PreetNama
ਖਾਸ-ਖਬਰਾਂ/Important News

ਕੈਨੇਡੀਅਨ PM ਜਸਟਿਨ ਟਰੂਡੋ ਦੀ ਪਤਨੀ ਸੋਫ਼ੀ ਵੀ ਹੋਈ ਕੋਰੋਨਾ ਦੀ ਸ਼ਿਕਾਰ

Canadian PM Justin Trudeau Wife: ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਪਤਨੀ ਸੋਫ਼ੀ ਗ੍ਰੈਗਰੀ ਟਰੂਡੋ ਵੀ ਕੋਰੋਨਾ ਵਾਇਰਸ ਦੀ ਸ਼ਿਕਾਰ ਹੋ ਗਈ ਹੈ । ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦਾ ਕੋਰੋਨਾ ਵਾਇਰਸ ਲਈ ਕੀਤਾ ਗਿਆ ਟੈਸਟ ਪਾਜ਼ਿਟਿਵ ਆਇਆ ਹੈ । ਦਰਅਸਲ, ਟਰੂਡੋ ਤੇ ਉਨ੍ਹਾਂ ਦੀ ਪਤਨੀ ਨੂੰ ਅਕਸਰ ਸਰਕਾਰੀ ਦੌਰਿਆਂ ਲਈ ਦੇਸ਼-ਵਿਦੇਸ਼ ਦੀਆਂ ਯਾਤਰਾਵਾਂ ਕਰਨੀਆਂ ਪੈਂਦੀਆਂ ਹਨ, ਜਿਸ ਕਾਰਨ ਉਨ੍ਹਾਂ ਦਾ ਇਸ ਖ਼ਤਰਨਾਕ ਛੂਤ ਤੋਂ ਪ੍ਰਭਾਵਿਤ ਹੋਣਾ ਸੁਭਾਵਕ ਹੈ ।

ਜ਼ਿਕਰਯੋਗ ਹੈ ਕਿ ਵੀਰਵਾਰ ਨੂੰ ਸੋਫ਼ੀ ਟਰੂਡੋ ਇੰਗਲੈਂਡ ਤੋਂ ਵਾਪਸ ਆਏ ਸਨ । ਉੱਥੋਂ ਆਉਣ ਤੋਂ ਬਾਅਦ ਹੀ ਉਨ੍ਹਾਂ ਵਿੱਚ ਇਸਦੇ ਕੁਝ ਲੱਛਣ ਵਿਖਾਈ ਦਿੱਤੇ ਸਨ । ਜਿਸ ਤੋਂ ਬਾਅਦ ਡਾਕਟਰਾਂ ਨੇ ਉਨ੍ਹਾਂ ਦੇ ਇਸ ਟੈਸਟ ਲਈ ਕੁਝ ਸੈਂਪਲ ਲਏ ਸਨ । ਪਤਨੀ ਸੋਫੀ ਦੇ ਵਿਚ ਕੋਰੋਨਾ ਵਾਇਰਸ ਦੇ ਲੱਛਣ ਪਾਏ ਜਾਣ ਤੋਂ ਬਾਅਦ ਤੋਂ ਹੀ ਟਰੂਡੋ ਅਲਗ ਰਹਿ ਰਹੇ ਹਨ ਤੇ ਅਗਲੇ 14 ਦਿਨਾਂ ਤੱਕ ਆਪਣੀ ਸਰਕਾਰ ਨੂੰ ਘਰੋਂ ਹੀ ਚਲਾਉਣਗੇ ।

ਮਿਲੀ ਜਾਣਕਾਰੀ ਅਨੁਸਾਰ ਜਸਟਿਨ ਟਰੂਡੋ ਦਾ ਹਾਲੇ ਇਸ ਸਬੰਧੀ ਕੋਈ ਟੈਸਟ ਨਹੀਂ ਕੀਤਾ ਜਾ ਰਿਹਾ ਹੈ । ਇਸ ਸਬੰਧੀ ਡਾਕਟਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਵਿੱਚ ਲੱਛਣ ਸਾਹਮਣੇ ਆਉਂਦਿਆਂ ਹੀ ਉਨ੍ਹਾਂ ਦਾ ਕੋਈ ਟੈਸਟ ਕਰਨ ਦੀ ਲੋੜ ਪਵੇਗੀ । ਡਾਕਟਰਾਂ ਨੇ ਕਿਹਾ ਹੈ ਕਿ ਉਹ ਹਾਲ ਹੀ ਵਿੱਚ ਟਰੂਡੋ ਨੂੰ ਮਿਲੇ ਹਨ, ਉਨ੍ਹਾਂ ਵਿੱਚ ਵੀ ਕਿਸੇ ਤਰ੍ਹਾਂ ਦੀ ਲਾਗ ਦੇ ਕੋਈ ਲੱਛਣ ਨਹੀਂ ਪਾਏ ਗਏ ਹਨ ।

Related posts

ਇਮਰਾਨ ਖ਼ਾਨ ਨੇ ਈਦ ਮੌਕੇ ਨਵਾਜ਼ ਸ਼ਰੀਫ਼ ਨੂੰ ਪਰਿਵਾਰ ਨਾਲ ਮਿਲਣ ਨਹੀਂ ਦਿੱਤਾ

On Punjab

ਅਮਰੀਕਾ: ਓਹਾਇਓ ਪਰੇਡ ‘ਚ ਵਿਸ਼ਵ ਜੰਗਾਂ ਦੇ ਸ਼ਹੀਦ ਸਿੱਖ ਫ਼ੌਜੀਆਂ ਨੂੰ ਸ਼ਰਧਾਂਜਲੀ

On Punjab

ਅਮਰੀਕਾ ਪਹੁੰਚਿਆ Coronavirus, ਭਾਰਤ ਦੇ ਕਈ ਏਅਰਪੋਰਟਾਂ ‘ਤੇ ਅਲਰਟ

On Punjab