ ਹੈ ਅਤੇ ਅੱਗੇ ਰਾਹੁਲ ਗਾਂਧੀ ਨੂੰ ਅਹੁਦਾ ਸੰਭਾਲਣਾ ਚਾਹੀਦਾ ਹੈ ਕਿਉਂਕਿ ਉਹ ਪਾਰਟੀ ਦੀ ਅਗਵਾਈ ਕਰਨ ਦੇ ਪੂਰੀ ਤਰ੍ਹਾਂ ਸਮਰੱਥ ਹਨ। ਕੈਪਟਨ ਨੇ ਕਿਹਾ ਕਿ ਚੋਣਾਂ ‘ਚ ਹਾਰ ਲੀਡਰਸ਼ਿਪ ਤਬਦੀਲੀ ਲਈ ਕਾਰਨ ਨਹੀਂ ਹੋ ਸਕਦੀਆਂ।

Related posts

ਮਸ਼ਹੂਰ ਸੰਗੀਤ ਨਿਰਦੇਸ਼ਕ ਦੇ ਸਟੂਡੀਓ ’ਚੋਂ 40 ਲੱਖ ਚੋਰੀ, 1 ਗ੍ਰਿਫ਼ਤਾਰ

On Punjab

ਟਰੰਪ ਨੇ ਵਪਾਰ ਦੇ ਮੁੱਦੇ `ਤੇ ਚੀਨ ਦੇ ਰਾਸ਼ਟਰਪਤੀ ਨਾਲ ਫੋਨ `ਤੇ ਕੀਤੀ ਗੱਲ

Pritpal Kaur

ਪ੍ਰਗਟਾਵੇ ਦੀ ਆਜ਼ਾਦੀ ਲੋਕਤੰਤਰ ਦਾ ਅਟੁੱਟ ਹਿੱਸਾ: ਸੁਪਰੀਮ ਕੋਰਟ

On Punjab