PreetNama
ਖਬਰਾਂ/News

ਕਿਸਾਨਾਂ, ਮਜ਼ਦੂਰਾਂ, ਬੀਬੀਆਂ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅੱਗੇ ਲੱਗੇ ਪੱਕਾ ਮੋਰਚਾ ਚੌਥੇ ਦਿਨ ‘ਚ ਸ਼ਾਮਲ

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਅੱਜ ਸੈਂਕੜੇ ਕਿਸਾਨਾਂ, ਮਜ਼ਦੂਰਾਂ, ਬੀਬੀਆਂ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅੱਗੇ ਲੱਗਿਆ ਪੱਕਾ ਮੋਰਚਾ ਚੌਥੇ ਦਿਨ ਵਿਚ ਸ਼ਾਮਲ ਹੋ ਗਿਆ। ਇਸ ਮੌਕੇ ਕਿਸਾਨ ਆਗੂਆਂ ਨੇ ਜ਼ਿਲ੍ਹਾ ਪ੍ਰਸ਼ਾਸਨ, ਪੰਜਾਬ ਸਰਕਾਰ ਅਤੇ ਹਲਕਾ ਵਿਧਾਇਕ ਜ਼ੀਰਾ ਖਿਲਾਫ ਨਾਅਰੇਬਾਜ਼ੀ ਕੀਤੀ। ਕਿਸਾਨ ਆਗੂਆਂ ਨੇ ਮੰਗ ਕੀਤੀ ਕਿ ਥਾਣਾ ਸਿਟੀ ਜ਼ੀਰਾ ਵਿਚ ਧਾਰਾ 306 ਅਧੀਨ 6 ਕਿਸਾਨ ਆਗੂਆਂ ‘ਤੇ 77 ਕਨਾਲ ਜ਼ਮੀਨ ਖੋਹਣ ਲਈ ਹਲਕਾ ਵਿਧਾਇਕ ਜ਼ੀਰਾ ਵੱਲੋਂ ਕਰਵਾਇਆ ਝੂਠਾ ਪਰਚਾ, ਮੰਨੀ ਹੋਈ ਮੰਗ ਮੁਤਾਬਿਕ ਰੱਦ ਕੀਤਾ ਜਾਵੇ। ਕੱਚਰਭੰਨ ਪਿੰਡ ਕਿਸਾਨਾਂ ਦੀ 77 ਕਨਾਲ ਜ਼ਮੀਨ ‘ਤੇ ਐੱਸਡੀਐੱਮ ਜ਼ੀਰਾ ਵੱਲੋਂ ਸਿਆਸੀ ਦਬਾਅ ਹੇਠ ਕੀਤੀ ਜਾ ਰਹੀ ਕਾਰਵਾਈ ਸਟੇਅ ਕਰਕੇ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਦਾਇਰ ਕੀਤੀ। ਅਪੀਲ ਦੇ ਅਨੁਸਾਰ ‘ਤੇ ਇਸ ਕੇਸ ਦੀ ਕਾਰਵਾਈ ਦਾ ਅਮਲ ਸ਼ੁਰੂ ਕਰੇ। ਇਸ ਤੋਂ ਇਲਾਵਾ ਕਿਸਾਨ ਆਗੂਆਂ ਨੇ ਮੰਗ ਕੀਤੀ ਕਿ ਪੰਜਾਬ ਦੇ ਚੀਫ ਸਕੱਤਰ ਕਰਨ ਅਵਤਾਰ ਵੱਲੋਂ ਲਿਖਤੀ ਤੌਰ ਤੇ ਮੰਨੀਆਂ ਹੋਈਆਂ 14 ਮੰਗਾਂ ਤੁਰੰਤ ਲਾਗੂ ਕਰਨ। ਕਿਸਾਨਾਂ, ਮਜ਼ਦੂਰਾਂ ਦਾ ਸਮੁੱਚਾ ਕਰਜਾ ਖਤਮ ਕਰਨ। ਪਿੰਡ ਨਿਆਜ਼ੀਆਂ ਵਿਚ ਆੜ੍ਹਤੀਏ ਵੱਲੋਂ ਧੋਖੇ ਨਾਲ ਕਿਸਾਨ ਦੀ 31 ਕਨਾਲ ਜ਼ਮੀਨ ਦੀ ਕਾਰਵਾਈ ਡਿਗਰੀ ਰੱਦ ਕਰਨ, ਘਰੇਲੂ ਬਿਜਲੀ ਦਰ 1 ਰੁਪਏ ਯੂਨਿਟ ਕਰਨ। ਪਿਛਲੀ ਸਰਕਾਰ ਵੱਲੋਂ ਬਿਜਲੀ ਕੰਪਨੀਆਂ ਨਾਲ ਕੀਤੇ ਸਮਝੌਤੇ ਰੱਦ ਕਰਨ ਤੇ ਅਰਬਾਂ ਰੁਪਏ ਦੇ ਬਿਜਲੀ ਘੋਟਾਲੇ ਦੀ ਜਾਂਚ ਕਰਵਾਉਣ, ਹੜ ਪੀੜਤਾਂ ਨੂੰ ਤੁਰੰਤ ਮੁਆਵਜ਼ਾ ਦੇਣ। ਜੇਕਰ ਉਕਤ ਮੰਗਾਂ ਦਾ ਹੱਲ ਨਾ ਕੀਤਾ ਗਿਆ ਤਾਂ ਉਕਤ ਮੋਰਚਾ 22 ਜਨਵਰੀ ਨੂੰ ਰੇਲ ਮਾਰਗ ‘ਤੇ ਤਬਦੀਲ ਕਰ ਦਿੱਤਾ ਜਾਵੇਗਾ। ਇਸ ਮੌਕੇ ਬਲਕਾਰ ਸਿੰਘ, ਲਖਵਿੰਦਰ ਸਿੰਘ ਜੋਗੇਵਾਲਾ, ਪਿਆਰਾ ਸਿੰਘ, ਨਿਰਮਲ ਸਿੰਘ, ਗੁਰਦੇਵ ਸਿੰਘ ਪ੍ਰਧਾਨ, ਕਸ਼ਮੀਰ ਸਿੰਘ ਬਸਤੀ ਕਸ਼ਮੀਰ ਵਾਲੀ, ਜਰਨੈਲ ਸਿੰਘ ਵਾਰਸ ਵਾਲਾ ਜੱਟਾ, ਜਰਨੈਲ ਸਿੰਘ, ਜਸਵਿੰਦਰ ਸਿੰਘ, ਸਾਹਿਬ ਸਿੰਘ, ਹਰਬੰਸ ਸਿੰਘ, ਅਜੀਤ ਸਿੰਘ, ਜਗਤਾਰ ਸਿੰਘ, ਮਹਿੰਦਰ ਕੌਰ, ਸਵਰਨ ਕੌਰ ਆਦਿ ਹਾਜ਼ਰ ਸਨ।

