ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਅੱਜ ਜ਼ੋਨ ਜ਼ੀਰਾ ਦੇ ਪਿੰਡਾਂ ਲੋਹਕੇ ਕਲਾਂ ਬੋਗੇਵਾਲਾ ਮੰਦਰ ਮੁਹਾਰ ਬੁੂਲੇ ਕਮਾਲਗੜ੍ਹ ਸਮੇਤ ਦਰਜਨਾਂ ਪਿੰਡਾਂ ਵਿੱਚ ਮੀਟਿੰਗਾਂ ਕਰਦਿਆਂ ਜ਼ੋਨ ਪ੍ਰਧਾਨ ਰਾਣਾ ਰਣਬੀਰ ਸਿੰਘ ਠੱਠਾ ਅਤੇ ਜ਼ਿਲ੍ਹਾ ਪ੍ਰੈੱਸ ਸਕੱਤਰ ਸੁਖਵੰਤ ਸਿੰਘ ਲੋਹਕਾ ਨੇ ਦੱਸਿਆ ਕਿ ਕਿਸਾਨ ਅੰਦੋਲਨਾਂ ਦੌਰਾਨ ਸ਼ਹੀਦ ਹੋਏ ਪੰਜ ਕਿਸਾਨਾਂ ਦੀ ਬਰਸੀ ਮੌਕੇ ਹਰ ਸਾਲ ਦੀ ਤਰਾ ਇਸ ਵਾਰ ਸ੍ਰੀ ਅੰਮ੍ਰਿਤਸਰ ਵਿਖੇ ਸੂਬਾ ਪੱਧਰੀ ਮਹਾਂ ਰੈਲੀ ਕੀਤੀ ਜਾ ਰਹੀ ਹੈ .ਪੂਰੇ ਪੰਜਾਬ ਵਿੱਚ ਪਿੰਡ ਪਿੰਡ ਮੀਟਿੰਗਾਂ ਦੀ ਲੜੀ ਤਹਿਤ ਜ਼ੋਨ ਜ਼ੀਰਾ ਵਿੱਚ ਰੋਜ਼ਾਨਾ ਦਰਜਨਾਂ ਪਿੰਡਾਂ ਵਿਚ ਮੀਟਿੰਗਾਂ ਕਰਕੇ ਵੱਡੀ ਲਾਮਬੰਦੀ ਕੀਤੀ ਜਾ ਰਹੀ ਹੈ ਜਿਸ ਦੌਰਾਨ ਕਿਸਾਨਾਂ ਮਜ਼ਦੂਰਾਂ ਬੀਬੀਆਂ ਅਤੇ ਨੌਜਵਾਨਾਂ ਵਿੱਚ ਬਹੁਤ ਉਤਸ਼ਾਹ ਤੇ ਭਾਰੀ ਗਿਣਤੀ ਵਿਚ ਸਮਰਥਨ ਮਿਲ ਰਿਹਾ ਹੈ ਜੋ ਜ਼ੀਰਾ ਵਿੱਚੋਂ ਹੀ ਹਜ਼ਾਰਾਂ ਦੀ ਤਦਾਦ ਵਿੱਚ ਕਿਸਾਨ ਤੇ ਮਜ਼ਦੂਰ ਆਪਣੇ ਪਰਿਵਾਰਾਂ ਸਮੇਤ 29 ਮਾਰਚ ਨੂੰ ਅੰਮ੍ਰਿਤਸਰ ਰੈਲੀ ਵਿੱਚ ਪਹੁੰਚਣਗੇ .ਇਹ ਰੈਲੀ ਪੰਜਾਬ ਤੇ ਕੇਂਦਰ ਸਰਕਾਰ ਦੀ ਨੀਂਦ ਹਰਾਮ ਕਰ ਦੇਵੇਗੀ .
