47.61 F
New York, US
November 22, 2024
PreetNama
ਰਾਜਨੀਤੀ/Politics

ਕੈਪਟਨ ਨੇ ਕਾਂਗਰਸ ਨੂੰ ਕਹੀ ਅਲਵਿਦਾ, ਸੋਨੀਆ ਗਾਂਧੀ ਨੂੰ ਭੇਜਿਆ ਪੂਰੇ 7 ਪੇਜਾਂ ਦਾ ਅਸਤੀਫ਼ਾ, ਬਣਾਉਣਗੇ ‘ਪੰਜਾਬ ਲੋਕ ਕਾਂਗਰਸ’ ਪਾਰਟੀ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Captain Amarinder Singh) ਨੇ ਆਖ਼ਿਰਕਾਰ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿ ਦਿੱਤੀ ਹੈ। ਉਨ੍ਹਾਂ ਪੂਰੇ ਸੱਤ ਪੇਜਾਂ ਦਾ ਅਸਤੀਫ਼ਾ ਸੋਨੀਆ ਗਾਂਧੀ ਨੂੰ ਭੇਜਿਆ ਹੈ। ਕੈਪਟਨ ਆਪਣੀ ਨਵੀਂ ਪਾਰਟੀ ‘ਪੰਜਾਬ ਲੋਕ ਕਾਂਗਰਸ’ ਬਣਾਉਣਗੇ। ਕੈਪਟਨ ਅਮਰਿੰਦਰ ਸਿੰਘ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਤੋਂ ਬਾਅਦ ਹੁਣ ਕਾਂਗਰਸ ਵੀ ਛੱਡਣ ਦਾ ਐਲਾਨ ਕਰ ਦਿੱਤਾ ਸੀ। ਉਨ੍ਹਾਂ ਇਹ ਵੀ ਕਿਹਾ ਸੀ ਕਿ ਉਹ ਆਪਣੀ ਨਵੀਂ ਪਾਰਟੀ ਬਣਾਉਣਗੇ।

ਉਨ੍ਹਾਂ ਹਾਲ ਹੀ ‘ਚ ਕਿਹਾ ਸੀ ਕਿ ਉਹ ਜਲਦ ਹੀ ਆਪਣੀ ਨਵੀਂ ਪਾਰਟੀ ਬਣਾਉਣਗੇ ਅਤੇ ਤਿੰਨ ਖੇਤੀ ਕਾਨੂੰਨਾਂ ਦਾ ਹੱਲ ਨਿਕਲਣ ‘ਤੇ 2022 ਦੀਆਂ ਚੋਣਾਂ ‘ਚ ਭਾਰਤੀ ਜਨਤਾ ਪਾਰਟੀ (ਭਾਜਪਾ) ਨਾਲ ਸੀਟ-ਵੰਡ ਦਾ ਸੌਦਾ ਹੋਣ ਦੀ ਉਮੀਦ ਜ਼ਾਹਿਰ ਕੀਤੀ ਸੀ। ਪੰਜਾਬ ਵਿੱਚ ਅਗਲੇ ਸਾਲ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ। ਕੈਪਟਨ ਨੇ ਕਿਹਾ ਸੀ ਕਿ ਉਹ ਅਕਾਲੀਆਂ ਤੋਂ ਵੱਖ ਹੋਣ ਵਾਲੇ ਗਰੁੱਪਾਂ ਵਰਗੀਆਂ ਸਮਾਨ ਸੋਚ ਵਾਲੀਆਂ ਪਾਰਟੀਆਂ ਨਾਲ ਗਠਜੋੜ ਕਰਨ ਬਾਰੇ ਵੀ ਵਿਚਾਰ ਕਰ ਰਹੇ ਹਨ। ਦੋ ਵਾਰ ਮੁੱਖ ਮੰਤਰੀ ਰਹਿ ਚੁੱਕੇ ਸਿੰਘ ਨੇ ਕਿਹਾ ਸੀ ਕਿ ਜਦੋਂ ਤੱਕ ਉਹ “ਆਪਣੇ ਲੋਕਾਂ ਅਤੇ ਆਪਣੇ ਰਾਜ” ਦਾ ਭਵਿੱਖ ਸੁਰੱਖਿਅਤ ਨਹੀਂ ਕਰਦੇ।

ਨਵਜੋਤ ਸਿੰਘ ਸਿੱਧੂ ਨਾਲ ਸਿਆਸੀ ਟਕਰਾਅ ਤੋਂ ਬਾਅਦ ਕੈਪਟਨ ਨੇ ਸਤੰਬਰ ‘ਚ ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਸਾਬਕਾ ਮੁੱਖ ਮੰਤਰੀ ਨੇ ਆਪਣੇ ਅਸਤੀਫੇ ਤੋਂ ਬਾਅਦ ਕਿਹਾ ਸੀ ਕਿ ਉਹ “ਅਪਮਾਨਿਤ” ਮਹਿਸੂਸ ਕਰਦੇ ਹਨ। ਕਾਂਗਰਸ ਨੇ ਉਨ੍ਹਾਂ ਦੀ ਥਾਂ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਾਇਆ।

Related posts

ਮਜ਼ਦੂਰ ਜਥੇਬੰਦੀਆਂ ਵੱਲੋਂ ਵਿਧਾਨ ਸਭਾ ਵੱਲ ਮਾਰਚ, ਪੁਲਿਸ ਵੱਲੋਂ ਧੱਕਾਮੁੱਕੀ,ਖਿੱਚ-ਧੂਹ, ਸਰਕਾਰ ਨੇ ਦਿੱਤਾ ਗੱਲਬਾਤ ਦਾ ਸੱਦਾ

On Punjab

ਤਿੰਨ ਦਿਨਾਂ ਲਈ ਨਿਰਧਾਰਿਤ ਮੰਤਰੀ ਮੰਡਲ ਦੀ ਬੈਠਕ ਮੁਲਤਵੀ, 15 ਅਗਸਤ ਤੋਂ ਬਾਅਦ ਹੋਵੇਗਾ ਨਵੀਆਂ ਤਰੀਕਾਂ ਦਾ ਐਲਾਨ

On Punjab

ਧਾਰਾ 370 ਖ਼ਤਮ ਹੋਣ ਤੋਂ ਬਾਅਦ ਹੁਣ ਕਰੋੜਾਂ ਰੁਪਏ ਦਾ ਨਿਵੇਸ਼ ਜੰਮੂ-ਕਸ਼ਮੀਰ ‘ਚ ਹੋ ਰਿਹੈ : ਅਮਿਤ ਸ਼ਾਹ

On Punjab