PreetNama
ਰਾਜਨੀਤੀ/Politics

ਕੋਰੋਨਾ ਦੇ ਕਹਿਰ ‘ਚ ਸਰਕਾਰ ਦੇ ਨਵੇਂ ਹੁਕਮ, 31 ਦਸੰਬਰ ਤੱਕ ਕਰਨਾ ਪਵੇਗਾ Work from home

ਕੋਰੋਨਾਵਾਇਰਸ ਕਾਰਨ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਸਰਕਾਰ ਨੇ ਆਈਟੀ (IT) ਤੇ ਬੀਪੀਓ ਕੰਪਨੀਆਂ ਲਈ ਵਰਕ ਫਰੋਮ ਹੋਮ ਦੀ ਮਿਆਦ ਵਧਾ ਦਿੱਤੀ ਹੈ। ਸਰਕਾਰ ਵੱਲੋਂ ਇਨ੍ਹਾਂ ਕੰਪਨੀਆਂ ਨੂੰ ਜਾਰੀ ਕੀਤੇ ਗਏ ਵਰਕ ਫਰੋਮ ਹੋਮ ਦੇ ਨਿਰਦੇਸ਼ਾਂ ਨੂੰ ਪੰਜ ਮਹੀਨਿਆਂ ਤੱਕ ਵਧਾ ਦਿੱਤਾ ਗਿਆ ਹੈ। ਹੁਣ ਇਹ ਨਿਰਦੇਸ਼ 31 ਦਸੰਬਰ ਤੱਕ ਲਈ ਹਨ। ਸਰਕਾਰ ਨੇ ਮੰਗਲਵਾਰ ਨੂੰ ਇਸ ਦਾ ਐਲਾਨ ਕੀਤਾ ਹੈ। ਪਹਿਲਾਂ, ਇਨ੍ਹਾਂ ਨਿਰਦੇਸ਼ਾਂ ਦੀ ਮਿਆਦ 31 ਜੁਲਾਈ ਨੂੰ ਹੀ ਖਤਮ ਹੋ ਰਹੀ ਸੀ।

ਇੱਕ ਟਵੀਟ ਵਿੱਚ ਦੂਰਸੰਚਾਰ ਵਿਭਾਗ ਨੇ ਕਿਹਾ, “ਵਿਭਾਗ ਨੇ ਕੋਰੋਨਾਵਾਇਰਸ ਦੇ ਵੱਧ ਰਹੇ ਮਾਮਲਿਆਂ ਕਾਰਨ ਵੱਧ ਰਹੀ ਚਿੰਤਾ ਦੇ ਮੱਦੇਨਜ਼ਰ, ਵਰਕ ਫਰੋਮ ਹੋਮ ਦੀ ਸਹੂਲਤ ਲਈ ਨਿਯਮਾਂ ਤੇ ਸ਼ਰਤਾਂ ਵਿੱਚ ਢਿੱਲ ਨੂੰ 31 ਦਸੰਬਰ 2020 ਤੱਕ ਵਧਾ ਦਿੱਤੀ ਹੈ।”

ਸ਼ਰਮਨਾਕ! ਦਲਿਤ ਪਰਿਵਾਰ ਨਾਲ ਕੁੱਟਮਾਰ ਕਰ ਪਿਲਾਇਆ ਪੇਸ਼ਾਬ

ਮਾਰਚ ਮਹੀਨੇ ਵਿੱਚ ਦੂਰਸੰਚਾਰ ਵਿਭਾਗ ਨੇ ਕੋਰੋਨਾ ਮਹਾਂਮਾਰੀ ਦੇ ਮੱਦੇਨਜ਼ਰ ਆਪਣੇ ਕਰਮਚਾਰੀਆਂ ਨੂੰ ਘਰ ਤੋਂ ਕੰਮ ਮੁਹੱਈਆ ਕਰਾਉਣ ਲਈ ਹੋਰ ਸੇਵਾ ਉਪਲਬਧ ਕਰਵਾਉਣ ਲਈ ਕੁਝ ਨਿਯਮਾਂ ਵਿੱਚ ਢਿੱਲ ਦਿੱਤੀ ਸੀ। ਇਸ ਤੋਂ ਬਾਅਦ ਇਸ ਛੋਟ ਦੀ ਮਿਆਦ 31 ਜੁਲਾਈ ਤੱਕ ਵਧਾ ਦਿੱਤੀ ਗਈ।
swa

Related posts

ਸੂਬਾ ਸਰਕਾਰ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜੱਦੀ ਪਿੰਡ ਵਿਖੇ ਵਿਰਾਸਤੀ ਗਲੀ ਦਾ ਕਰੇਗੀ ਨਿਰਮਾਣ

On Punjab

ਕੈਪਟਨ ਨੇ ਭਾਜਪਾ ਪ੍ਰਧਾਨ ਨੂੰ ਲਿਖਿਆ ਖੁੱਲ੍ਹਾ ਪੱਤਰ, ਮਾਲ ਗੱਡੀਆਂ ਦੇ ਮਸਲੇ ਨੂੰ ਸਮੂਹਿਕ ਇੱਛਾ ਨਾਲ ਸੁਲਝਾਉਣ ਦਾ ਦਿੱਤਾ ਸੱਦਾ

On Punjab

ਪਾਕਿਸਤਾਨ ’ਚ ਨਵਾਜ਼ ਸ਼ਰੀਫ਼ ਦਾ ਜਵਾਈ ਗ੍ਰਿਫ਼ਤਾਰ

On Punjab