Delhi CM Arvind Kejriwal: ਨਵੀਂ ਦਿੱਲੀ: ਕੋਰੋਨਾ ਵਾਇਰਸ ਦੀ ਦਹਿਸ਼ਤ ਕਾਰਨ ਦਿੱਲੀ ਸਮੇਤ ਦੇਸ਼ ਦੇ ਕਈ ਰਾਜਾਂ ਵਿੱਚ ਲਾਕ ਡਾਊਨ ਲਾਗੂ ਕਰ ਦਿੱਤਾ ਗਿਆ ਹੈ । ਬੀਤੇ ਦਿਨ ਯਾਮੀ ਕਿ ਐਤਵਾਰ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਦਿੱਲੀ ਵਿੱਚ 31 ਮਾਰਚ ਤੱਕ ਲਾਕ ਡਾਊਨ ਦਾ ਐਲਾਨ ਕੀਤਾ ਗਿਆ ਸੀ ਅਤੇ ਇਹ ਅੱਜ ਯਾਨੀ ਕਿ ਸੋਮਵਾਰ ਸਵੇਰੇ 6 ਵਜੇ ਤੋਂ ਲਾਗੂ ਹੋ ਗਿਆ ਹੈ । ਅੱਜ ਇਸ ਲਾਕ ਡਾਊਨ ਦੇ ਵਿਚਕਾਰ ਕੇਜਰੀਵਾਲ ਨੇ ਦਿੱਲੀ ਵਾਸੀਆਂ ਲਈ ਇੱਕ ਮਹੱਤਵਪੂਰਣ ਸੰਦੇਸ਼ ਦਿੱਤਾ ਹੈ ।
ਇਸ ਸਬੰਧੀ ਅਰਵਿੰਦ ਕੇਜਰੀਵਾਲ ਵੱਲੋਂ ਇੱਕ ਟਵੀਟ ਕੀਤਾ ਗਿਆ ਹੈ । ਜਿਸ ਵਿੱਚ ਉਨ੍ਹਾਂ ਲਿਖਿਆ ਕਿ “ਅੱਜ ਤੋਂ ਲਾਕ ਡਾਊਨ ਸ਼ੁਰੂ ਹੋ ਗਿਆ ਹੈ, ਮੇਰੇ ਦਿੱਲੀ ਵਾਸੀਓ, ਤੁਸੀਂ ਨਿੱਜੀ ਮੁਸੀਬਤ ਲੈ ਕੇ Odd Even ਕਰ ਦਿਖਾਇਆ ਹੈ । ਤੁਸੀਂ ਡੇਂਗੂ ਵਿਰੁੱਧ ਮੁਹਿੰਮ ਨੂੰ ਅਪਣਾਇਆ । ਉਨ੍ਹਾਂ ਲਿਖਿਆ ਕਿ ਮੈਨੂੰ ਪੂਰਾ ਵਿਸ਼ਵਾਸ ਹੈ ਕਿ Covid-19 ਤੋਂ ਆਪਣੇ ਪਰਿਵਾਰ ਨੂੰ ਬਚਾਉਣ ਲਈ ਤੁਸੀਂ ਲਾਕ ਡਾਊਨ ਵਿੱਚ ਵੀ ਆਪਣਾ ਸਹਿਯੋਗ ਦੇ ਕੇ ਇਸ ਲੜਾਈ ਜਿੱਤੋਗੇ । ”
ਦੱਸ ਦੇਈਏ ਕਿ ਦਿੱਲੀ ਵਿੱਚ ਧਾਰਾ 144 ਵੀ ਲਾਗੂ ਕਰ ਦਿੱਤੀ ਗਈ ਹੈ ਅਤੇ ਇਥੋਂ ਦੀਆਂ ਸੀਮਾਵਾਂ ਨੂੰ ਵੀ ਸੀਲ ਕਰ ਦਿੱਤਾ ਗਿਆ ਹੈ । ਹਾਲਾਂਕਿ ਜ਼ਰੂਰੀ ਅਤੇ ਲਾਜ਼ਮੀ ਸੇਵਾਵਾਂ ‘ਤੇ ਕੋਈ ਰੋਕ ਨਹੀਂ ਹੋਵੇਗੀ ਅਤੇ ਇਹ ਜਾਰੀ ਰਹਿਣਗੀਆਂ । ਦੇਸ਼ ਵਿੱਚ ਕੋਰੋਨਾ ਵਾਇਰਸ ਦੀ ਦਹਿਸ਼ਤ ਵੱਧ ਰਹੀ ਹੈ ਅਤੇ ਇਸ ਮਹਾਂਮਾਰੀ ਦੇ ਕਾਰਨ 396 ਵਿਅਕਤੀ ਸਕਾਰਾਤਮਕ ਹਨ ਅਤੇ 7 ਲੋਕਾਂ ਦੀ ਮੌਤ ਹੋ ਗਈ ਹੈ । ਹਾਲਾਂਕਿ, ਕੇਂਦਰ ਸਰਕਾਰ ਅਤੇ ਸਾਰੇ ਰਾਜਾਂ ਦੀਆਂ ਸਰਕਾਰਾਂ ਦੁਆਰਾ ਬਹੁਤ ਸਾਰੇ ਕਦਮਾਂ ਦਾ ਐਲਾਨ ਕੀਤਾ ਗਿਆ ਹੈ.
ਕੇਜਰੀਵਾਲ ਨੇ ਦੱਸਿਆ ਕਿ ਦਿੱਲੀ ਵਿੱਚ ਲਾਕ ਡਾਊਨ ਹੋਣ ਦੇ ਬਾਵਜੂਦ ਜ਼ਰੂਰੀ ਸੇਵਾਵਾਂ ਜਿਵੇਂ ਕਿ ਰਾਸ਼ਨ, ਦੁੱਧ, ਪਾਣੀ, ਸਬਜ਼ੀਆਂ ਆਦਿ ਦੇ ਪ੍ਰਬੰਧ ਕੀਤੇ ਗਏ ਹਨ ਅਤੇ ਦਿੱਲੀ ਸਰਕਾਰ ਨੇ ਭਰੋਸਾ ਦਿੱਤਾ ਹੈ ਕਿ ਇੱਥੇ ਜਨਤਾ ਨੂੰ ਕਿਸੇ ਵੀ ਕਿਸਮ ਦੀ ਮੁਸੀਬਤ ਨਹੀਂ ਆਉਣ ਦਿੱਤੀ ਜਾਵੇਗੀ ।