ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਆਗੂਆਂ ਦੀ ਮੀਟਿੰਗ ਅੱਜ ਪਿੰਡ ਚੱਬਾ ਵਿਖੇ ਗੁਰਮੀਤ ਸਿੰਘ ਚੱਬਾ ਦੇ ਗ੍ਰਹਿ ਵਿਖੇ ਜ਼ਿਲ੍ਹਾ ਪ੍ਰਧਾਨ ਇੰਦਰਜੀਤ ਸਿੰਘ ਕੱਲੀ ਵਾਲਾ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿੱਚ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ, ਸੂਬਾ ਜਨ: ਸਕੱਤਰ ਸਰਵਨ ਸਿੰਘ ਪੰਧੇਰ, ਸੂਬਾ ਜਥੇਬੰਦਕ ਸਕੱਤਰ ਸੁਖਵਿੰਦਰ ਸਿੰਘ ਸਭਰਾ ਉਚੇਚੇ ਤੌਰ ਤੇ ਪਹੁੰਚੇ । ਇਕੱਠ ਵਿੱਚ ਮਤੇ ਪਾਸ ਕਰਕੇ ਹਿੰਦੂ ਰਾਸ਼ਟਰਵਾਦ ਦਾ ਏਜੰਡਾ ਲਾਗੂ ਕਰਨ ਲਈ ਲਿਆਂਦੇ ਕਾਲੇ ਕਾਨੂੰਨ C.A.A,,N.R.C,,N.P.R) ਰੱਦ ਕਰਨ ਦੀ ਮੰਗ ਕੀਤੀ ਤੇ ਅਮਰੀਕਾ ਦੇ ਰਾਸ਼ਟਰਪਤੀ ਟਰੰਪ ਜੋ ਭਾਰਤ ਦੇ ਦੌਰੇ ਤੇ ਆ ਰਹੇ ਹਨ ਉਨ੍ਹਾਂ ਦੇ ਦੌਰੇ ਦਾ ਸਖਤ ਵਿਰੋਧ ਕੀਤਾ ਤੇ ਪੁਤਲੇ ਫੂਕਣ ਦਾ ਐਲਾਨ ਕੀਤਾ। ਕਿਸਾਨ ਆਗੂਆਂ ਨੇ ਕਿਹਾ ਕਿ ਮੋਦੀ ਸਰਕਾਰ ਵੱਲੋਂ ਖੇਤੀ ਮੰਡੀ ਤੋੜ ਕੇ ਕਣਕ ਝੋਨੇ ਦੀ ਸਰਕਾਰੀ ਖਰੀਦ ਤੋਂ ਭੱਜ ਰਹੀ ਹੈ ਤੇ ਦੇਸੀ ਵਿਦੇਸ਼ੀ ਕੰਪਨੀਆਂ ਦੇ ਹਵਾਲੇ ਕਰਨ ਦੀ ਤਿਆਰੀ ਕਰ ਚੁੱਕੀ ਹੈ ,ਜੇਕਰ ਖੇਤੀ ਮੰਡੀ ਤੋੜ ਦਿੱਤੀ ਗਈ ਤਾਂ ਕਿਸਾਨ ਮਜ਼ਦੂਰ ਬੁਰੀ ਤਰ੍ਹਾਂ ਪ੍ਰਭਾਵਤ ਹੋ ਜਾਣਗੇ।ਰੇਲਵੇ ,B.S.N.L., ਬੀਮਾ ਕੰਪਨੀਆਂ, ਏਅਰ ਇੰਡੀਆ ਜਨਤਕ ਅਦਾਰੇ ਆਦਿ ਜੋ ਕਿ ਪ੍ਰਾਈਵੇਟ ਹੱਥਾਂ ਵਿੱਚ ਦਿੱਤੇ ਜਾ ਰਹੇ ਹਨ। ਜੋ ਕਿ ਸਰਕਾਰ ਆਪਣੀ ਜ਼ਿਮੇਂਦਾਰੀ ਤੋਂ ਭੱਜਦੀ ਨਜ਼ਰੀਂ ਆ ਰਹੀ ਹੈ। ਕਿਸਾਨ ਆਗੂਆਂ ਨੇ ਅੱਗੇ ਕਿਹਾ ਕਿ ਪੰਜਾਬ ਦੀ ਕੈਪਟਨ ਸਰਕਾਰ ਪੂਰੀ ਤਰ੍ਹਾਂ ਆਪਣੇ ਚੋਣ ਵਾਅਦਿਆਂ ਤੋਂ ਮੁੱਕਰ ਚੁੱਕੀ ਹੈ, ਕਿਸੇ ਵੀ ਕਿਸਾਨਾਂ ਮਜ਼ਦੂਰਾਂ ਦਾ ਕਰਜ਼ਾ ਮਾਫ਼ ਨਹੀਂ ਕੀਤਾ ਜਾ ਰਿਹਾ। ਬਿਜਲੀ ਕੰਪਨੀਆਂ ਨਾਲ ਪਿਛਲੀ ਅਕਾਲੀ ਭਾਜਪਾ ਸਰਕਾਰ ਵੱਲੋਂ ਪੰਜਾਬ ਮਾਰੂ ਕੀਤੇ ਸਮਝੌਤੇ ਵਿਧਾਨ ਸਭਾ ਵਿੱਚ ਮਤਾ ਪਾ ਕੇ ਰੱਦ ਨਹੀਂ ਕਰ ਰਹੀ,ਬਿਜਲੀ ਪੰਜਾਬ ਵਿੱਚ 10ਰੁਪਏ ਹੋ ਚੁੱਕੀ ਹੈ। ਪੰਜਾਬ ਵਿੱਚ ਨਸ਼ਾ ਮਾਫੀਆ, ਰੇਤ,ਬਜਰੀ ਮਾਫੀਆ, ਟਰਾਂਸਪੋਰਟ ਮਾਫ਼ੀਆ ਆਦਿ ਦਾ ਰਾਜ ਹੈ। ਉਪਰ ਤੋਂ ਲੈ ਕੇ ਹੇਠਾਂ ਤੱਕ ਹਰ ਅਦਾਰੇ ਦੇ ਸਰਕਾਰੀ ਦਫ਼ਤਰ ਭ੍ਰਿਸ਼ਟਾਚਾਰ ਦੇ ਅੱਡੇ ਬਣ ਚੁੱਕੇ ਹਨ। ਕਿਸਾਨ ਆਗੂਆਂ ਇਸ ਮੌਕੇ ਕਿਹਾ ਕਿ 29 ਮਾਰਚ ਨੂੰ ਅੰਮ੍ਰਿਤਸਰ ਵਿਖੇ ਸ਼ਹੀਦਾਂ ਨੂੰ ਸਮਰਪਿਤ ਸੂਬਾ ਪੱਧਰੀ ਰੈਲੀ ਵਿੱਚ ਜ਼ਿਲ੍ਹਾ ਫ਼ਿਰੋਜ਼ਪੁਰ ਤੋਂ ਹਜ਼ਾਰਾਂ ਕਿਸਾਨ, ਮਜ਼ਦੂਰ, ਬੀਬੀਆਂ, ਬੱਚੇ ਪਹੁੰਚਣਗੇ ਤੇ 8 ਅਪ੍ਰੈਲ ਤੋਂ ਲੈ ਕੇ 10 ਅਪ੍ਰੈਲ ਤੱਕ ਕਿਸਾਨਾਂ ਮਜ਼ਦੂਰਾਂ ਦੀਆਂ ਮੰਗਾਂ ਸਬੰਧੀ ਕੇਂਦਰ ਤੇ ਪੰਜਾਬ ਸਰਕਾਰ ਵਿਰੁੱਧ ਪੰਜਾਬ ਭਰ ਦੇ D.C. ਦਫ਼ਤਰਾਂ ਅੱਗੇ ਪੱਕੇ ਮੋਰਚੇ ਲਾਏ ਜਾਣਗੇ। ਜੇਕਰ 14 ਮੰਨੀਆਂ ਹੋਈਆਂ ਮੰਗਾਂ ਲਾਗੂ ਨਾ ਕੀਤੀਆਂ ਗਈਆਂ ਅਤੇ ਹਲਕਾ ਵਿਧਾਇਕ ਜ਼ੀਰਾ ਦੇ ਪਿਤਾ ਇੰਦਰਜੀਤ ਸਿੰਘ ਜ਼ੀਰਾ ਤੇ ਉਸ ਦੇ ਗੈਂਗ ਵੱਲੋਂ ਖ਼ੁਦਕੁਸ਼ੀ ਪੀੜਤ ਪਰਿਵਾਰ ਤੇ ਕੀਤੇ ਹਮਲੇ ਦੀ ਇਨਕੁਆਰੀ ਮੁਕੰਮਲ ਕਰਕੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਨਾ ਕੀਤਾ, ਸੰਦਾਂ ਦੀ ਹੋਈ ਭੰਨ ਤੋੜ ਦਾ 1 ਲੱਖ 64 ਹਜ਼ਾਰ 587 ਰੁਪਏ ਦਾ ਮੁਆਵਜਾ, ਪਿੰਡ ਨਿਆਜੀਆਂ ਵਿਖੇ ਕਿਸਾਨ ਆਗੂ ਦੀ ਧੋਖੇ ਨਾਲ ਆੜ੍ਹਤੀਏ ਵੱਲੋਂ ਕਰਵਾਈ ਡਿਗਰੀ ਰੱਦ ਨਾ ਕੀਤੀ ਆਦਿ ਮਸਲਿਆਂ ਨੂੰ ਲੈ ਕੇ ਸੰਘਰਸ਼ ਦੀ ਰੂਪ-ਰੇਖਾ ਬਦਲੀ ਜਾਵੇਗੀ। ਜਿਸ ਦੀ ਜ਼ਿੰਮੇਵਾਰ ਪ੍ਰਸ਼ਾਸਨ ਤੇ ਪੰਜਾਬ ਸਰਕਾਰ ਦੀ ਹੋਵੇਗੀ। ਇਸ ਮੌਕੇ ਧਰਮ ਸਿੰਘ ਸਿੱਧੂ ,ਸਾਹਿਬ ਸਿੰਘ ਦੀਨੇ ਕੇ ,ਨਰਿੰਦਰਪਾਲ ਸਿੰਘ ਜਤਾਲਾ, ਰਣਬੀਰ ਸਿੰਘ ਰਾਣਾ, ਬਲਜਿੰਦਰ ਸਿੰਘ ਤਲਵੰਡੀ ਨਿਪਾਲਾ਼, ਰਛਪਾਲ ਸਿੰਘ ਗੱਟਾ ਬਾਦਸ਼ਾਹ, ਅਮਨਦੀਪ ਸਿੰਘ ਕੱਚਰਭੰਨ, ਸੁਰਿੰਦਰ ਸਿੰਘ ਘੁਦੂ ਵਾਲਾ, ਗੁਰਦਿਆਲ ਸਿੰਘ ਟਿੱਬੀ ਕਲਾਂ, ਸੁਰਿੰਦਰ ਸਿੰਘ ਜਲਾਲਾਬਾਦ ਆਦਿ ਆਗੂ ਮੌਜੂਦ ਸਨ।