PreetNama
ਸਮਾਜ/Social

ਕੇਜਰੀਵਾਲ ਤੇ ਮਾਨ ਦੇ ਆਉਣ ਤੋਂ ਪਹਿਲਾਂ ਜਲੰਧਰ ‘ਚ ਮਾਹੌਲ ਵਿਗਾੜਨ ਦੀ ਸਾਜ਼ਿਸ਼, ਕੰਧਾਂ ‘ਤੇ ਲਿਖਿਆ ‘ਖ਼ਾਲਿਸਤਾਨ ਜ਼ਿੰਦਾਬਾਦ’

ਜਲੰਧਰ ਕਮਿਸ਼ਨਰੇਟ ਪੁਲਿਸ ਵੱਲੋਂ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ (Arvind Kejriwal) ਅਤੇ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਦੇ ਜਲੰਧਰ ਆਉਣ ਕਾਰਨ ਸੁਰੱਖਿਆ ਦੇ ਸਖ਼ਤ ਇੰਤਜ਼ਾਮਾਤ ਕਰਨ ਦੇ ਦਾਅਵੇ ਉਸ ਵੇਲੇ ਫੁਸ ਨਜ਼ਰ ਆਏ ਜਦੋਂ ਟਾਂਡਾ ਰੋਡ ‘ਤੇ ਇਕ ਧਾਰਮਿਕ ਸਥਾਨ ਲਾਗੇ ਕੰਧਾਂ ‘ਤੇ ਸ਼ਰਾਰਤੀ ਅਨਸਰਾਂ ਵੱਲੋਂ ਖ਼ਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਿਖੇ ਦੇਖੇ ਗਏ ਤਾਂ ਜੋ ਲੋਕਾਂ ‘ਚ ਡਰ ਦਾ ਮਾਹੌਲ ਪੈਦਾ ਹੋ ਜਾਵੇ। ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਇਨ੍ਹਾਂ ਨਾਅਰਿਆਂ ਨੂੰ ਮਿਟਾ ਦਿੱਤਾ ਗਿਆ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਉਹ ਆਲੇ-ਦੁਆਲੇ ਲਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਚੈੱਕ ਕਰ ਰਹੇ ਹਨ ਤੇ ਜਲਦ ਹੀ ਇਹ ਪਤਾ ਲਗਾ ਲਿਆ ਜਾਵੇਗਾ ਕਿ ਇਨ੍ਹਾਂ ਨਾਅਰਿਆਂ ਨੂੰ ਕਿੰਨੇ ਲਿਖਿਆ ਹੈ।

ਜ਼ਿਕਰਯੋਗ ਹੈ ਕਿ ਪੰਜਾਬ ਤੋਂ ਦਿੱਲੀ ਏਅਰਪੋਰਟ ਜਾਣ ਵਾਲੇ ਯਾਤਰੀਆਂ ਨੂੰ ਤਿੰਨ ਸਾਲਾਂ ਬਾਅਦ ਬੁੱਧਵਾਰ ਤੋਂ ਪੰਜਾਬ ਰੋਡਵੇਜ਼ ਦੀ ਪਨਬੱਸ ਅਤੇ ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ (ਪੀਆਰਟੀਸੀ) ਦੀਆਂ ਵੋਲਵੋ ਬੱਸਾਂ ਵਿਚ ਸਫਰ ਕਰਨ ਦੀ ਸਹੂਲਤ ਫਿਰ ਤੋਂ ਮਿਲੇਗੀ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਬੁੱਧਵਾਰ ਨੂੰ ਜਲੰਧਰ ਦੇ ਬੱਸ ਟਰਮੀਨਲ ਤੋਂ ਦਿੱਲੀ ਏਅਰਪੋਰਟ ਲਈ ਵੋਲਵੋ ਬੱਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਨਗੇ। ਕੇਜਰੀਵਾਲ ਦੇ ਦੌਰੇ ਨੂੰ ਲੈ ਕੇ ਉਨ੍ਹਾਂ ਦੀ ਟੀਮ ਅਤੇ ਪੰਜਾਬ ਸਰਕਾਰ ਦੇ ਟਰਾਂਸਪੋਰਟ ਤੇ ਸੁਰੱਖਿਆ ਅਧਿਕਾਰੀ ਬੱਸ ਅੱਡੇ ’ਤੇ ਪਹੁੰਚ ਚੁੱਕੇ ਹਨ। ਦਿੱਲੀ ਏਅਰਪੋਰਟ ਜਾਣ ਵਾਲੀ ਪੰਜਾਬ ਰੋਡਵੇਜ਼ ਦੀ ਵੋਲਵੋ ਬੱਸ ਨੂੰ ਦੁਪਹਿਰ 1.15 ਵਜੇ ਰਵਾਨਾ ਕੀਤਾ ਜਾਵੇਗਾ।

Related posts

ਸ਼ੰਭੂ ਮੋਰਚੇ ’ਤੇ ਕਿਸਾਨ ਨੇ ਸਲਫਾਸ ਦੀਆਂ ਗੋਲੀਆਂ ਖਾ ਕੇ ਕੀਤੀ ਖ਼ੁਦਕੁਸ਼ੀ

On Punjab

ਦੇਸ਼ ਭਰ ‘ਚ ਜਿਮਸਫਰੋਸ਼ੀ ਦੇ ਰੈਕੇਟ ਚਲਾਉਣ ਵਾਲੀ ਸੋਨੂੰ ਪੰਜਾਬਣ ਨੂੰ ਪਹਿਲੀ ਵਾਰ ਠਹਿਰਾਇਆ ਦੋਸ਼ੀ

On Punjab

ਅੱਤਵਾਦ ‘ਤੇ ਅਮਰੀਕੀ ਰਿਪੋਰਟ ਤੋਂ ਨਾਰਾਜ਼ ਪਾਕਿਸਤਾਨ, ਭਾਰਤ ਬਾਰੇ ਝੂਠ ਬੋਲਿਆ

On Punjab