ਨਵੇਂ ਸਾਲ ‘ਤੇ ਕੈਪਟਨ ਸਰਕਾਰ ਨੇ ਲੋਕਾਂ ਨੂੰ ਦੋ ਵੱਡੇ ਤੋਹਫੇ ਦਿੱਤੇ ਹਨ। ਪਹਿਲਾਂ ਵਨ ਟਾਈਮ ਸੈਟਲਮੈਂਟ ਪਾਲਿਸੀ ਸਕੀਮ ਲਾਂਚ ਕੀਤੀ ਗਈ ਤੇ ਦੂਜਾ ਸਰਕਾਰੀ ਹਸਪਤਾਲਾਂ ‘ਚ ਮੁੱਫਤ ਖੂਨ ਦੇਣ ਦਾ ਫੈਸਲਾ ਕੀਤਾ ਗਿਆ ਹੈ। ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਚੰਡੀਗੜ੍ਹ ‘ਚ ਪ੍ਰੈੱਸ ਕਾਨਫਰੰਸ ਕਰ ਕੇ ਇਸ ਦੀ ਜਾਣਕਾਰੀ ਦਿੱਤੀ ਹੈ। ਜਿਸ ਦੇ ਚਲਦਿਆਂ ਹੁਣ ਬਿਨਾਂ ਸੀ.ਐੱਲ.ਯੂ ‘ਚ ਬਣੀਆਂ ਇਮਾਰਤਾਂ ਨੂੰ ਵੀ ਨਿਯਮਿਤ ਕਰਾਇਆ ਜਾ ਸਕੇਗਾ।
ਉਨ੍ਹਾਂ ਕਿਹਾ ਕਿ 15 ਜਨਵਰੀ ਤੋਂ ਪਹਿਲਾਂ ਹਰ ਬਿਲਡਿੰਗ ਦਾ ਨਕਸ਼ਾ ਆਨਲਾਈਨ ਮੁਹੱਈਆ ਕਰਵਾਇਆ ਜਾ ਸਕੇ। ਸਿੱਧੂ ਨੇ ਦਾਅਵਾ ਕੀਤਾ ਕਿ ਇਸ ਪਾਲਿਸੀ ਨਾਲ ਸਰਕਾਰ ਨੂੰ ਕਰੀਬ ਇਕ ਹਜ਼ਾਰ ਕਰੋੜ ਰੁਪਏ ਦਾ ਫਾਇਦਾ ਹੋਵੇਗਾ। ਉਨ੍ਹਾਂ ਕਿਹਾ ਕਿ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਦੰਗਾ ਪੀੜਤਾਂ ਲਈ ਆਲਾਟ ਕੀਤੀਆਂ 200 ਦੁਕਾਨਾਂ ਦੀ ਰਾਖਵੀਂ ਕੀਮਤ 2.25 ਲੱਖ ਰੁਪਏ ਨਿਰਧਾਰਿਤ ਕੀਤੀ ਜਾਵੇਗੀ। ਇਸ ਤੋਂ ਪਹਿਲਾਂ ਸਰਕਾਰ ਨੇ 12.54 ਲੱਖ ਰੁਪਏ ਨਿਰਧਾਰਿਤ ਕੀਤੀ ਸੀ, ਜਿਸ ਦਾ ਵਿਰੋਧ ਕਰਦਿਆਂ ਪੀੜਤਾਂ ਵੱਲੋਂ ਦੁਕਾਨਾਂ ਦੀ ਰਾਖਵੀਂ ਕੀਮਤ ਜਮ੍ਹਾਂ ਨਹੀਂ ਕਰਵਾਈ ਗਈ ਸੀ।