44.71 F
New York, US
February 4, 2025
PreetNama
ਸਮਾਜ/Social

ਕਿਸਾਨਾਂ ਨੂੰ ਖਾਲਿਸਤਾਨੀ ਕਰਾਰ ਦੇਣ ‘ਤੇ ਬੋਲੇ ਰਾਹੁਲ ਗਾਂਧੀ, ਮੋਦੀ ਸਰਕਾਰ ‘ਤੇ ਵੱਡਾ ਸਵਾਲ

ਨਵੀਂ ਦਿੱਲੀ: ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਲਗਾਤਾਰ ਖੇਤੀਬਾੜੀ ਕਨੂੰਨਾਂ ਨੂੰ ਲੈ ਕੇ ਕੇਂਦਰ ਸਰਕਾਰ ਨੂੰ ਘੇਰ ਰਹੇ ਹਨ। ਹੁਣ ਉਨ੍ਹਾਂ ਇੱਕ ਵਾਰ ਫਿਰ ਅੱਜ ਕੇਂਦਰ ਦੀ ਮੋਦੀ ਸਰਕਾਰ ‘ਤੇ ਨਿਸ਼ਾਨਾ ਸਾਧਿਆ ਹੈ। ਰਾਹੁਲ ਗਾਂਧੀ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਦੀ ਨਜ਼ਰ ਵਿੱਚ ਅੰਦੋਲਨਕਾਰੀ ਕਿਸਾਨ ‘ਖਾਲਿਸਤਾਨੀ’ ਤੇ ਪੂੰਜੀਵਾਦੀ ਸਰਕਾਰ ਦੇ ਸਭ ਤੋਂ ਚੰਗੇ ਦੋਸਤ ਹਨ।
ਉਨ੍ਹਾਂ ਟਵੀਟ ਕੀਤਾ, “ਮੋਦੀ ਸਰਕਾਰ ਦਾ ਵਿਰੋਧ ਕਰਨ ਵਾਲੇ ਵਿਦਿਆਰਥੀ ਦੇਸ਼ ਵਿਰੋਧੀ ਹਨ, ਚਿੰਤਕ ਨਾਗਰਿਕ ਅਰਬਨ ਨਕਸਲਵਾਦੀ ਹਨ, ਪ੍ਰਵਾਸੀ ਮਜ਼ਦੂਰ ਕੋਰੋਨਾ ਫੈਲਾਉਣ ਵਾਲੇ ਹਨ, ਬਲਾਤਕਾਰ ਪੀੜਤ ਕੁਝ ਵੀ ਨਹੀਂ ਹੈ ਤੇ ਅੰਦੋਲਨਕਾਰੀ ਕਿਸਾਨ ਖਾਲਿਸਤਾਨੀ ਹਨ। ਪੂੰਜੀਵਾਦੀ ਉਸ ਦੇ ਸਭ ਤੋਂ ਚੰਗੇ ਦੋਸਤ ਹਨ।”
ਕਾਂਗਰਸ ਨੇ ਕੁਝ ਦਿਨ ਪਹਿਲਾਂ ਦਾਅਵਾ ਕੀਤਾ ਸੀ ਕਿ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਵਿੱਚ ਪਿਛਲੇ ਦਿਨਾਂ ਵਿੱਚ 11 ਕਿਸਾਨਾਂ ਦੀ ਮੌਤ ਹੋ ਗਈ ਸੀ ਤੇ ਇਸ ਤੋਂ ਬਾਅਦ ਵੀ ਕੇਂਦਰ ਸਰਕਾਰ ਦਾ ਦਿਲ ਨਹੀਂ ਪਸੀਜ ਰਿਹਾ। ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ 12 ਦਸੰਬਰ ਨੂੰ ਇੱਕ ਖ਼ਬਰ ਦਾ ਹਵਾਲਾ ਦਿੰਦੇ ਹੋਏ ਟਵੀਟ ਕੀਤਾ, “ਸਾਡੇ ਕਿਸਾਨ ਭਰਾਵਾਂ ਨੂੰ ਖੇਤੀਬਾੜੀ ਕਾਨੂੰਨਾਂ ਨੂੰ ਹਟਾਉਣ ਲਈ ਹੋਰ ਕਿੰਨਾ ਭੁਗਤਾਨ ਕਰਨਾ ਪਏਗਾ?”

Related posts

ਅੱਤਵਾਦੀਆਂ ਵੱਲੋਂ ਮਾਰੇ 3 ਸਿੱਖਾਂ ਦੇ ਪਰਿਵਾਰਾਂ ਨੂੰ ਪਾਕਿਸਤਾਨ ਸਰਕਾਰ ਨੇ ਦਿੱਤੇ 30-30 ਲੱਖ ਦੇ ਚੈੱਕ

On Punjab

ਹਾਂਗ ਕਾਂਗ ਵਿਚ ਚੀਨ ਦੇ ਨੈਸ਼ਨਲ ਡੇਅ ਦੀ ਪਰੇਡ ਵਿਚ ਲਹਿਰਾਇਆ ਗਿਆ ਤਿਰੰਗਾ, ਜਾਣੋ ਕਾਰਨ

On Punjab

US : ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਅਮਰੀਕੀ ਸੰਵਿਧਾਨ ਨੂੰ ਖ਼ਤਮ ਕਰਨ ਦੀ ਕਹੀ ਗੱਲ, ਵ੍ਹਾਈਟ ਹਾਊਸ ਨੇ ਕੀਤੀ ਨਿੰਦਾ

On Punjab