ਕੇਂਦਰ ਸਰਕਾਰ ਨੇ ਅੱਜ ਵੱਡਾ ਕਦਮ ਚੁੱਕਿਆ ਹੈ। ਭਾਰਤ ਸਰਕਾਰ ਨੇ ਪਾਕਿਸਤਾਨ ਤੋਂ ਸੰਚਾਲਿਤ 14 ਮੈਸੇਂਜਰ ਐਪਸ ‘ਤੇ ਪਾਬੰਦੀ ਲਗਾ ਦਿੱਤੀ ਹੈ। ਇਨ੍ਹਾਂ ਵਿੱਚ ਬੀਚੈਟ ਵੀ ਸ਼ਾਮਲ ਹੈ। ਕੇਂਦਰੀ ਆਈ ਮੰਤਰਾਲੇ ਨੇ ਇਹ ਫੈਸਲਾ ਇੰਟੈਲੀਜੈਂਸ ਬਿਊਰੋ ਤੋਂ ਮਿਲੇ ਇਨਪੁਟਸ ਦੇ ਆਧਾਰ ‘ਤੇ ਲਿਆ ਹੈ।
ਭਾਰਤ ਸਰਕਾਰ ਨੇ ਦੱਸਿਆ ਹੈ ਕਿ ਇਹ ਐਪਸ ਦੇਸ਼ ਦੀ ਸੁਰੱਖਿਆ ਲਈ ਖ਼ਤਰਾ ਹਨ, ਜਿਸ ਤੋਂ ਬਾਅਦ ਇਨ੍ਹਾਂ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਇਸ ਤੋਂ ਪਹਿਲਾਂ ਭਾਰਤ ਨੇ ਕਾਰਵਾਈ ਕਰਦੇ ਹੋਏ ਪਾਕਿਸਤਾਨ ਤੋਂ ਚੱਲ ਰਹੇ ਕਈ ਸੋਸ਼ਲ ਮੀਡੀਆ ਖਾਤਿਆਂ ‘ਤੇ ਪਾਬੰਦੀ ਲਗਾ ਦਿੱਤੀ ਸੀ।
ਸੂਤਰਾਂ ਮੁਤਾਬਕ ਜੰਮੂ-ਕਸ਼ਮੀਰ ‘ਚ ਅੱਤਵਾਦੀਆਂ ਦੀ ਕਮਰ ਤੋੜਨ ਲਈ ਵੱਡੀ ਕਾਰਵਾਈ ਕੀਤੀ ਗਈ ਹੈ। ਜੰਮੂ-ਕਸ਼ਮੀਰ ‘ਚ ਸਰਗਰਮ ਅੱਤਵਾਦੀ ਇਨ੍ਹਾਂ ਐਪਸ ਰਾਹੀਂ ਪਾਕਿਸਤਾਨ ‘ਚ ਬੈਠੇ ਆਪਣੇ ਆਕਾਵਾਂ ਨਾਲ ਸੰਪਰਕ ਕਰਦੇ ਸਨ।
ਭਾਰਤ ਸਰਕਾਰ ਦੁਆਰਾ ਪਾਬੰਦੀਸ਼ੁਦਾ ਐਪਾਂ ਵਿੱਚ Crypviser, Enigma, Safeswiss, Wickrme, Mediafire, Briar, BChat, Nandbox, Conion, IMO, Element, Second line, Zangi, Threema ਆਦਿ ਸ਼ਾਮਲ ਹਨ।
ਇਨ੍ਹਾਂਂ ਐਪਸ ਦੇ ਡਿਵੈਲਪਰ ਭਾਰਤ ਵਿੱਚ ਨਹੀਂ ਹਨ ਅਤੇ ਨਾ ਹੀ ਇਹਨਾਂ ਐਪਸ ਨੂੰ ਭਾਰਤ ਤੋਂ ਚਲਾਇਆ ਜਾ ਰਿਹਾ ਹੈ। ਇਨ੍ਹਾਂ ਐਪਸ ਨੂੰ ਵਿਕਸਤ ਕਰਨ ਵਾਲੀਆਂ ਕੰਪਨੀਆਂ ਦੇ ਦਫਤਰ ਵੀ ਭਾਰਤ ਵਿੱਚ ਨਹੀਂ ਹਨ। ਭਾਰਤੀ ਕਾਨੂੰਨਾਂ ਮੁਤਾਬਕ ਜਾਣਕਾਰੀ ਲੈਣ ਲਈ ਐਪਸ ਦੀਆਂ ਕੰਪਨੀਆਂ ਨਾਲ ਸੰਪਰਕ ਨਹੀਂ ਕੀਤਾ ਜਾ ਸਕਿਆ।
ਇਨ੍ਹਾਂ ਐਪਸ ਨੂੰ ਇਸ ਤਰ੍ਹਾਂ ਡਿਜ਼ਾਈਨ ਕੀਤਾ ਗਿਆ ਹੈ ਕਿ ਇਨ੍ਹਾਂ ਨੂੰ ਟ੍ਰੈਕ ਨਹੀਂ ਕੀਤਾ ਜਾ ਸਕਦਾ। ਇਸ ਤੋਂ ਇਲਾਵਾ ਇਨ੍ਹਾਂ ਐਪਸ ਦੇ ਡਿਵੈਲਪਰਾਂ ਨੂੰ ਟਰੇਸ ਕਰਨਾ ਵੀ ਮੁਸ਼ਕਲ ਹੈ। ਗ੍ਰਹਿ ਮੰਤਰਾਲੇ ਨੇ ਵੱਖ-ਵੱਖ ਏਜੰਸੀਆਂ ਰਾਹੀਂ ਪਾਇਆ ਕਿ ਇਹ ਮੋਬਾਈਲ ਐਪ ਅੱਤਵਾਦੀਆਂ ਅਤੇ ਉਨ੍ਹਾਂ ਦੇ ਸਹਿਯੋਗੀਆਂ ਨੂੰ ਗਤੀਵਿਧੀਆਂ ਵਿੱਚ ਸ਼ਾਮਲ ਹੋਣ ਵਿੱਚ ਮਦਦ ਕਰਦੇ ਹਨ।