ਅੱਜ ਕੇਂਦਰ ਦੇ ਕਿਸਾਨ ਵਿਰੋਧੀ ਬਜਟ ਦੇ ਸਬੰਧ ਵਿੱਚ ਕੁੱਲ ਹਿੰਦ ਕਿਸਾਨ ਸੰਘਰਸ਼ ਤਾਲਮੇਲ ਕਮੇਟੀ ਦੇ ਸੱਦੇ ਤਹਿਤ ਬਲਾਕ ਬਾਘਾ ਪੁਰਾਣਾ ਐੱਸ.ਡੀ.ਐੱਮ. ਦੇ ਦਫ਼ਤਰ ਸਾਹਮਣੇ ਕੇਂਦਰੀ ਬਜਟ ਦੀਆਂ ਕਾਪੀਆਂ ਸਾੜੀਆਂ, ਕਿਸਾਨਾਂ ਨੇ ਨਾਅਰੇਬਾਜ਼ੀ ਕਰਕੇ ਰੋਸ ਪ੍ਰਗਟ ਕੀਤਾ । ਇਸ ਮੌਕੇ ਕਿਰਤੀ ਕਿਸਾਨ ਯੂਨੀਅਨ ਦੇ ਬਲਾਕ ਪ੍ਰਧਾਨ ਚਮਕੌਰ ਸਿੰਘ ਰੋਡੇ ਖੁਰਦ ਕ੍ਰਾਂਤੀਕਾਰੀ ਕਿਸਾਨ ਯੂਨੀਅਨ (ਪੰਜਾਬ ) ਦੇ ਸੂਬਾ ਆਗੂ ਗੁਰਦੀਪ ਸਿੰਘ ਵੈਰੋਕੇ ਕੁੱਲ ਹਿੰਦ ਕਿਸਾਨ ਸਭਾ ਦੇ ਆਗੂ ਕਾਮਰੇਡ ਗੁਰਮੀਤ ਸਿੰਘ ਵਾਂਦਰ ਨੇ ਸਾਂਝੇ ਰੂਪ ਵਿੱਚ ਸੰਬੋਧਨ ਕਰਦਿਆਂ ਆਖਿਆ ਕਿ ਜੋ ਕੇਂਦਰ ਸਰਕਾਰ ਨੇ ਬਜਟ ਪੇਸ਼ ਕੀਤਾ ਹੈ ਉਹ ਨਿਰਾ ਕਿਸਾਨ ਵਿਰੋਧੀ ਬਜਟ ਹੈ । ਉਨ੍ਹਾਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਨੇ ਦੋ ਹਜ਼ਾਰ ਚੌਦਾਂ ਵਿੱਚ ਸਰਕਾਰ ਬਣਨ ਤੋਂ ਪਹਿਲਾਂ ਕਿਸਾਨਾਂ ਨਾਲ ਵਾਅਦਾ ਕੀਤਾ ਸੀ ਕਿ ਕਿਸਾਨਾਂ ਦੀਆਂ ਫ਼ਸਲਾਂ ਦਾ ਭਾਅ ਵਧਾਇਆ ਜਾਵੇਗਾ ਅਤੇ ਕਰਜਾ ਮਾਫ਼ ਕੀਤਾ ਜਾਵੇਗਾ ਅਤੇ ਨਾਲ ਹੀ ਡਾ. ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਲਾਗੂ ਕੀਤੀ ਜਾਵੇਗੀ ਪਰ ਚੋਣਾਂ ਜਿੱਤਣ ਤੋਂ ਬਾਅਦ ਮੋਦੀ ਸਰਕਾਰ ਨੇ ਸਾਰੇ ਵਾਅਦੇ ਠੰਢੇ ਬਸਤੇ ਵਿੱਚ ਪਾ ਦਿੱਤੇ ਉਲਟਾ ਨੂੰ ਨੋਟ ਬੰਦੀ ਵਰਗੇ ਕਾਨੂੰਨ ਲਿਆ ਕੇ ਕਿਸਾਨ ਅਤੇ ਆਮ ਲੋਕਾਂ ਨੂੰ ਪ੍ਰੇਸ਼ਾਨ ਕੀਤਾ ਨਾਲ ਹੀ ਕੇਂਦਰ ਸਰਕਾਰ ਨੇ 2022 ਤੱਕ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਦੀ ਗੱਲ ਆਖੀ ਸੀ ਪਰ ਜਦੋਂ ਹੁਣ ਦੁਬਾਰਾ 2019 ਵਿੱਚ ਕੇਂਦਰ ਦੀ ਮੋਦੀ ਸਰਕਾਰ ਪੂਰਨ ਬਹੁਮਤ ਦੇ ਨਾਲ ਸਰਕਾਰ ਬਣਾ ਗਈ ਹੈ ਅਤੇ ਅਜੇ ਤੱਕ ਵੀ ਕਿਸਾਨ ਪੱਖੀ ਕੋਈ ਵਾਅਦਾ ਪੂਰਾ ਨਹੀਂ ਕੀਤਾ ਉਲਟਾ ਇਹ ਕਿਸਾਨ ਵਿਰੋਧੀ ਬਜਟ ਪੇਸ਼ ਕੀਤਾ ਗਿਆ ਹੈ ਜਿਸ ਵਿੱਚ ਕੌਮੀ ਅੰਨ ਸੁਰੱਖਿਆ ਪ੍ਰੋਗਰਾਮ ਅਤੇ ਰਸਾਇਣਿਕ ਖਾਦਾਂ ਸਮੇਤ ਕਿਸਾਨਾਂ ਨੂੰ ਮਿਲਦੀਆਂ ਹੋਰ ਸਬ ਸਿੱਟੀਆਂ ਵਿੱਚ ਭਾਰੀ ਕਟੌਤੀ ਕੀਤੀ ਗਈ ਹੈ ਕੇਂਦਰ ਦੇ ਅਜਿਹੇ ਕਿਸਾਨ ਵਿਰੋਧੀ ਫ਼ੈਸਲੇ ਨਾਲ ਕਿਸਾਨਾਂ ਨੂੰ ਹੋਰ ਵੀ ਸਮੱਸਿਆਵਾਂ ਦਾ ਸਾਹਮਣਾ ਕਰਨਾ ਪਵੇਗਾ । ਸਾਰੇ ਭਾਰਤ ਦੀਆਂ 260 ਕਿਸਾਨ ਜਥੇਬੰਦੀਆਂ ਕੁੱਲ ਹਿੰਦ ਸੰਘਰਸ਼ ਤਾਲਮੇਲ ਕਮੇਟੀ ਦੇ ਸੱਦੇ ਤਹਿਤ ਮੋਦੀ ਸਰਕਾਰ ਦੇ ਬਜਟ ਦੀਆਂ ਕਾਪੀਆਂ ਫੂਕ ਕੇ ਆਪਣਾ ਰੋਸ ਜ਼ਾਹਰ ਕਰ ਰਹੀਆਂ ਹਨ । ਇਸ ਮੌਕੇ ਉਨ੍ਹਾਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਕਿਸਾਨ ਅਤੇ ਆਮ ਲੋਕਾਂ ਨੂੰ ਸਹੂਲਤਾਂ ਦੇਣ ਦੀ ਬਜਾਏ ਤਰ੍ਹਾਂ – ਤਰ੍ਹਾਂ ਦੇ ਕਾਲੇ ਕਾਨੂੰਨਾਂ ਦੀ ਝੜੀ ਲਾ ਰਹੀ ਹੈ ਇਨ੍ਹਾਂ ਕਾਨੂੰਨਾਂ ਦੇ ਖਿਲਾਫ ਸਾਰੇ ਭਾਰਤ ਵਿੱਚ ਜਗ੍ਹਾ ਜਗ੍ਹਾ ਰੋਸ ਪ੍ਰਦਰਸ਼ਨ ਹੋ ਰਹੇ ਹਨ ਇਸ ਤੋਂ ਸਾਫ ਸਿੱਧ ਹੁੰਦਾ ਹੈ ਕਿ ਮੋਦੀ ਸਰਕਾਰ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਦੀ ਬਜਾਏ ਸਾਮਰਾਜੀ ਕੰਪਨੀਆਂ ਨੂੰ ਬੈਂਕਾਂ ਵਿੱਚੋਂ ਕੱਢ ਕੇ ਲਗਾਤਾਰ ਪੈਸਾ ਦੇ ਰਹੀ ਹੈ । ਇਹ ਬਜਟ ਕਿਸਾਨ ਪੱਖੀ ਨਹੀਂ ਸਾਮਰਾਜ ਪੱਖੀ ਹੈ ਕਿਸਾਨ ਕਰਜ਼ੇ ਕਰਕੇ ਹਰ ਰੋਜ਼ ਖੁਦਕੁਸ਼ੀਆਂ ਕਰ ਰਹੇ ਹਨ । ਇਸ ਤਰ੍ਹਾਂ ਅੱਜ ਬਲਾਕ ਬਾਘਾ ਪੁਰਾਣਾ ਦੀ ਤਹਿਸੀਲ ਕੰਪਲੈਕਸ ਵਿਖੇ ਵੀ ਵੱਖ ਵੱਖ ਪਿੰਡਾਂ ਤੋਂ ਆਏ ਕਿਸਾਨਾਂ ਵੱਲੋਂ ਕੇਂਦਰ ਅਤੇ ਸੂਬਾ ਸਰਕਾਰ ਦਾ ਵਿਰੋਧ ਕਰਕੇ ਨਾਅਰੇਬਾਜ਼ੀ ਕਰਕੇ ਰੋਸ ਦਾ ਜਤਾਇਆ ਗਿਆ ਅਤੇ ਕੇਂਦਰੀ ਸਰਕਾਰ ਵਿਰੋਧੀ ਬਜਟ ਦੀਆਂ ਕਾਪੀਆ ਸਾੜੀਆਂ ਗਈਆਂ ਕਿਸਾਨਾਂ ਨੇ ਮੰਗ ਕੀਤੀ ਕਿ ਕਿਸਾਨਾਂ ਸਿਰ ਚੜ੍ਹਿਆ ਸਾਰਾ ਕਰਜ਼ਾ ਮੁਆਫ਼ ਕੀਤਾ ਜਾਵੇ ਅਤੇ ਕਣਕ ਝੋਨੇ ਤੋਂ ਬਿਨਾਂ ਹੋਰ ਫਸਲਾਂ ਦਾ ਵੀ ਪੱਕਾ ਰੇਟ ਬੰਨਿਆ ਜਾਵੇ ਆਵਾਰਾ ਪਸ਼ੂਆਂ ਦਾ ਹੱਲ ਕੀਤਾ ਜਾਵੇ । ਜੇਕਰ ਸਰਕਾਰ ਇਹ ਮੰਗਾਂ ਨਹੀਂ ਮੰਨਦੀ ਤਾਂ ਕਿਸਾਨ ਜਥੇਬੰਦੀਆਂ ਵੱਲੋਂ ਸੰਘਰਸ਼ ਨੂੰ ਜਾਰੀ ਰੱਖਿਆ ਜਾਵੇਗਾ । ਇਸ ਮੌਕੇ ਮਾਸਟਰ ਬਲਵਿੰਦਰ ਸਿੰਘ ਬੁੱਧ ਸਿੰਘ ਵਾਲਾ, ਗਿਆਨ ਚੰਦ ਸ਼ਰਮਾ , ਛਿੰਦਰਪਾਲ ਕੌਰ ਰੋਡੇ ਖੁਰਦ , ਬਲਜੀਤ ਸਿੰਘ ਛੋਟਾਘਰ, ਸੁਰਜੀਤ ਸਿੰਘ ਕੋਟਲਾ ਕੋਟਲਾ ਨੇਕ ਸਿੰਘ ਵੈਰੋਕੇ, ਬਲਵਿੰਦਰ ਸਿੰਘ ਰੋਡੇ ਹਾਜ਼ਰ ਸਨ ।
next post