ministers and senior bureaucrats: ਭਾਰਤ ਦੇ ਬਹੁਤ ਸਾਰੇ ਕੇਂਦਰੀ ਮੰਤਰੀਆਂ ਅਤੇ ਸੀਨੀਅਰ ਅਧਿਕਾਰੀਆਂ ਨੇ ਸੋਮਵਾਰ ਨੂੰ ਆਪਣੇ ਦਫਤਰਾਂ ਤੋਂ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ। ਜ਼ਿਆਦਾਤਰ ਮੰਤਰੀ ਅਤੇ ਅਧਿਕਾਰੀ ਕੋਰੋਨਾ ਵਾਇਰਸ ਦੀ ਮਹਾਂਮਾਰੀ ਦੇ ਮੱਦੇਨਜ਼ਰ ਸਰਕਾਰ ਦੇ ‘ਘਰ ਤੋਂ ਕੰਮ’ ਦੇ ਨਿਰਦੇਸ਼ਾਂ ਦੀ ਪਾਲਣਾ ਕਰ ਰਹੇ ਹਨ। ਵਿੱਤ ਮੰਤਰੀ ਨਿਰਮਲਾ ਸੀਤਾਰਮਨ, ਸੂਚਨਾ ਅਤੇ ਪ੍ਰਸਾਰਣ ਮੰਤਰੀ ਪ੍ਰਕਾਸ਼ ਜਾਵਡੇਕਰ, ਘੱਟ ਗਿਣਤੀ ਮਾਮਲਿਆਂ ਦੇ ਮੰਤਰੀ ਮੁਖਤਾਰ ਅੱਬਾਸ ਨਕਵੀ, ਖੇਡ ਅਤੇ ਯੁਵਾ ਮਾਮਲੇ ਦੇ ਮੰਤਰੀ ਕਿਰਨ ਰਿਜੀਜੂ, ਸਭਿਆਚਾਰ ਅਤੇ ਸੈਰ-ਸਪਾਟਾ ਮੰਤਰੀ ਪ੍ਰਹਿਲਾਦ ਪਟੇਲ ਅਜਿਹੇ ਮੰਤਰੀਆਂ ਵਿੱਚ ਸ਼ਾਮਿਲ ਸਨ ਜੋ ਸੋਮਵਾਰ ਸਵੇਰੇ ਹੋਰ ਸੀਨੀਅਰ ਅਧਿਕਾਰੀਆਂ ਨਾਲ ਆਪਣੇ ਦਫਤਰ ਪੰਹੁਚੇ ਸਨ।
ਮਿਲੀ ਜਾਣਕਾਰੀ ਦੇ ਅਨੁਸਾਰ ਮੰਤਰੀਆਂ ਤੋਂ ਇਲਾਵਾ ਸੰਯੁਕਤ ਸਕੱਤਰ ਦੇ ਰੈਂਕ ਦੇ ਅਧਿਕਾਰੀਆਂ ਅਤੇ ਇਸ ਤੋਂ ਉੱਪਰ ਦੇ ਅਧਿਕਾਰੀਆਂ ਨੂੰ ਸੋਮਵਾਰ ਤੋਂ ਆਪਣੇ-ਆਪਣੇ ਵਿਭਾਗਾਂ ਵਿੱਚ ਕੰਮ ਸ਼ੁਰੂ ਕਰਨ ਲਈ ਕਿਹਾ ਗਿਆ ਸੀ। ਇਸ ਤੋਂ ਇਲਾਵਾ, ਹਰੇਕ ਮੰਤਰਾਲੇ ਵਿੱਚ ਇੱਕ ਤਿਹਾਈ ਜ਼ਰੂਰੀ ਸਟਾਫ ਦੇ ਮੈਂਬਰਾਂ ਦੀ ਹਾਜ਼ਰੀ ਲਾਜ਼ਮੀ ਹੈ। ਇੱਕ ਸੂਤਰ ਨੇ ਦੱਸਿਆ ਕਿ, “ਸਰਕਾਰ ਚਾਹੁੰਦੀ ਹੈ ਕਿ ਸਾਰੇ ਅਧਿਕਾਰੀ ਜਿਨ੍ਹਾਂ ਨੂੰ ਸਰਕਾਰੀ ਆਵਾਜਾਈ ਦੀ ਸਹੂਲਤ ਮਿਲਦੀ ਹੈ, ਭਾਵ ਐਸਏਜੀ (ਸੰਯੁਕਤ ਸਕੱਤਰ) ਜਾਂ ਉੱਚ ਪੱਧਰੀ ਅਧਿਕਾਰੀ ਸੋਮਵਾਰ ਤੋਂ ਦਫਤਰ ਆਉਣ।”