Related posts

‘ਸਰਕਾਰ ਤੋਂ ਮਿਲ ਰਹੀ ਧਮਕੀ’, ਇਮਰਾਨ ਖਾਨ ਨੇ ਚੀਫ਼ ਜਸਟਿਸ ਨੂੰ ਲਿਖੀ ਚਿੱਠੀ, ਅਦਾਲਤ ‘ਚ ਪੇਸ਼ ਹੋਣ ਲਈ ਮੰਗੀ ਸੁਰੱਖਿਆ

On Punjab

ਅਮਿਤਾਭ ਬੱਚਨ ਸ਼ੂਟਿੰਗ ਦੌਰਾਨ ਹੋਏ ਵੱਡੇ ਹਾਦਸੇ ਦਾ ਸ਼ਿਕਾਰ, ਜਾਣੋ ਕੀ ਹੈ ਹਾਲ

On Punjab

ਉਮੀਦਵਾਰ ਤੇ ਰਾਜਸੀ ਪਾਰਟੀਆਂ ਨੂੰ ਫੌਜਦਾਰੀ ਮਾਮਲਿਆਂ ਦਾ ਅਖ਼ਬਾਰ ‘ਚ ਦੇਣਾ ਪਵੇਗਾ ਇਸ਼ਤਿਹਾਰ

Pritpal Kaur