29 ਮਾਰਚ ਦੀ ਇਸ ਰੈਲੀ ਵਿੱਚ ਦੇਸ਼ ਭਰ ਵਿੱਚ ਮੰਤਰੀਆਂ ਤੋਂ ਲੈ ਕੇ ਹੇਠਲੀ ਪੱਧਰ ਤੱਕ ਫੈਲਿਆ ਭ੍ਰਿਸ਼ਟਾਚਾਰ ਕਰਜ਼ੇ ਤੋਂ ਤੰਗ ਆਕੇ ਕਿਸਾਨਾਂ ਅਤੇ ਮਜ਼ਦੂਰਾਂ ਵੱਲੋਂ ਕੀਤੀਆਂ ਜਾ ਰਹੀਆਂ ਖ਼ੁਦਕੁਸ਼ੀਆਂ ਪੰਜਾਬ ਸਰਕਾਰ ਵੱਲੋਂ ਚੋਣਾਂ ਦੌਰਾਨ ਕੀਤੇ ਵਾਅਦੇ ਸਮੁੱਚਾ ਕਰਜ਼ਾ ਮੁਆਫ਼ੀ ਘਰ ਘਰ ਨੌਕਰੀ ਪ੍ਰਾਈਵੇਟ ਬਿਜਲੀ ਕੰਪਨੀਆਂ ਨਾਲ ਪੰਜਾਬ ਮਾਰੂ ਕੀਤੇ ਸਮਝੌਤੇ ਰੱਦ ਕਰਨ ਇੱਕ ਰੁਪਏ ਪ੍ਰਤੀ ਯੂਨਿਟ ਰੇਟ ਤੇ ਲੋਕਾਂ ਨੂੰ ਬਿਜਲੀ ਦੇਣ . ਬੇਰੁਜ਼ਗਾਰ ਨੌਜਵਾਨਾਂ ਨੂੰ 2500 ਰੁਪਏ ਰੁਜ਼ਗਾਰ ਭੱਤਾ ਦੇਣ ਸਵਾਮੀਨਾਥਨ ਰਿਪੋਰਟ ਨੂੰ ਤੁਰੰਤ ਲਾਗੂ ਕਰਨ ਤੋਂ ਇਲਾਵਾ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਲਿਆਂਦੇ CAA,NRC ਤੇ NPR ਵਰਗੇ ਕਾਲੇ ਕਾਨੂੰਨ ਵਾਪਸ ਲੈਣ ਦੀ ਮੰਗ ਕੀਤੀ ਜਾਵੇਗੀ ਤੇ ਨਾਲ ਹੀ ਅਗਲੇ ਸੰਘਰਸ਼ਾਂ ਦੇ ਐਲਾਨ ਕੀਤੇ ਜਾਣਗੇ .ਅੱਜ ਦੀਆਂ ਮੀਟਿੰਗਾਂ ਵਿੱਚ ਮੀਤ ਪ੍ਰਧਾਨ ਬਲਰਾਜ ਸਿੰਘ ਫੇਰੋਕੇ ਮੀਤ ਖ਼ਜ਼ਾਨਚੀ ਗੁਰਮੀਤ ਸਿੰਘ ਸੇਰਪੁਰ ਬਲਵੀਰ ਸਿੰਘ ਬੋਗੇਵਾਲਾ ਮਨਜਿੰਦਰ ਸਿੰਘ ਬੂਲੇ ਬਿਕਰਮਜੀਤ ਸਿੰਘ ਕਮਾਲਗੜ੍ਹ ਦਰਸ਼ਨ ਸਿੰਘ ਮੰਦਰਾਂ ਮਨਦੀਪ ਸਿੰਘ ਕੱਚਰਭੰਨ ਮਹਿਤਾਬ ਸਿੰਘ ਗੁਰਜੰਟ ਸਿੰਘ ਲਹਿਰਾ ਕੈਪਟਨ ਨਛੱਤਰ ਸਿੰਘ ਵਰਪਾਲ ਬਲਵਿੰਦਰ ਸਿੰਘ ਲੋਹਕੇ ਆਦਿ ਆਗੁੂ ਹਜ਼ਰ ਸਨ
previous post