ਮੁੰਬਈ: ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਨੇ ਖੁਦਕੁਸ਼ੀ ਕਰ ਲਈ ਹੈ। ਸੁਸ਼ਾਂਤ ਸਿੰਘ ਰਾਜਪੂਤ ਨੇ ਮੁੰਬਈ ਸਥਿਤ ਆਪਣੇ ਘਰ ਵਿੱਚ ਫਾਹਾ ਲੈ ਲਿਆ। ਫਿਲਹਾਲ ਖੁਦਕੁਸ਼ੀ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ।
ਸੁਸ਼ਾਂਤ ਸਿੰਘ ਰਾਜਪੂਤ ਨੇ ਸਾਬਕਾ ਭਾਰਤੀ ਕ੍ਰਿਕਟਰ ਮਹਿੰਦਰ ਸਿੰਘ ਧੋਨੀ ਦੀ ਬਾਇਓਪਿਕ ਵਿੱਚ ਧੋਨੀ ਦੀ ਭੂਮਿਕਾ ਨਿਭਾਈ ਸੀ। ਸੁਸ਼ਾਂਤ ਨੇ ਕਈ ਮਸ਼ਹੂਰ ਫਿਲਮਾਂ ਵਿੱਚ ਕੰਮ ਕੀਤਾ ਹੈ। ਹਾਲ ਹੀ ਵਿੱਚ ਰਿਲੀਜ਼ ਹੋਈ ਫਿਲਮ ”ਛਿਛੋਰੇ” ‘ਚ ਉਸ ਦੀ ਅਦਾਕਾਰੀ ਦੀ ਦਰਸ਼ਕਾਂ ਨੇ ਖੂਬ ਤਾਰੀਫ ਦਿੱਤੀ।
ਕੁਝ ਦਿਨ ਪਹਿਲਾਂ ਸੁਸ਼ਾਂਤ ਸਿੰਘ ਰਾਜਪੂਤ ਦੀ ਸਾਬਕਾ ਮੈਨੇਜਰ ਦਿਸ਼ਾ ਸਲਿਆਨ ਨੇ ਮੁੰਬਈ ਦੇ ਮਲਾਦ ਦੇ ਮਾਲਵਾਨੀ ਖੇਤਰ ਵਿੱਚ ਇੱਕ ਇਮਾਰਤ ਦੀ 14ਵੀਂ ਮੰਜ਼ਲ ਤੋਂ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ ਸੀ। ਦਿਸ਼ਾ ਸਲਿਆਨ ਨੇ ਮਾਲਵਾਨੀ ਦੇ ਜਨ ਕਲਿਆਣ ਨਗਰ ਵਿੱਚ ਇਮਾਰਤ ਦੇ ਫਲੈਟ ਤੋਂ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ, ਜੋ ਉਸ ਦੇ ਮੰਗੇਤਰ ਅਦਾਕਾਰ ਤੇ ਮਾਡਲ ਰੋਹਨ ਰਾਏ ਦਾ ਘਰ ਸੀ।