ਦਿਨੋਂ-ਦਿਨ ਵਧ ਰਹੀ ਗਰਮੀ ਕਾਰਨ ਥਰਮਲ ਪਲਾਂਟਾਂ ‘ਚ ਕੋਲੇ ਦੀ ਘਾਟ ਦਾ ਮੁੱਦਾ ਭਖਦਾ ਜਾ ਰਿਹਾ ਹੈ। ਹਾਲਾਂਕਿ ਇਸ ਸਬੰਧੀ ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ (Harbhajan Singh ETO) ਨੇ ਅੱਜ ਵੱਡਾ ਬਿਆਨ ਦਿੱਤਾ ਹੈ। ਬਿਜਲੀ ਮੰਤਰੀ ਨੇ ਭਰੋਸਾ ਦਿੱਤਾ ਹੈ ਕਿ ਸੂਬੇ ‘ਚ ਬਿਜਲੀ ਸੰਕਟ ਪੈਦਾ ਨਹੀਂ ਹੋਣ ਦੇਣਗੇ। ਉਨ੍ਹਾਂ ਕਿਹਾ ਕਿ ਝਾਰਖੰਡ ਤੋਂ ਕੋਲਾ ਖਰੀਦਿਆ ਜਾ ਰਿਹਾ ਹੈ। ਇਸ ਤੋਂ ਇਲਾਵਾ ਉਨ੍ਹਾਂ ਪੰਜਾਬ ‘ਚ ਪ੍ਰੀਪੇਡ ਮੀਟਰ ਲਾਉਣ ਸਬੰਧੀ ਕੀਤੇ ਸਵਾਲ ‘ਤੇ ਸਮਾਰਟ ਬਿਜਲੀ ਮੀਟਰ ਲਾਉਣ ਦੀ ਗੱਲ ਕਹੀ। ਉਨ੍ਹਾਂ ਕਿਹਾ ਕਿ ਪੰਜਾਬ ਦੀ ਜਨਤਾ ਨੂੰ ਜਲਦ ਹੀ 300 ਯੂਨਿਟ ਬਿਜਲੀ ਮੁਫ਼ਤ ਮੁਹੱਈਆ ਕਰਵਾਈ ਜਾਵੇਗੀ ਜਿਸ ਲਈ ਯੋਜਨਾ ਬਣਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਹੁਣ ਤੱਕ ਪੰਜਾਬ ਵਿੱਚ ਕੋਲੇ ਦੀ ਕੋਈ ਕਮੀ ਨਹੀਂ ਹੈ ਅਤੇ ਨਾ ਹੀ ਪੰਜਾਬ ਵਿੱਚ ਕੋਲੇ ਦੀ ਕੋਈ ਕਮੀ ਹੋਵੇਗੀ, ਜਿਸ ਲਈ ਅਸੀਂ ਡਿਊਟੀ ਲਗਾਈ ਹੈ।
ਇਸ ਮੀਟਰ ਦੀ ਖਾਸੀਅਤ ਇਹ ਹੈ ਕਿ ਇਸ ਵਿਚ ਇਕ ਸਟਿੱਕ ਹੈ, ਬਿੱਲ ਤੁਹਾਡੇ ਮੋਬਾਈਲ ‘ਚ ਆ ਜਾਵੇਗਾ। ਇਸ ਦੇ ਨਾਲ ਹੀ ਜੇਕਰ ਤੁਸੀਂ ਘਰੋਂ ਬਾਹਰ ਹੋਵੋਗੇ ਤੇ ਕੋਈ ਤੁਹਾਡੀ ਬਿਜਲੀ ਚੋਰੀ ਕਰੇਗਾ ਤਾਂ ਤੁਹਾਨੂੰ ਇਸ ਬਾਰੇ ਵੀ ਜਾਣਕਾਰੀ ਮਿਲ ਜਾਵੇਗੀ ਤੇ ਤੁਸੀਂ ਬਿਜਲੀ ਚੋਰੀ ਨੂੰ ਮੋਬਾਈਲ ਤੋਂ ਹੀ ਚੈੱਕ ਕਰ ਸਕੋਗੇ।