52.97 F
New York, US
November 8, 2024
PreetNama
ਰਾਜਨੀਤੀ/Politics

ਕਿਸਾਨ ਜਥੇਬੰਦੀਆਂ ਅੱਜ ਲੈਣਗੀਆਂ ਇਹ ਫੈਸਲਾ, ਕੇਂਦਰ ਦੀ ਚਿੱਠੀ ‘ਤੇ ਹੋਵੇਗਾ ਵਿਚਾਰ-ਵਟਾਂਦਰਾ

ਨਵੀਂ ਦਿੱਲੀ: ਖੇਤੀ ਕਾਨੂੰਨਾਂ ਖਿਲਾਫ ਦਿੱਲੀ ਦੇ ਵੱਖ-ਵੱਖ ਬਾਰਡਰ ‘ਤੇ ਜਾਰੀ ਕਿਸਾਨ ਅੰਦੋਲਨ ਅੱਜ 28ਵੇਂ ਦਿਨ ‘ਚ ਸ਼ਾਮਲ ਹੋ ਗਿਆ ਹੈ। ਕੇਂਦਰ ਸਰਕਾਰ ਵੱਲੋਂ ਗੱਲਬਾਤ ਲਈ ਭੇਜੀ ਗਈ ਚਿੱਠੀ ‘ਤੇ ਕਿਸਾਨ ਜਥੇਬੰਦੀਆਂ ਅੱਜ ਫੈਸਲਾ ਲੈਣਗੀਆਂ। ਮੰਗਲਵਾਰ ਸਹਿਮਤੀ ਨਾ ਹੋਣ ਦੀ ਵਜ੍ਹਾ ਤੋਂ ਅੱਜ ਸਵੇਰੇ 11 ਵਜੇ ਸਿੰਘੂ ਬਾਰਡਰ ‘ਤੇ ਇਕ ਵਾਰ ਫਿਰ ਤੋਂ ਬੈਠਕ ਹੋਵੇਗੀ। ਇਸ ਦਰਮਿਆਨ ਕਿਸਾਨ ਤਿੰਨੇ ਖੇਤੀ ਕਾਨੂੰਨਾਂ ਨੂੰ ਵਾਪਸ ਲਏ ਜਾਣ ਦੀ ਮੰਗ ‘ਤੇ ਅੜੇ ਹੋਏ ਹਨ।

ਵੱਖ-ਵੱਖ ਸਰਹੱਦਾਂ ‘ਤੇ ਕਿਸਾਨਾਂ ਦੀ ਭੁੱਖ ਹੜਤਾਲ ਜਾਰੀ ਹੈ। ਭੁੱਖ ਹੜਤਾਲ ਦਾ ਅੱਜ ਤੀਜਾ ਦਿਨ ਹੈ। ਕਿਸਾਨ ਜਥੇਬੰਦੀਆਂ ਨੇ ਦੇਸ਼ ਦੇ ਕਿਸਾਨਾਂ ਤੋਂ ਅੱਜ ਇਕ ਵਕਤ ਖਾਣਾ ਨਾ ਖਾਣ ਦੀ ਅਪੀਲ ਕੀਤੀ ਹੈ।

ਓਧਰ ਸਿੰਘੂ ਬਾਰਡਰ ‘ਤੇ ਬਲੱਡ ਡੋਨੇਸ਼ਨ ਕੈਂਪ ‘ਚ ਕਿਸਾਨ ਖੂਨ ਦਾਨ ਕਰ ਰਹੇ ਹਨ। ਇਹ ਖੂਨ ਮਰੀਜ਼ਾਂ ਦੇ ਇਸਤੇਮਾਲ ਕਰਨ ਲਈ ਪੰਜਾਬ ਦੇ ਹਸਪਤਾਲਾਂ ਨੂੰ ਭੇਜਿਆ ਜਾ ਰਿਹਾ ਹੈ। ਨਾਲ ਹੀ ਖੂਨ ਦੇਣ ਵਾਲੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਆਪਣੇ ਖੂਨ ਨਾਲ ਪੱਤਰ ਵੀ ਲਿਖ ਰਹੇ ਹਨ।

Related posts

ਅੰਮ੍ਰਿਤਪਾਲ ਸਿੰਘ ਦੇ ਦੇਸ਼ ’ਚੋਂ ਭੱਜਣ ਦੀ ਸੰਭਾਵਨਾ: ਕੇਂਦਰੀ ਗ੍ਰਹਿ ਮੰਤਰਾਲੇ ਨੇ ਬੀਐੱਸਐੱਫ ਤੇ ਐੱਸਐੱਸਬੀ ਨੂੰ ਸਰਹੱਦ ’ਤੇ ਚੌਕਸ ਰਹਿਣ ਦਾ ਹੁਕਮ ਦਿੱਤਾ

On Punjab

ਜਲਾਲਾਬਾਦ ‘ਚ ਕਾਂਗਰਸੀ ਉਮੀਦਵਾਰ ਰਮਿੰਦਰ ਆਵਲਾ ਨੇ ਗੱਡੇ ਝੰਡੇ

On Punjab

ਸਿਆਸੀ ਲੀਡਰਾਂ ਨੂੰ ਨਹੀਂ ਕੋਰੋਨਾ ਦੀ ਪ੍ਰਵਾਹ, ਹੁਣ ਕੈਪਟਨ ਲੈਣਗੇ ਐਕਸ਼ਨ

On Punjab