PreetNama
ਰਾਜਨੀਤੀ/Politics

ਕਿਸਾਨ ਅੰਦੋਲਨ ਬਾਰੇ ਟਿੱਪਣੀ ਕਰਨ ‘ਤੇ ਹਰਨੇਕ ਨੇਕੀ ‘ਤੇ ਹਮਲੇ, ਹਾਲਤ ਗੰਭੀਰ

ਆਕਲੈਂਡ: ਸਿੱਖ ਮਸਲਿਆਂ ਬਾਰੇ ਵਿਵਾਦਤ ਬਿਆਨਬਾਜ਼ੀ ਕਰਨ ਵਾਲੇ ਹਰਨੇਕ ਸਿੰਘ ਨੇਕੀ (Harnek Singh Neki) ‘ਤੇ ਨਿਊਜ਼ੀਲੈਂਡ ਵਿੱਚ ਹਮਲਾ (attacked in New Zealand) ਹੋਇਆ ਹੈ। ਉਹ ਗੰਭੀਰ ਜ਼ਖਮੀ ਹੈ। ਮੰਨਿਆ ਜਾ ਰਿਹਾ ਹੈ ਕਿ ਕਿਸਾਨ ਅੰਦੋਲਨ (Statement on Farmer Protest) ਬਾਰੇ ਗਲਤ ਸ਼ਬਦਾਵਲੀ ਵਰਤਣ ਕਰਕੇ ਇਹ ਹਮਲਾ ਹੋਇਆ ਹੈ।

ਰਿਪੋਰਟ ਮੁਤਾਬਕ ਨੇਕੀ ਉੱਪਰ ਆਕਲੈਂਡ ਦੇ ਮੈਨੁਰੇਵਾ ‘ਚ ਹਮਲਾ ਹੋਇਆ। ਨੇਕੀ ਨੂੰ ਗੰਭੀਰ ਹਾਲਤ ‘ਚ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਸੂਤਰਾਂ ਮੁਤਾਬਕ ਨੇਕੀ ਨੂੰ ਗੰਭੀਰ ਸੱਟਾਂ ਲੱਗੀਆਂ ਹਨ। ਉਸ ਦੀਆਂ ਹੱਡੀਆਂ ਵੀ ਟੁੱਟੀਆਂ ਹਨ। ਹਸਪਤਾਲ ‘ਚ ਸਰਜਰੀਆਂ ਕੀਤੀਆਂ ਗਈਆਂ ਹਨ। ਪੁਲਿਸ ਨੇ ਕਈ ਵਿਅਕਤੀਆਂ ਤੋਂ ਪੁੱਛਗਿੱਛ ਆਰੰਭੀ ਹੈ।

ਸੂਤਰਾਂ ਮੁਤਾਬਕ ਨੇਕੀ ਆਪਣੇ ਰੇਡੀਓ ਪ੍ਰੋਗਰਾਮ ਰਾਹੀਂ ਅਕਸਰ ਸਿੱਖ ਮਸਲਿਆਂ ਬਾਰੇ ਵਿਵਾਦਤ ਬਿਆਨਬਾਜ਼ੀ ਕਰਦਾ ਸੀ। ਪਿਛਲੇ ਦਿਨਾਂ ਵਿੱਚ ਇਹ ਕਿਸਾਨ ਅੰਦੋਲਨ ਬਾਰੇ ਵੀ ਕੁਝ ਟਿੱਪਣੀਆਂ ਕਰ ਰਿਹਾ ਸੀ। ਇਸ ਕਰਕੇ ਉਸ ਨੂੰ ਧਮਕੀਆਂ ਮਿਲ ਰਹੀਆਂ ਸੀ।

Related posts

ਮੁੱਖ ਮੰਤਰੀ ਭਗਵੰਤ ਮਾਨ ਪਰਿਵਾਰ ਸਣੇ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਵਿਖੇ ਨਤਮਸਤਕ

On Punjab

Gurdaspur News : ਪਤਨੀ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੰਦਾ ਸੀ ASI, ਮੌਕੇ ਤੋਂ 11 ਗੋਲ਼ੀਆਂ ਦੇ ਖੋਲ ਬਰਾਮਦ

On Punjab

ਭਾਰਤ ਦੁਨੀਆ ਨੂੰ ਸਹੀ ਦਿਸ਼ਾ ਦਿਖਾਉਣ ਵਾਲਾ ਧਰੂ ਤਾਰਾ: ਭਾਗਵਤ

On Punjab