ਕਰੀਬ ਡੇਢ ਮਹੀਨੇ ਬਾਅਦ ਪੰਜਾਬ ਕਾਂਗਰਸ ਪ੍ਰਧਾਨ ਵਜੋਂ ਕਾਰਜ ਭਾਰ ਸੰਭਾਲਣ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਨੇ ਪ੍ਰੈੱਸ ਕਾਨਫਰੰਸ ਕੀਤੀ। ਇਸ ਦੌਰਾਨ ਉਨ੍ਹਾਂ ਕਿਹਾ ਕਿ ਕਾਂਗਰਸ ਹਾਈਕਮਾਨ ਨੇ ਉਨ੍ਹਾਂ ਦੇ ਪੰਜਾਬ ਮਾਡਲ ਨੂੰ ਮਨਜ਼ੂਰੀ ਦਿੱਤੀ ਹੈ। ਉਹ ਇਸੇ ਮਹੀਨੇ ਕਾਂਗਰਸ ਦੀ ਤਾਕਤ ਦਿਖਾਉਣਗੇ। ਪੰਜਾਬ ਵਿਧਾਨ ਸਭਾ ਚੋਣਾਂ ਬਾਰੇ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਉਮੀਦਵਾਰਾਂ ਨੂੰ ਟਿਕਟ ਦੀ ਵੰਡ ਮੈਰਿਟ ਦੇ ਆਧਾਰ ‘ਤੇ ਹੋਵੇਗੀ। ਜ਼ਰੂਰੀ ਨਹੀਂ ਮੌਜੂਦਾ ਵਿਧਾਇਕਾਂ ਨੂੰ ਹੀ ਟਿਕਟ ਮਿਲੇ। ਉਮੀਦਵਾਰਾਂ ਦੀ ਲਿਸਟ ਅਖੀਰ ‘ਚ ਜਾਰੀ ਕਰਾਂਗੇ। ਉਨ੍ਹਾਂ ਦੇ ਨਾਲ ਪੰਜਾਬ ਦੇ ਸਿਆਸੀ ਮਾਮਲਿਆਂ ਦੇ ਇੰਚਾਰਜ ਹਰੀਸ਼ ਚੌਧਰੀ ਵੀ ਮੌਜੂਦ ਹਨ। ਸੀਐੱਮ ਚਿਹਰੇ ਸਬੰਧੀ ਪੁੱਛਣ ‘ਤੇ ਉਨ੍ਹਾਂ ਗੋਲ-ਮੋਲ ਜਿਹਾ ਜਵਾਬ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਦਾ ਹਰ ਸ਼ਖ਼ਸ ਸਾਡੇ ਲਈ CM ਫੇਸ। ਸਿੱਧੂ ਨੇ ਕਿਹਾ ਕਿ ਕਾਂਗਰਸ ਸੰਗਠਨ ‘ਚ ਜਲਦ ਵਿਸਥਾਰ ਹੋਵੇਗਾ। ਬੇਅਦਬੀ ਤੇ ਨਸ਼ਿਆਂ ਦੇ ਮਾਮਲੇ ‘ਤੇ ਸਵਾਲ ਪੁੱਛਣ ‘ਤੇ ਉਨ੍ਹਾਂ ਕਿਹਾ ਕਿ ਇਸ ਦਾ ਹੱਲ ਕੱਢਿਆ ਜਾ ਰਿਹਾ ਹੈ।
ਜ਼ਿਕਰਯੋਗ ਹੈ ਕਿ ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਅੱਜ ਡੇਢ ਮਹੀਨੇ ਬਾਅਦ ਕਾਂਗਰਸ ਭਵਨ ਜਾ ਕੇ ਪਾਰਟੀ ਦਾ ਕਾਰਜਭਾਰ ਸੰਭਾਲ ਲਿਆ। ਇਸ ਮੌਕੇ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਚੌਧਰੀ, ਕੈਬਨਿਟ ਮੰਤਰੀ ਸੰਗਤ ਸਿੰਘ ਗਿਲਜੀਆਂ, ਕੈਬਨਿਟ ਮੰਤਰੀ ਪਰਗਟ ਸਿੰਘ ਤੇ ਵੱਡੀ ਗਿਣਤੀ ਵਿਚ ਕਾਂਗਰਸੀ ਵਰਕਰ ਮੌਜੂਦ ਸਨ।