PreetNama
ਖਾਸ-ਖਬਰਾਂ/Important News

ਕੋਰੋਨਾ: ਅਮਰੀਕਾ ‘ਚ ਮੌਤ ਦਾ ਅੰਕੜਾ 71 ਹਜ਼ਾਰ ਤੋਂ ਪਾਰ, 24 ਘੰਟਿਆਂ ‘ਚ 2333 ਲੋਕਾਂ ਦੀ ਮੌਤ

US Coronavirus Pandemic: ਨਿਊਯਾਰਕ: ਕੋਰੋਨਾ ਵਾਇਰਸ ਦਾ ਕਹਿਰ ਦੁਨੀਆ ਵਿੱਚ ਹਰ ਰੋਜ਼ ਖ਼ਤਰਨਾਕ ਹੁੰਦਾ ਜਾ ਰਿਹਾ ਹੈ । ਇੱਕ ਪਾਸੇ ਜਿੱਥੇ ਯੂਰਪ ਦੇ ਦੇਸ਼ਾਂ ਵਿੱਚ ਪਿਛਲੇ ਕੁਝ ਦਿਨਾਂ ਵਿੱਚ ਮਾਮਲਿਆਂ ਵਿੱਚ ਥੋੜ੍ਹੀ ਜਿਹੀ ਗਿਰਾਵਟ ਆਈ ਹੈ, ਤਾਂ ਉੱਥੇ ਹੀ ਅਮਰੀਕਾ ਵਿੱਚ ਇਸ ਵਾਇਰਸ ਨੇ ਰਫ਼ਤਾਰ ਫੜ ਲਈ ਹੈ । ਪਿਛਲੇ 24 ਘੰਟਿਆਂ ਵਿੱਚ ਇੱਕ ਵਾਰ ਫਿਰ ਅਮਰੀਕਾ ਵਿੱਚ ਕੋਰੋਨਾ ਵਾਇਰਸ ਨਾਲ ਮਰਨ ਵਾਲਿਆਂ ਦੀ ਗਿਣਤੀ ਵਿੱਚ ਵਾਧਾ ਹੋਇਆ ਹੈ, ਮੰਗਲਵਾਰ ਨੂੰ ਇਸ ਮਹਾਂਮਾਰੀ ਦੇ ਕਾਰਨ 2333 ਲੋਕਾਂ ਦੀ ਜਾਨ ਚਲੀ ਗਈ । ਦਰਅਸਲ, ਪਿਛਲੇ ਕੁਝ ਦਿਨਾਂ ਵਿੱਚ ਅਮਰੀਕਾ ਵਿੱਚ ਮੌਤ ਦੇ ਆਂਕੜੇ ਵਿੱਚ ਕੁਝ ਗਿਰਾਵਟ ਦਰਜ ਕੀਤੀ ਗਈ ਸੀ ਅਤੇ ਰੋਜ਼ਾਨਾ ਹੋਣ ਵਾਲਿਆਂ ਮੌਤੀ ਦੀ ਗਿਣਤੀ 2000 ਤੋਂ ਘੱਟ ਹੋ ਗਈ ਸੀ, ਪਰ ਹੁਣ ਇੱਕ ਵਾਰ ਫਿਰ ਇਨ੍ਹਾਂ ਅੰਕੜਿਆਂ ਵਿੱਚ ਉਛਾਲ ਦੇਖਣ ਨੂੰ ਮਿਲਿਆ ਹੈ ।

