ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਜ਼ੋਨ ਮੱਖੂ (ਫਿਰੋਜ਼ਪੁਰ) ਦੀ ਮੀਟਿੰਗ ਪਿੰਡ ਤਲਵੰਡੀ ਨਿਪਾਲਾ਼ ਦੇ ਗੁਰਦੁਆਰਾ ਸਾਹਿਬ ਵਿੱਚ ਜ਼ਿਲ੍ਹਾ ਪ੍ਰਧਾਨ ਇੰਦਰਜੀਤ ਸਿੰਘ ਕੱਲੀ ਵਾਲਾ ਦੀ ਪ੍ਰਧਾਨਗੀ ਹੇਠ ਹੋਈ।ਮੀਟਿੰਗ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਜਥੇਬੰਦਕ ਸਕੱਤਰ ਸੁਰਿੰਦਰ ਸਿੰਘ ਘੁੱਦੂਵਾਲਾ, ਮੀਤ ਪ੍ਰੈੱਸ ਸਕੱਤਰ ਬਲਜਿੰਦਰ ਸਿੰਘ ਤਲਵੰਡੀ ਤੇ ਅੰਗਰੇਜ਼ ਸਿੰਘ ਬੂਟੇ ਵਾਲਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪੇਸ਼ ਕੀਤਾ ਬਜਟ ਬਿਲਕੁਲ ਹੀ ਕਿਸਾਨ ਮਜ਼ਦੂਰ ਵਿਰੋਧੀ ਬਜਟ ਹੈ, ਬਜਟ ਵਿੱਚ ਸਰਕਾਰ ਵੱਲੋ ਚੋਣਾਂ ਵੇਲੇ ਕੀਤੇ ਹੋਏ ਵਾਅਦਿਆਂ ਮੁਤਾਬਕ ਕੁਝ ਵੀ ਪੇਸ਼ ਨਹੀਂ ਕੀਤਾ ਗਿਆ, ਇਸ ਸਮੇਂ ਪੰਜਾਬ ਵਿੱਚ ਬਿਜਲੀ ਦੇ ਆਮ ਲੋਕਾਂ ਦੀ ਪਹੁੰਚ ਤੋਂ ਬਾਹਰ ਹੋ ਚੁੱਕੇ ਹਨ ਤੇ 3 ਬਿਜਲੀ ਕੰਪਨੀਆਂ ਨਾਲ ਕੀਤੇ ਪੰਜਾਬ ਮਾਰੂ ਸਮਝੋਤੇ ਤੁਰੰਤ ਰੱਦ ਕੀਤੇ ਜਾਣ ਤੇ ਪੰਜਾਬ ਵਿੱਚ ਰੇਤ, ਬੱਜਰੀ ਮਾਫੀਆ, ਨਸ਼ਾ ਮਾਫੀਆ, ਟਰਾਂਸਪੋਰਟ ਮਾਫੀਆ ਦਾ ਰਾਜ ਹੈ। ਸਰਕਾਰੀ ਦਫ਼ਤਰਾਂ ਵਿੱਚ ਉੱਪਰ ਦੇ ਅਦਾਰੇ ਤੋਂ ਲੈ ਕੇ ਹੇਠਲੇ ਅਦਾਰੇ ਤੱਕ ਭ੍ਰਿਸ਼ਟਾਚਾਰ ਦਾ ਅੱਡੇ ਬਣ ਚੁੱਕੇ ਹਨ। ਆਗੂਆਂ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਲਿਆਂਦੇ ਕਾਲੇ ਕਾਨੂੰਨਾਂ C.A.A,,N.R.C,,N.P.R ਨੂੰ ਰੱਦ ਕਰਨ ਦੀ ਗੱਲ ਕਰਦਿਆਂ ਆਖਿਆ ਕਿ ਕੇਂਦਰ ਵੱਲੋਂ ਖੇਤੀ ਮੰਡੀ ਤੋੜਨ ਦੀ ਤਜਵੀਜ਼ ਵੀ ਰੱਦ ਕੀਤੀ ਜਾਵੇ,ਜੇਕਰ ਖੇਤੀ ਮੰਡੀ ਤੋੜ ਦਿੱਤੀ ਗਈ ਤਾਂ ਕਿਸਾਨ ਮਜ਼ਦੂਰ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਜਾਣਗੇ, ਜੋ ਕਿ ਪਹਿਲਾਂ ਹੀ ਬਹੁਤ ਆਰਥਿਕ ਮੰਦੀ ਵਿੱਚ ਜੀਵਨ ਬਸਰ ਕਰ ਰਹੇ ਹਨ। ਮੀਟਿੰਗ ਵਿਚ ਪਹੁੰਚੇ ਵੱਡੀ ਗਿਣਤੀ ਵਿੱਚ ਕਿਸਾਨਾਂ ਮਜ਼ਦੂਰਾਂ ਨੂੰ 29 ਮਾਰਚ ਦੀ ਸ਼ਹੀਦਾਂ ਨੂੰ ਸਮਰਪਿਤ ਅੰਮ੍ਰਿਤਸਰ ਵਿਖੇ ਹੋਣ ਵਾਲੀ ਰੈਲੀ ਵਿੱਚ ਪਹੁੰਚਣ ਦੀ ਅਪੀਲ ਕਰਦਿਆਂ ਪੰਜਾਬ ਸਰਕਾਰ ਨੂੰ ਕਿਹਾ ਕਿ ਕਿਸਾਨਾਂ ਮਜ਼ਦੂਰਾਂ ਦਾ ਸਮੁੱਚਾ ਕਰਜ਼ਾ ਖਤਮ ਕਰਨ, ਆਬਾਦਕਾਰਾਂ ਨੂੰ ਪੱਕੇ ਮਾਲਕੀ ਹੱਕ ਦੇਣ,ਬੇਰੁਜ਼ਗਾਰਾਂ ਨੂੰ ਭੱਤੇ, 60 ਸਾਲ ਤੋਂ ਵੱਧ ਉਮਰ ਦੇ ਕਿਸਾਨਾਂ ਮਜ਼ਦੂਰਾਂ ਨੂੰ 10 ਹਜ਼ਾਰ ਰੁਪਏ ਪੈਨਸ਼ਨ, ਹੜ੍ਹਾਂ ਨਾਲ ਪ੍ਰਭਾਵਿਤ ਹੋਈਆਂ ਫ਼ਸਲਾਂ ਦਾ ਮੁਆਵਜ਼ਾ ਤੁਰੰਤ ਦੇਣ, R.P.F ਵੱਲੋਂ ਕਿਸਾਨ ਆਗੂਆਂ ਤੇ ਪਾਏ ਪਰਚੇ ਤੁਰੰਤ ਰੱਦ ਕਰਕੇ, ਅਦਾਲਤ ਵਿੱਚ ਪਾਏ ਕੇਸ ਵਾਪਸ ਲਏ ਜਾਣ, ਰਜਿਸਟਰੀ ਕਰਾਉਣ ਲਈ ਇਜਾਜ਼ਤ ਲੈਣ ਲਈ ਕਿਸਾਨਾਂ ਉੱਤੇ 500 ਤੋਂ ਲੈ ਕੇ 5 ਹਜ਼ਾਰ ਤੱਕ ਪਾਇਆ ਵਿੱਤੀ ਬੋਝ ਤੁਰੰਤ ਰੱਦ ਕੀਤਾ ਜਾਵੇ, ਬੇਘਰੇ ਮਜ਼ਦੂਰਾਂ ਨੂੰ ਪੰਜ- ਪੰਜ ਮਰਲੇ ਦੇ ਪਲਾਟ ਮੁਹੱਈਆ ਕਰਵਾਏ ਜਾਣ।ਇਸ ਜੇਕਰ ਇਨ੍ਹਾਂ ਮੰਗਾਂ ਨੂੰ ਅਣਗੌਲਿਆਂ ਕੀਤਾ ਗਿਆ ਤਾਂ 8 ਅਪ੍ਰੈਲ ਤੋਂ ਪੰਜਾਬ ਭਰ ਦੇ ਡੀ.ਸੀ. ਦਫ਼ਤਰਾਂ ਅੱਗੇ ਪੱਕੇ ਮੋਰਚੇ ਲਾਏ ਜਾਣਗੇ। ਜਿਸ ਦੀ ਜ਼ਿੰਮੇਵਾਰੀ ਪ੍ਰਸ਼ਾਸਨ ਤੇ ਪੰਜਾਬ ਸਰਕਾਰ ਦੀ ਹੋਵੇਗੀ। ਇਸ ਮੌਕੇ ਲਖਵਿੰਦਰ ਸਿੰਘ ਵਸਤੀ ਨਾਮਦੇਵ, ਬਲਕਾਰ ਸਿੰਘ, ਲਖਵਿੰਦਰ ਸਿੰਘ ਜੋਗੇਵਾਲਾ, ਅਜੀਤ ਸਿੰਘ ਫ਼ਤਿਹਗੜ੍ਹ ਪੰਜਤੂਰ, ਦਿਆਲ ਸਿੰਘ ਕਿੱਲੀ ਬੋਤਲਾਂ, ਕਰਨ ਮੱਖੂ, ਦਲੀਪ ਸਿੰਘ, ਸਾਹਿਬ ਸਿੰਘ, ਮੱਖਣ ਸਿੰਘ ,ਬਲਵੀਰ ਸਿੰਘ ਤਲਵੰਡੀ ਨਿਪਾਲਾ,ਕਸ਼ਮੀਰ ਸਿੰਘ, ਹਰਬੰਸ ਸਿੰਘ ਬਸਤੀ ਕਸ਼ਮੀਰ ਸਿੰਘ ਵਾਲੀ, ਬੋਹੜ ਸਿੰਘ ਝੰਡਾ ਬੱਗਾ, ਜਰਨੈਲ ਸਿੰਘ ਜਸਵਿੰਦਰ ਸਿੰਘ ਪੱਪੂ ਕਸੂਵਾਲਾ ਮੋੜ, ਜਰਨੈਲ ਸਿੰਘ ਵਾਰਸ ਵਾਲਾ ਜੱਟਾਂ ਆਦਿ ਆਗੂ ਹਾਜ਼ਰ ਸਨ।