Kabul Gurdwara Attack: ਅਫਗਾਨਿਸਤਾਨ ਦੀ ਰਾਜਧਾਨੀ ਕਾਬੁਲ ਵਿੱਚ ਗੁਰਦੁਆਰਾ ਸਾਹਿਬ ‘ਤੇ ਅੱਤਵਾਦੀ ਹਮਲਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ । ਦੱਸਿਆ ਜਾ ਰਿਹਾ ਹੈ ਕਿ ਇਹ ਹਮਲਾ ਸ਼ੋਰ ਬਾਜ਼ਾਰ ਸਥਿਤ ਗੁਰਦੁਆਰਾ ਸਾਹਿਬ ਵਿੱਚ ਹੋਇਆ ਹੈ । ਦੱਸਿਆ ਜਾ ਰਿਹਾ ਹੈ ਕਿ ਇੱਕ ਹਥਿਆਰਬੰਦ ਵਿਅਕਤੀ ਨੇ ਗੁਰਦੁਆਰੇ ਅੰਦਰ ਦਾਖਲ ਹੋ ਕੇ ਫਾਇਰਿੰਗ ਕਰ ਦਿੱਤੀ । ਜਿਸ ਕਾਰਨ ਇਸ ਹਮਲੇ ਵਿੱਚ ਚਾਰ ਲੋਕਾਂ ਦੀ ਮੌਤ ਹੋ ਗਈ ਹੈ ।
ਮਿਲੀ ਜਾਣਕਾਰੀ ਅਨੁਸਾਰ ਇਸ ਹਮਲੇ ਤੋਂ ਬਾਅਦ ਮੌਕੇ ‘ਤੇ ਸਪੈਸ਼ਲ ਫੋਰਸ ਦੇ ਜਵਾਨ ਪਹੁੰਚ ਗਏ ਹਨ ਅਤੇ ਅੱਤਵਾਦੀਆਂ ਨਾਲ ਮੁਕਾਬਲਾ ਜਾਰੀ ਹੈ । ਇਸ ਮੁਕਾਬਲੇ ਵਿੱਚ ਪੁਲਿਸ ਵੱਲੋਂ ਹਮਲਾਵਰਾਂ ਨੂੰ ਖਦੇੜਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ।
ਸੂਤਰਾਂ ਅਨੁਸਾਰ ਇਸ ਹਮਲੇ ਸਮੇਂ ਗੁਰਦੁਆਰੇ ਅੰਦਰ ਲਗਭਗ 150 ਲੋਕ ਮੌਜੂਦ ਸਨ, ਜਿਨ੍ਹਾਂ ਵਿੱਚੋਂ ਚਾਰ ਲੋਕ ਮਾਰੇ ਗਏ ਹਨ । ਫਿਲਹਾਲ ਹਾਲੇ ਤੱਕ ਕਿਸੇ ਵੀ ਸੰਗਠਨ ਵੱਲੋਂ ਇਸ ਹਮਲੇ ਦੀ ਜ਼ਿੰਮੇਵਾਰੀ ਨਹੀਂ ਲਈ ਗਈ ਹੈ ਪਰ ਤਾਲਿਬਾਨ ਦੇ ਬੁਲਾਰੇ ਜ਼ਬੀਹੁੱਲਾ ਮੁਜਾਹਿਦ ਨੇ ਟਵੀਟ ਕੀਤਾ ਕਿ ਤਾਲਿਬਾਨ ਦਾ ਇਸ ਵਿੱਚ ਕੋਈ ਹੱਥ ਨਹੀਂ ਹੈ ।