ਜੌਹਨ ਹੌਪਿੰਕਸ ਯੂਨੀਵਰਸਿਟੀ ਅਨੁਸਾਰ ਅਮਰੀਕਾ ਵਿੱਚ ਕੋਰੋਨਾ ਕਾਰਨ ਮਰਨ ਵਾਲਿਆਂ ਦੀ ਗਿਣਤੀ 71,022 ਹੋ ਗਈ ਹੈ, ਜੋ ਕਿ ਕਿਸੇ ਵੀ ਦੇਸ਼ ਵਿੱਚ ਸਭ ਤੋਂ ਜ਼ਿਆਦਾ ਹੈ । ਇਸ ਵਾਇਰਸ ਦਾ ਸਭ ਤੋਂ ਅਸਰ ਅਮਰੀਕਾ ਦੇ ਸੂਬੇ ਨਿਊਯਾਰਕ ਵਿੱਚ ਦੇਖਣ ਨੂੰ ਮਿਲ ਰਿਹਾ ਹੈ । ਇੱਕ ਪਾਸੇ ਜਿੱਥੇ ਅਮਰੀਕਾ ਵਿੱਚ ਕੋਰੋਨਾ ਦੇ ਮਾਮਲੇ ਵੱਧ ਰਹੇ ਹਨ, ਉੱਥੇ ਹੀ ਰਾਸ਼ਟਰਪਤੀ ਟਰੰਪ ਵਲੋਂ ਲੋਕਾਂ ਨੂੰ ਥੋੜ੍ਹੀ ਢਿੱਲ ਵੀ ਦਿੱਤੀ ਗਈ ਹੈ । ਇਸ ਤੋਂ ਪਹਿਲਾਂ ਟਰੰਪ ਨੇ ਕਿਹਾ ਸੀ ਕਿ ਜੇ ਅਸੀਂ ਹੋਰ ਢੰਗ ਨਾਲ ਕੋਰੋਨਾ ਨਾਲ ਨਜਿੱਠਦੇ ਤਾਂ ਮਰਨ ਵਾਲਿਆਂ ਦੀ ਗਿਣਤੀ ਇਸ ਤੋਂ ਕਿਤੇ ਵੱਧ ਹੁੰਦੀ । ਟਰੰਪ ਨੇ ਕਿਹਾ ਕਿ ਅਮਰੀਕਾ ਹੁਣ ਮੁਸ਼ਕਿਲ ਸਮਾਂ ਪਾਰ ਕਰ ਗਿਆ ਹੈ ਅਤੇ ਹੁਣ ਸਾਡੀ ਲੜਾਈਅਗਲੀ ਸਟੇਜ ਵਿੱਚ ਪਹੁੰਚ ਗਈ ਹੈ ।

ਇਸ ਤੋਂ ਇਲਾਵਾ ਅਮਰੀਕਾ ਦੇ ਲੂਈਸਿਆਨਾ ਸੂਬੇ ਵਿੱਚ ਕੋਰੋਨਾ ਵਾਇਰਸ ਕਾਰਨ ਮਰਨ ਵਾਲਿਆਂ ਦੀ ਗਿਣਤੀ 2,042 ਹੋ ਗਈ ਹੈ । ਮੰਗਲਵਾਰ ਨੂੰ ਲੂਈਸਿਆਨਾ ਦੇ ਸਿਹਤ ਵਿਭਾਗ ਵੱਲੋਂ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ ਸੂਬੇ ਵਿੱਚ ਕੋਰੋਨਾ ਨਾਲ ਮਾਰੇ ਗਏ ਲੋਕਾਂ ਦੀ ਗਿਣਤੀ 2,042 ਅਤੇ 323 ਨਵੇਂ ਮਾਮਲੇ ਸਾਹਮਣੇ ਆਉਣ ਨਾਲ ਪੀੜਤਾਂ ਦੀ ਗਿਣਤੀ 29,996 ਹੋ ਗਈ ਹੈ । ਦੱਸ ਦੇਈਏ ਕਿ ਅਮਰੀਕਾ ਵਿੱਚ ਕੋਰੋਨਾ ਵਾਇਰਸ ਕਾਰਨ 12 ਲੱਖ ਤੋਂ ਵੱਧ ਲੋਕ ਪੀੜਤ ਹੋ ਚੁੱਕੇ ਹਨ, ਜਦਕਿ 71 ਹਜ਼ਾਰ ਤੋਂ ਵੱਧ ਲੋਕ ਆਪਣੀ ਜਾਨ ਗੁਆ ਚੁੱਕੇ ਹਨ । ਉੱਥੇ ਹੀ 1 ਲੱਖ 90 ਹਜ਼ਾਰ ਲੋਕਾਂ ਦਾ ਸਫਲਤਾਪੂਰਵਕ ਇਲਾਜ ਕੀਤਾ ਜਾ ਚੁੱਕਿਆ ਹੈ ।

Related posts

ਆਸਕਰ 2023 ਦੇ ਜੇਤੂਆਂ ਦਾ ਐਲਾਨ, ਜਾਣੋ ਕਿਸ ਨੇ ਜਿੱਤਿਆ ਕਿਹੜਾ ਐਵਾਰਡ

On Punjab

ਸੀਨੇਟ ਨੇ ਭਾਰਤੀ ਮੂਲ ਦੇ ਡਾ. ਵਿਵੇਕ ਮੂਰਤੀ ਦੀ ਅਮਰੀਕੀ ਸਰਜਨ ਜਨਰਲ ਦੇ ਰੂਪ ’ਚ ਨਿਯੁਕਤੀ ਨੂੰ ਦਿੱਤੀ ਮਨਜ਼ੂਰੀ

On Punjab

ਜੋਅ ਬਾਇਡੇਨ ਦੀ ਜਿੱਤ ਬਾਰੇ ਅਹਿਮ ਖੁਲਾਸਾ, ਇੰਝ ਹੋਏ ਟਰੰਪ ਚਿੱਤ

On Punjab