PreetNama
ਰਾਜਨੀਤੀ/Politics

ਕੈਪਟਨ ਤੇ ਸਿੱਧੂ ਵਿਚਾਲੇ ਮੀਟਿੰਗ ਤੋਂ ਪਹਿਲਾਂ ਨਵਜੋਤ ਕੌਰ ਸਿੱਧੂ ਕਹੀ ਵੱਡੀ ਗੱਲ

ਸਾਬਕਾ ਮੁੱਖ ਸੰਸਦੀ ਸਕੱਤਰ ਨਵਜੋਤ ਕੌਰ ਸਿੱਧੂ ਨੂੰ ਆਲ ਇੰਡੀਆ ਜੱਟ ਮਹਾਂਸਭਾ ਪੰਜਾਬ (ਮਹਿਲਾ ਵਿੰਗਦੀ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸ ਗੱਲ ਦਾ ਐਲਾਨ ਜੱਟ ਸਭਾ ਪੰਜਾਬ ਦੇ ਪ੍ਰਧਾਨ ਤੇ ਕੌਮੀ ਮੀਤ ਪ੍ਰਧਾਨ ਹਰਪਾਲ ਸਿੰਘ ਹਰਪੁਰਾ ਵੱਲੋਂ ਚੰਡੀਗੜ੍ਹ ਵਿਖ਼ੇ ਕੀਤੀ ਪ੍ਰੈਸ ਕਾਨਫਰੰਸ ਦੌਰਾਨ ਕੀਤਾ ਗਿਆ।

 

ਇਸ ਦੇ ਨਾਲ ਹੀ ਦੱਸ ਦਈਏ ਕਿ ਨਵਜੋਤ ਸਿੱਧੂ ਬੁੱਧਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਮਿਲਣ ਜਾ ਰਹੇ ਹਨ। ਇਸ ਬਾਰੇ ਜਦੋਂ ਸਿੱਧੂ ਦੀ ਪਤਨੀ ਨਵਜੋਤ ਕੌਰ ਸਿੱਧੂ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਮੈਨੂੰ ਇਸ ਬਾਰੇ ਕੁਝ ਨਹੀਂ ਪਤਾ ਕਿ ਉਨ੍ਹਾਂ ਦਰਮਿਆਨ ਹੋਣ ਵਾਲੀ ਬੈਠਕ ਵਿੱਚ ਕੀ ਹੋਣ ਵਾਲਾ ਹੈ। ਇਸ ਦੇ ਨਾਲ ਹੀ ਨਵਜੋਤ ਕੌਰ ਸਿੱਧੂ ਨੇ ਵੀ ਆਪਣੇ ਰਾਜਨੀਤਕ ਭਵਿੱਖ ਬਾਰੇ ਗੱਲ ਕਰਨ ਤੋਂ ਇਨਕਾਰ ਕਰ ਦਿੱਤਾ।

 

ਨਵਜੋਤ ਕੌਰ ਸਿੱਧੂ ਨੇ ਕਿਹਾ ਕਿ ਸਿੱਧੂ ਪੰਜਾਬ ਦਾ ਭਲਾ ਚਾਹੁੰਦੇ ਹਨਉਨ੍ਹਾਂ ਨੂੰ ਕਿਸੇ ਅਹੁਦੇ ਦਾ ਕੋਈ ਲਾਲਚ ਨਹੀਂਉਹ ਸਿਰਫ ਪੰਜਾਬ ਦਾ ਭਲਾ ਚਾਹੁੰਦੇ ਹਨ। ਜੇਕਰ ਉਨ੍ਹਾਂ ਨੂੰ ਕਿਸੇ ਅਹੁਦੇ ਦਾ ਲਾਲਚ ਹੁੰਦਾਤਾਂ ਉਹ ਆਪਣੀ 40 ਕਰੋੜ ਸਾਲਾਨਾ ਨੌਕਰੀ ਨਾ ਛੱਡਦੇ ਤੇ ਘਰ ਨਾ ਬੈਠਦੇ। ਉਨ੍ਹਾਂ ਕਿਹਾ ਕਿ ਪੋਸਟ ਸਿੱਧੂ ਲਈ ਕੋਈ ਮਾਇਨੇ ਨਹੀਂ ਰੱਖਦੇ ਪਰ ਉਹ ਅਹੁਦੇ ਤੋਂ ਬਗੈਰ ਵੀ ਪੰਜਾਬ ਦੇ ਲੋਕਾਂ ਦਾ ਭਲਾ ਕਰ ਰਹੇ ਹਨ ਤੇ ਹਮੇਸ਼ਾ ਕਰਨਗੇ।

 

ਦੱਸ ਦਈਏ ਕਿ ਪਿਛਲੇ ਦਿਨੀਂ ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਅੱਜ ਨਵਜੋਤ ਸਿੰਘ ਸਿੱਧੂ ਨੂੰ ਖਾਣੇ ਲਈ ਬੁਲਾਇਆ ਸੀਜਿਸ ਤੋਂ ਬਾਅਦ ਰਾਜਨੀਤਕ ਗਲਿਆਰੇ ਵਿੱਚ ਸਿਆਸੀ ਹਲਚਲ ਤੇਜ਼ ਹੋ ਗਈ। ਇਸ ਤੋਂ ਬਾਅਦ ਹੁਣ ਇੱਕ ਵਾਰ ਫਿਰ ਤੋਂ ਚਰਚਾ ਸ਼ੁਰੂ ਹੋ ਗਈ ਹੈ ਕਿ ਨਵਜੋਤ ਸਿੰਘ ਸਿੱਧੂ ਨੂੰ ਪਾਰਟੀ ਵਿੱਚ ਵੱਡਾ ਅਹੁਦਾ ਦਿੱਤਾ ਜਾ ਸਕਦਾ ਹੈ।

Related posts

ਵਿਲੀਅਮਜ਼ ਦੇ ਗੁਜਰਾਤ ਵਿਚਲੇ ਜੱਦੀ ਪਿੰਡ ਨੂੰ ਚੜ੍ਹਿਆ ਚਾਅ

On Punjab

ਆਈਪੀਐੱਲ: ਚੇਨੱਈ ਤੇ ਕੋਲਕਾਤਾ ਵਿਚਾਲੇ ਮੁਕਾਬਲਾ ਅੱਜ

On Punjab

Exit Polls ਮਗਰੋਂ ਸੋਸ਼ਲ ਮੀਡੀਆ ‘ਤੇ ਕਾਂਗਰਸ, ‘ਆਪ’ ਤੇ ਮਮਤਾ ਬੈਨਰਜੀ ਨੂੰ ਟਿੱਚਰਾਂ

On Punjab