18.21 F
New York, US
December 23, 2024
PreetNama
ਖਬਰਾਂ/Newsਖਾਸ-ਖਬਰਾਂ/Important News

ਕ੍ਰੱਪਸ਼ਨ ਮਾਮਲੇ ‘ਚ ਚਾਹੇ ਉਨ੍ਹਾਂ ਦਾ ਆਪਣਾ ਹੀ ਕਿਉਂ ਨਾ ਹੋਵੇ ,ਉਸ ‘ਤੇ ਵੀ ਕਾਰਵਾਈ ਕੀਤੀ ਜਾਵੇਗੀ , ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ : ਸੀਐਮ ਭਗਵੰਤ ਮਾਨ

ਫਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਪਤਰੇਵਾਲਾ ਵਿੱਚ ਅੱਜ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਪਹੁੰਚੇ ਹਨ ,ਜਿਨ੍ਹਾਂ ਵੱਲੋਂ ਇਲਾਕੇ ਦੇ ਵਿੱਚ ਸ਼ੁਰੂ ਕੀਤੇ ਜਾ ਰਹੇ ਵਾਟਰ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਗਿਆ। ਇਸ ਮੌਕੇ ਇਕ ਵਿਸ਼ੇਸ਼ ਸਮਾਗਮ ਦਾ ਆਯੋਜਨ ਸਥਾਨਕ ਪੱਤਰੇ ਵਾਲਾ ਪਿੰਡ ਵਿੱਚ ਕੀਤਾ ਗਿਆ ,ਜਿੱਥੇ ਇਲਾਕੇ ਦੇ ਲੋਕਾਂ ਨੇ ਵੱਡੀ ਗਿਣਤੀ ਵਿਚ ਸ਼ਿਰਕਤ ਕੀਤੀ। ਇਸ ਮੌਕੇ ਮੌਜੂਦ ਇਲਾਕੇ ਦੇ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਕਰੀਬ 578 ਕਰੋੜ 28 ਲੱਖ ਰੁਪਏ ਦੀ ਲਾਗਤ ਦੇ ਨਾਲ ਲਾਰਜ ਸਰਵਿਸ ਵਾਟਰ ਪ੍ਰੋਜੈਕਟ ,ਜਿਸ ਵਿਚ ਕਰੀਬ 440 ਕਿਲੋਮੀਟਰ ਪਾਈਪ ਲਾਈਨ ਪਾਈ ਜਾਵੇਗੀ ਤੇ 122 ਪਿੰਡਾਂ ਤੇ 15 ਢਾਣੀਆਂ ਤੱਕ ਪਾਣੀ ਪੁੱਜਦਾ ਕੀਤਾ ਜਾਵੇਗਾ। ਮੁੱਖ ਮੰਤਰੀ ਦੇ ਮੁਤਾਬਿਕ ਪਿਛਲੇ ਲੰਮੇ ਸਮੇਂ ਤੋਂ ਇਲਾਕੇ ਦੇ ਲੋਕਾਂ ਦੀ ਮੰਗ ਸੀ ,ਜਿਸ ਨੂੰ ਅੱਜ ਪੂਰਾ ਕਰ ਦਿੱਤਾ ਗਿਆ ਹੈ। ਨਾਲ ਹੀ ਉਨ੍ਹਾਂ ਨੇ ਇਸ ਮੌਕੇ ਵਿਰੋਧੀਆਂ ‘ਤੇ ਵੀ ਜੰਮ ਕੇ ਤੰਜ ਕੱਸੇ ਹੈ। ਮੁੱਖ ਮੰਤਰੀ ਨੇ ਕਿਹਾ ਕਿ ਜਿਨ੍ਹਾਂ ਨੇ ਪੰਜਾਬ ਬਰਬਾਦ ਕੀਤਾ ਹੈ, ਉਹਨਾਂ ਨੂੰ ਘਰੋਂ ਬਾਹਰ ਕੱਢ ਕੇ ਅੰਦਰ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਕ੍ਰੱਪਸ਼ਨ ਮਾਮਲੇ ਵਿਚ ਚਾਹੇ ਉਨ੍ਹਾਂ ਦਾ ਆਪਣਾ ਹੀ ਕਿਉਂ ਨਾ ਹੋਵੇ ,ਉਸ ‘ਤੇ ਵੀ ਕਾਰਵਾਈ ਕੀਤੀ ਜਾਵੇਗੀ ਤੇ ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ।

ਮੁੱਖ ਮੰਤਰੀ ਨੇ ਸਰਹੱਦੀ ਇਲਾਕੇ ਦੇ ਲੋਕਾਂ ਨੂੰ ਇਹ ਵੀ ਦਾਅਵਾ ਕੀਤਾ ਹੈ ਕੀ ਕਿਸਾਨਾਂ ਨੂੰ ਫਸਲਾਂ ਦੇ ਲਈ 1 ਅਪ੍ਰੈਲ ਤੱਕ ਨਹਿਰਾਂ ਵਿਚ ਪਾਣੀ ਪੁੱਜਦਾ ਕੀਤਾ ਜਾਵੇਗਾ ਤੇ ਮੌਘਿਆਂ ‘ਤੇ ਪੁਲਿਸ ਲਗਾਈ ਜਾਵੇਗੀ ਤਾਂ ਕਿ ਪਾਣੀ ਦੀ ਚੋਰੀ ਨਾ ਕੀਤੀ ਜਾ ਸਕੇ।

Related posts

G20 Summit : ਮੋਦੀ-ਬਾਇਡਨ ਵਿਚਾਲੇ ਦੇਖਣ ਨੂੰ ਮਿਲੀ ਅਦਭੁਤ ਕੈਮਿਸਟਰੀ, ਹੱਥ ਮਿਲਾਉਣ ਲਈ ਦੌੜੇ ਆਏ ਅਮਰੀਕੀ ਰਾਸ਼ਟਰਪਤੀ, Video

On Punjab

ਅਮਿਤਾਭ ਦੀ ਤਬੀਅਤ ਖ਼ਰਾਬ, ਫੇਰ ਵੀ ਸਾਈਨ ਕੀਤੀ ਹੋਰ ਫ਼ਿਲਮ

On Punjab

ਅਮਰੀਕਾ ਦੇ ਜੰਗਲਾਂ ‘ਚ ਲੱਗੀ ਅੱਗ ਨਾਲ ਸੰਤਰੀ ਹੋਇਆ ਆਸਮਾਨ, ਸਾਬਕਾ ਰਾਸ਼ਟਰਪਤੀ ਓਬਾਮਾ ਨੇ ਸ਼ੇਅਰ ਕੀਤੀਆਂ ਤਸਵੀਰਾਂ

On Punjab