ਬਾਲੀਵੁੱਡ ਅਦਾਕਾਰਾ ਕਰੀਨਾ ਕਪੂਰ ਖਾਨ ਕੋਰੋਨਾ ਵਾਇਰਸ ਤੋਂ ਜੰਗ ਜਿੱਤ ਗਈ ਹੈ। ਬੀਤੇ ਦਿਨੀਂ ਉਹ ਅਤੇ ਅਦਾਕਾਰਾ ਅਮ੍ਰਿਤਾ ਅਰੋੜਾ ਇਸ ਮਹਾਮਾਰੀ ਦੀ ਲਪੇਟ ’ਚ ਆ ਗਈਆਂ ਸਨ। ਉਸ ਦੌਰਾਨ ਬੀਐੱਮਸੀ ਨੇ ਇਨ੍ਹਾਂ ਦੋਵੇਂ ਅਦਾਕਾਰਾਵਾਂ ’ਤੇ ਦੋਸ਼ ਲਗਾਇਆ ਸੀ ਕਿ ਉਹ ਲਗਾਤਾਰ ਜ਼ਿਆਦਾ ਪਾਰਟੀ ਕਰਨ ਕਾਰਨ ਕੋਰੋਨਾ ਵਾਇਰਸ ਦਾ ਸ਼ਿਕਾਰ ਹੋਈਆਂ ਹਨ। ਪਰ ਹੁਣ ਕੋਰੋਨਾ ਵਾਇਰਸ ਤੋਂ ਜੰਗ ਜਿੱਤਣ ਤੋਂ ਬਾਅਦ ਇਕ ਵਾਰ ਫਿਰ ਤੋਂ ਕਰੀਨਾ ਕਪੂਰ ਅਤੇ ਅਮ੍ਰਿਤਾ ਅਰੋੜਾ ਪਾਰਟੀ ਮੂਡ ’ਚ ਨਜ਼ਰ ਆਈਆਂ ਹਨ।
ਦਰਅਸਲ, ਕਰੀਨਾ ਕਪੂਰ ਅਤੇ ਅੰਮ੍ਰਿਤਾ ਅਰੋੜਾ ਦੇ ਕੋਰੋਨਾ ਵਾਇਰਸ ਨਾਲ ਜੰਗ ਜਿੱਤਣ ਤੋਂ ਬਾਅਦ ਕਰਿਸ਼ਮਾ ਕਪੂਰ ਨੇ ਆਪਣੇ ਘਰ ਪਾਰਟੀ ਰੱਖੀ ਸੀ। ਇਸ ਪਾਰਟੀ ‘ਚ ਕਰੀਨਾ ਅਤੇ ਅੰਮ੍ਰਿਤਾ ਤੋਂ ਇਲਾਵਾ ਮਲਾਇਕਾ ਅਰੋੜਾ ਅਤੇ ਅਰਜੁਨ ਕਪੂਰ ਵੀ ਪਹੁੰਚੇ। ਪਾਰਟੀ ‘ਚ ਜਾਣ ਵਾਲੇ ਇਨ੍ਹਾਂ ਸਿਤਾਰਿਆਂ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ। ਇਸ ਦੇ ਨਾਲ ਹੀ ਕਰੀਨਾ ਕਪੂਰ ਨੇ ਵੀ ਸੋਸ਼ਲ ਮੀਡੀਆ ‘ਤੇ ਅੰਮ੍ਰਿਤਾ ਅਰੋੜਾ ਨਾਲ ਤਸਵੀਰ ਸ਼ੇਅਰ ਕੀਤੀ ਹੈ।
ਇਸ ਤਸਵੀਰ ‘ਚ ਦੋਵੇਂ ਅਭਿਨੇਤਰੀਆਂ ਪਾਰਟੀ ਦੇ ਮੂਡ ‘ਚ ਨਜ਼ਰ ਆ ਰਹੀਆਂ ਹਨ। ਕਰੀਨਾ ਕਪੂਰ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੀ ਹੈ। ਉਹ ਅਕਸਰ ਆਪਣੇ ਪ੍ਰਸ਼ੰਸਕਾਂ ਨਾਲ ਜੁੜੇ ਰਹਿਣ ਲਈ ਖਾਸ ਤਸਵੀਰਾਂ ਅਤੇ ਵੀਡੀਓਜ਼ ਸ਼ੇਅਰ ਕਰਦੀ ਰਹਿੰਦੀ ਹੈ। ਕਰੀਨਾ ਕਪੂਰ ਨੇ ਆਪਣੇ ਅਧਿਕਾਰਤ ਇੰਸਟਾਗ੍ਰਾਮ ਅਕਾਊਂਟ ‘ਤੇ ਬੈਸਟ ਫ੍ਰੈਂਡ ਅੰਮ੍ਰਿਤਾ ਅਰੋੜਾ ਨਾਲ ਇਕ ਤਸਵੀਰ ਸ਼ੇਅਰ ਕੀਤੀ ਹੈ। ਇਸ ਤਸਵੀਰ ‘ਚ ਕਰੀਨਾ ਕਪੂਰ ਅਤੇ ਅੰਮ੍ਰਿਤਾ ਅਰੋੜਾ ਇਕ-ਦੂਜੇ ਦੇ ਨਾਲ ਖੜ੍ਹੀਆਂ ਨਜ਼ਰ ਆ ਰਹੀਆਂ ਹਨ।
ਤਸਵੀਰ ਵਿੱਚ, ਕਰੀਨਾ ਕਪੂਰ ਨੇ ਇੱਕ ਆਫ-ਸ਼ੋਲਡਰ ਬਲੈਕ ਟਾਪ ਪਾਇਆ ਹੋਇਆ ਹੈ ਜਿਸ ਨੂੰ ਬੇਜ ਪੈਂਟ ਨਾਲ ਪੇਅਰ ਕੀਤਾ ਗਿਆ ਸੀ। ਇਸ ਦੇ ਨਾਲ ਹੀ ਹਰੇ ਰੰਗ ਦਾ ਨੈਕਪੀਸ ਵੀ ਪਾਇਆ ਹੋਇਆ ਹੈ। ਦੂਜੇ ਪਾਸੇ, ਅੰਮ੍ਰਿਤਾ ਅਰੋੜਾ ਗੁਲਾਬੀ ਫੈਦਰ ਆਊਟਫਿਟ ‘ਚ ਨਜ਼ਰ ਆ ਰਹੀ ਹੈ। ਇਸ ਤਸਵੀਰ ਨੂੰ ਸ਼ੇਅਰ ਕਰਦੇ ਹੋਏ ਕਰੀਨਾ ਕੂਪਰ ਨੇ ਖਾਸ ਕੈਪਸ਼ਨ ਵੀ ਲਿਖਿਆ ਹੈ। ਉਨ੍ਹਾਂ ਨੇ ਕੈਪਸ਼ਨ ‘ਚ ਲਿਖਿਆ, ‘ਅਸੀਂ ਵਾਪਸ ਆ ਗਈਆਂ ਹਾਂ।’ ਇਸ ਕੈਪਸ਼ਨ ਦੇ ਨਾਲ ਉਨ੍ਹਾਂ ਨੇ ਲਾਲ ਰੰਗ ਦਾ ਹਾਰਟ ਇਮੋਜੀ ਵੀ ਸ਼ੇਅਰ ਕੀਤਾ ਹੈ।