PreetNama
ਖਬਰਾਂ/Newsਖਾਸ-ਖਬਰਾਂ/Important News

ਗਿਆਨੀ ਬਲਦੇਵ ਸਿੰਘ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਨਵੇਂ ਜਥੇਦਾਰ ਨਿਯੁਕਤ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਵੇਂ ਜਥੇਦਾਰ ਦੀ ਨਿਯੁਕਤੀ ਤੋਂ ਬਾਅਦ ਤਖ਼ਤ ਸ੍ਰੀ ਹਰਿਮੰਦਿਰ ਜੀ ਪਟਨਾ ਸਾਹਿਬ ਦਾ ਵੀ ਨਵਾਂ ਜਥੇਦਾਰ ਨਿਯੁਕਤ ਕੀਤਾ ਗਿਆ ਹੈ। ਗਿਆਨੀ ਬਲਦੇਵ ਸਿੰਘ ਨੂੰ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਜਥੇਦਾਰ ਨਿਯੁਕਤ ਗਿਆ ਹੈ। ਪਟਨਾ ਸਾਹਿਬ ਬੋਰਡ ਨੇ ਇਹ ਫੈਸਲਾ ਲਿਆ ਹੈ। ਗਿਆਨੀ ਬਲਦੇਵ ਸਿੰਘ ਇਸ ਤੋਂ ਪਹਿਲਾਂ ਪਟਨਾ ਸਾਹਿਬ ਵਿਖੇ ਕਾਰਜਕਾਰੀ ਜਥੇਦਾਰ ਦੇ ਤੌਰ ‘ਤੇ ਸੇਵਾ ਨਿਭਾ ਰਹੇ ਹਨ। ਜਥੇਦਾਰ ਗਿਆਨੀ ਇਕਬਾਲ ਸਿੰਘ ਤੇ ਜਥੇਦਾਰ ਗਿਆਨੀ ਰਣਜੀਤ ਸਿੰਘ ਦੇ ਵਿਵਾਦ ਤੋਂ ਬਾਅਦ ਇਨ੍ਹਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਜਥੇਦਾਰਾਂ ਦੀਆਂ ਸੇਵਾਵਾਂ ਤੋਂ ਹਟਾ ਦਿੱਤਾ ਸੀ।

ਜ਼ਿਕਰਯੋਗ ਹੈ ਕਿ ਸ਼ੁੱਕਰਵਾਰ ਨੂੰ ਹੋਈ ਐੱਸਜੀਪੀਸੀ ਦੀ ਅੰਤ੍ਰਿਗ ਕਮੇਟੀ ਦੀ ਇਕੱਤਰਤਾ ‘ਚ ਅਹਿਮ ਫ਼ੈਸਲੇ ਲਏ ਗਏ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਵਜੋਂ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀਆਂ ਸੇਵਾਵਾਂ ਖ਼ਤਮ ਕਰ ਦਿੱਤੀਆਂ ਗਈਆਂ ਹਨ ਜਦਕਿ ਉਹ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਬਣੇ ਰਹਿਣਗੇ। ਗਿਆਨੀ ਰਘਬੀਰ ਸਿੰਘ ਹੁਣ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵਜੋਂ ਸੇਵਾਵਾਂ ਨਿਭਾਉਣਗੇ। ਜਥੇਦਾਰ ਸੁਲਤਾਨ ਸਿੰਘ ਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਵਜੋਂ ਸੇਵਾਵਾਂ ਨਿਭਾਉਣਗੇ। ਗਿਆਨੀ ਸੁਲਤਾਨ ਸਿੰਘ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਗ੍ਰੰਥੀ ਵਜੋਂ ਸੇਵਾਵਾਂ ਨਿਭਾਅ ਚੁੱਕੇ ਹਨ।

Related posts

ਜੰਮੂ: ਪਿੰਡ ’ਚ ਰਹੱਸਮਈ 16 ਮੌਤਾਂ ਤੋਂ ਅਧਿਕਾਰੀ ਹੈਰਾਨ

On Punjab

On Punjab

ਯੂਪੀ: ਬੁਲੰਦਸ਼ਹਿਰ ਵਿੱਚ ਅਣਵਿਆਹੇ ਜੋੜੇ ਦੀਆਂ ਲਾਸ਼ਾਂ ਦਰੱਖਤ ਨਾਲ ਲਟਕਦੀਆਂ ਮਿਲੀਆਂ

On Punjab