53.35 F
New York, US
March 12, 2025
PreetNama
ਰਾਜਨੀਤੀ/Politics

ਕਾਂਗਰਸ ਹਾਈ ਕਮਾਂਡ ਵੱਲੋਂ ਚੋਣ ਕਮੇਟੀਆਂ ਦਾ ਐਲਾਨ, ਜਾਖੜ, ਸੋਨੀ ਤੇ ਬਾਜਵਾ ਨੂੰ ਮਿਲੀ ਵੱਡੀ ਜ਼ਿੰਮੇਵਾਰੀ, ਪੜ੍ਹੋ

ਕਾਂਗਰਸ ਹਾਈ ਕਮਾਂਡ ਨੇ ਵੱਡਾ ਫ਼ੈਸਲਾ ਲੈਂਦੇ ਹੋਏ ਸੁਨੀਲ ਜਾਖੜ ਤੇ ਪ੍ਰਤਾਪ ਸਿੰਘ ਬਾਜਵਾ ਨੂੰ ਅਹਿਮ ਜ਼ਿੰਮੇਵਾਰੀ ਸੌਂਪੀ ਹੈ। ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੂੰ ਚੋਣ ਪ੍ਰਚਾਰ ਕਮੇਟੀ ਦਾ ਚੇਅਰਮੈਨ ਨਿਯੁਕਤ ਕੀਤਾ ਹੈ। ਇਸੇ ਤਰ੍ਹਾਂ ਸਾਬਕਾ ਪ੍ਰਧਾਨ ਤੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੂੰ ਚੋਣ ਮੈਨੀਫੈਸਟੋ ਕਮੇਟੀ ਦਾ ਚੇਅਰਮੈਨ ਨਿਯੁਕਤ ਕੀਤਾ ਹੈ। ਅੰਬਿਕਾ ਸੋਨੀ ਨੂੰ ਚੋਣ ਤਾਲਮੇਲ ਕਮੇਟੀ ਦੀ ਚੇਅਰਪਰਸਨ ਨਿਯੁਕਤ ਕੀਤਾ ਗਿਆ ਹੈ।

ਇਸ ਤੋਂ ਇਲਾਵਾ ਹਾਈ ਕਮਾਂਡ ਨੇ ਇਕ ਸਕ੍ਰੀਨਿੰਗ ਕਮੇਟੀ ਦਾ ਵੀ ਗਠਨ ਕੀਤਾ ਹੈ ਜਿਸ ਦਾ ਚੇਅਰਮੈਨ ਅਜੈ ਮਾਕਨ ਨੂੰ ਲਗਾਇਆ ਗਿਆ ਹੈ। ਇਸ ਵਿਚ ਚੰਦਨ ਯਾਦਵ ਤੇ ਕ੍ਰਿਸ਼ਨਾ ਅੱਲਾਵੁਰੂ ਮੈਂਬਰ ਹੋਣਗੇ। ਇਸ ਤੋਂ ਇਲਾਵਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ, ਚੋਣ ਪ੍ਰਚਾਰ ਕਮੇਟੀ ਦੇ ਚੇਅਰਮੈਨ ਸੁਨੀਲ ਜਾਖੜ, ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਚੌਧਰੀ ਤੇ ਆਲ ਇੰਡੀਆ ਕਾਂਗਰਸ ਦੇ ਸਕੱਤਰ ਇੰਚਰਾਜ ਇਸ ਦੇ ਮੈਂਬਰ ਹੋਣਗੇ।

Related posts

ਮੋਦੀ ਸਰਕਾਰ ਦਾ ਵੱਡਾ ਐਕਸ਼ਨ, 12 ਸੀਨੀਅਰ ਅਫਸਰਾਂ ਦੀ ਛੁੱਟੀ

On Punjab

ਹਾਰ ਮਗਰੋਂ ਲਾਲੂ ਨੂੰ ਵੱਡਾ ਸਦਮਾ, ਰੋਟੀ-ਪਾਣੀ ਛੱਡਿਆ, ਡਾਕਟਰ ਨੂੰ ਹੱਥਾਂ-ਪੈਰਾਂ ਦੀ ਪਈ

On Punjab

Moody’s ਨੇ ਭਾਰਤ ਨੂੰ ਦਿੱਤਾ ਵੱਡਾ ਝਟਕਾ…

On Punjab