ਨਵੀਂ ਦਿੱਲੀ: ਪਿਛਲੇ ਕਈ ਦਿਨਾਂ ਤੋਂ ਦੇਸ਼ ‘ਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਨੇ ਹਾਹਾਕਾਰ ਮਚਾਈ ਹੋਈ ਸੀ। ਅਜਿਹੇ ‘ਚ ਕੇਜਰੀਵਾਲ ਸਰਕਾਰ ਨੇ ਦਿੱਲੀ ਵਾਸੀਆਂ ਨੂੰ ਵੱਡੀ ਰਾਹਤ ਦਿੱਤੀ ਹੈ। ਉਨ੍ਹਾਂ ਨੇ ਡੀਜ਼ਲ 8.36 ਪੈਸੇ ਸਸਤਾ ਕਰ ਦਿੱਤਾ ਹੈ। ਦੱਸ ਦਈਏ ਕਿ ਕੇਜਰੀਵਾਲ ਸਰਕਾਰ ਨੇ ਵੈਟ ‘ਤੇ ਹੁਣ ਤਕ ਦੀ ਸਭ ਤੋਂ ਵੱਡੀ ਕਟੌਤੀ ਕਰਕੇ ਦਿੱਲੀ ਵਾਸੀਆਂ ਨੂੰ ਰਾਹਤ ਦਿੱਤੀ ਹੈ।
ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਤੇਲ ਦੀਆਂ ਵਧਦੀਆਂ ਕੀਮਤਾਂ, ਮਾੜੀ ਆਰਥਿਕਤਾ ਅਤੇ ਦਿੱਲੀ ਵਿੱਚ ਕੋਰੋਨਾ ਬਾਰੇ ਇੱਕ ਪ੍ਰੈਸ ਕਾਨਫਰੰਸ ਕੀਤੀ। ਇਸ ਦੌਰਾਨ ਉਸਨੇ ਦਿੱਲੀ ਵਿੱਚ ਡੀਜ਼ਲ ਦੀ ਕੀਮਤ ਘਟਾਉਣ ਦਾ ਐਲਾਨ ਕੀਤਾ। ਉਨ੍ਹਾਂ ਨੇ ਡੀਜ਼ਲ ਦੀਆਂ ਕੀਮਤਾਂ ਵਿਚ 8.36 ਰੁਪਏ ਦੀ ਕਟੌਤੀ ਕਰਨ ਦਾ ਐਲਾਨ ਕੀਤਾ। ਦੱਸ ਦੇਈਏ ਕਿ ਪਹਿਲਾਂ ਦਿੱਲੀ ਵਿੱਚ ਡੀਜ਼ਲ ਦੀ ਕੀਮਤ 81.94 ਰੁਪਏ ਪ੍ਰਤੀ ਲੀਟਰ ਸੀ, ਪਰ ਹੁਣ ਡੀਜ਼ਲ 73.64 ਰੁਪਏ ਪ੍ਰਤੀ ਲੀਟਰ ਮਿਲੇਗਾ।