36.63 F
New York, US
February 23, 2025
PreetNama
ਰਾਜਨੀਤੀ/Politics

ਕੁੰਵਰ ਵਿਜੈ ਪ੍ਰਤਾਪ ਨੇ ਸੀਐੱਮ ਨੂੰ ਲਿਖੀ ਚਿੱਠੀ, ਬਹਿਬਲ ਕਲਾਂ ਤੇ ਕੋਟਕਪੂਰਾ ਗੋਲੀਕਾਂਡ ਮਾਮਲਿਆਂ ‘ਚ ਕਾਰਵਾਈ ਹੋਵੇ ਤੇਜ਼

ਆਮ ਆਦਮੀ ਪਾਰਟੀ ਦੇ ਅੰਮ੍ਰਿਤਸਰ ਉੱਤਰੀ ਵਿਧਾਇਕ ਡਾ. ਕੁੰਵਰ ਵਿਜੈ ਪ੍ਰਤਾਪ ਸਿੰਘ ਨੇ ਬਹਿਬਲਕਲਾਂ ਗੋਲੀਕਾਂਡ ਤੇ ਕੋਟਕਪੂਰਾ ਗੋਲੀਕਾਂਡ ਮਾਮਲੇ ‘ਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਪੱਤਰ ਲਿਖਿਆ ਹੈ। ਕੁੰਵਰ ਵਿਜੈ ਪ੍ਰਤਾਪ ਨੇ ਕਿਹਾ ਕਿ ਇਨ੍ਹਾਂ ਮਾਮਲਿਆਂ ‘ਚ ਚੱਲ ਰਹੇ ਕੇਸਾਂ ਨੂੰ ਅਦਾਲਤ ‘ਚ ਮਜ਼ਬੂਤੀ ਨਾਲ ਪੇਸ਼ ਕੀਤਾ ਜਾਵੇ। ਉਨ੍ਹਾਂ ਪੱਤਰ ਵਿੱਚ ਲਿਖਿਆ ਹੈ ਕਿ ਉਨ੍ਹਾਂ ਨੂੰ ਪਤਾ ਲੱਗਾ ਹੈ ਕਿ ਸਰਕਾਰ ਇਨ੍ਹਾਂ ਮਾਮਲਿਆਂ ਨੂੰ ਸਹੀ ਢੰਗ ਨਾਲ ਨਹੀਂ ਦੇਖ ਰਹੀ ਹੈ। ਫਰੀਦਕੋਟ ਦੀ ਸੈਸ਼ਨ ਅਦਾਲਤ ਵਿੱਚ ਚੱਲ ਰਿਹਾ ਕੇਸ ਵੀ ਅੱਗੇ ਨਹੀਂ ਵਧ ਰਿਹਾ। ਦੱਸ ਦੇਈਏ ਕਿ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਇਸ ਮਾਮਲੇ ਨੂੰ ਲੈ ਕੇ ਪਹਿਲਾਂ ਵੀ ਆਪਣੀ ਹੀ ਸਰਕਾਰ ‘ਤੇ ਸਵਾਲ ਖੜ੍ਹੇ ਕੀਤੇ ਸਨ।

ਕੁੰਵਰ ਵਿਜੇ ਪ੍ਰਤਾਪ ਨੇ ਅੰਮ੍ਰਿਤਸਰ ‘ਚ ਪੁਲਿਸ ਕਮਿਸ਼ਨਰ ਅਰੁਣਪਾਲ ਸਿੰਘ ਦੀ ਨਿਯੁਕਤੀ ’ਤੇ ਵੀ ਇਤਰਾਜ਼ ਜਤਾਇਆ ਸੀ। ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਲਿਖੇ ਇਸ ਪੱਤਰ ਦੀ ਕਾਪੀ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਜਰਨੈਲ ਸਿੰਘ ਨੂੰ ਵੀ ਭੇਜੀ ਹੈ। ਪੱਤਰ ਵਿੱਚ ਉਨ੍ਹਾਂ ਲਿਖਿਆ ਹੈ ਕਿ ਮੁਲਜ਼ਮ ਬਹਿਬਲ ਕਲਾਂ ਦੀ ਫਰੀਦਕੋਟ ਅਦਾਲਤ ‘ਚ ਚੱਲ ਰਹੇ ਮੁਕੱਦਮੇ ਤੇ ਜਾਂਚ ਨੂੰ ਰੱਦ ਕਰਕੇ ਆਪਣੇ ਆਪ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਇੱਕ ਪਾਸੇ ਸੈਸ਼ਨ ਕੋਰਟ ਵਿੱਚ ਕੇਸਾਂ ਦੀ ਸੁਣਵਾਈ ਚੱਲ ਰਹੀ ਹੈ ਅਤੇ ਦੂਜੇ ਪਾਸੇ ਮੁਲਜ਼ਮਾਂ ਵੱਲੋਂ ਦੀਵਾਨੀ ਮੁਕੱਦਮਾ ਦਾਇਰ ਕੀਤਾ ਗਿਆ ਹੈ, ਜੋ ਮੁਲਜ਼ਮਾਂ ਦੇ ਇਰਾਦਿਆਂ ਨੂੰ ਬਿਆਨ ਕਰਦਾ ਹੈ।

Related posts

ਟੋਰਾਂਟੋ ਡੈਲਟਾ ਏਅਰਲਾਈਨਜ਼ ਦਾ ਜਹਾਜ਼ ਹਾਦਸਾਗ੍ਰਸਤ ਹੋਣ ਕਾਰਨ 17 ਜ਼ਖਮੀ, ਜਾਨੀ ਨੁਕਸਾਨ ਤੋਂ ਬਚਾਅ

On Punjab

ਸਚਿਨ ਪਾਇਲਟ ਨੇ ਰਾਹੁਲ ਗਾਂਧੀ ਵਲੋਂ ਮੁੱਖ ਮੰਤਰੀ ਬਣਾਉਣ ਦਾ ਆਫਰ ਠੁਕਰਾਇਆ

On Punjab

ਵੈਨਕੂਵਰ ’ਚ ਭੂਚਾਲ ਦੇ ਝਟਕੇ

On Punjab