PreetNama
ਸਮਾਜ/Social

ਗੀਤ ਕਬਰ

ਗੀਤ ਕਬਰ
ਜੋ ਹੱਥੀਂ ਪਾਲ ਪੋਸ ਪੁੱਤ ਤੋਰਦੇ
ਹਾਲ ਪੁੱਛੋ ਮਾਪਿਆਂ ਦੇ ਦਿਲ ਦਾ ।
ਐਸੇ ਮੇਲੇ ਵਿਚ ਤੂੰ ਤਾਂ ਖੋ ਗਿਆ
ਜਿੱਥੋਂ ਮੁੜ ਵਾਪਸ ਨਹੀਂ ਮਿਲਦਾ ।
ਰੁਲ ਗਈ ਜਵਾਨੀ ਤੇਰੀ ਪੁੱਤਰਾ,
ਨਾਲੇ ਚੱਲਿਆ ਏ ਜਿੰਦ ਸਾਡੀ ਰੋਲ ਕੇ।
ਦੱਸ ਇਸ ਚਿੱਟੇ ਚੋਂ ਕੀ ਖੱਟਿਆ
ਪੁੱਤਾ ਦੱਸ ਦੇ ਕਬਰ ਵਿੱਚੋਂ ਬੋਲ ਕੇ ।

ਆਸ ਬਾਪੂ ਤੇਰੇ ਦੀ ਸੀ ਤੇਰੇ ਤੇ
ਜਿਹਦੇ ਮੋਢਿਆਂ ਤੇ ਮੇਲੇ ਰਿਹਾ ਵੇਖਦਾ ।
ਸਭ ਕੁੱਝ ਪੁੱਤਾ ਢੇਰੀ ਹੋ ਗਿਆ
ਪਤਾ ਨਹੀਂ ਸੀ ਐਨੇ ਮਾੜੇ ਲੇਖ ਦਾ ।
ਟੁੱਟ ਗਈ ਡੰਗੋਰੀ ਤੇਰੇ ਬਾਪੂ ਦੀ
ਕੌਣ ਬਣੂੰਗਾ ਸਹਾਰਾ ਦੱਸ ਖੋਲ ਕੇ ।
ਦੱਸ ਇਸ ਚਿੱਟੇ ਚੋਂ ਕੀ ਖੱਟਿਆ
ਪੁੱਤਾ ਦੱਸ ਦੇ ਕਬਰ ਵਿੱਚੋਂ ਬੋਲ ਕੇ ।

ਸਭ ਆਸਾਂ ਰਹਿ ਗਈਆਂ ਅਧੂਰੀਆ
ਪਾਣੀ ਵਾਰ ਕੇ ਮੈ ਪੀਂਦੀ ਤੇਰੇ ਸਿਰ ਤੋਂ ।
ਕਾਹਤੋਂ ਏਤਬਾਰ ਨਾਂ ਮੈਂ ਕਰਿਆ
ਲੋਕ ਦੱਸਦੇ ਸੀ ਮੈਨੂੰ ਬੜੇ ਚਿਰ ਤੋਂ ।
ਮੇਰੀ ਹੀ ਔਲਾਦ ਮਾੜੀ ਨਿੱਕਲੂ
ਅੱਜ ਰੱਬੀਆ ਮੈਂ ਦੱਸਦੀ ਹਾਂ ਬੋਲ ਕੇ ।
ਦੱਸ ਇਸ ਚਿੱਟੇ ਚੋਂ ਕੀ ਖੱਟਿਆ
ਪੁੱਤਾ ਦੱਸ ਦੇ ਕਬਰ ਵਿੱਚੋਂ ਬੋਲ ਕੇ ।

(ਹਰਵਿੰਦਰ ਸਿੰਘ ਰੱਬੀਆ 9464479469)

Related posts

By Polls In Pakistan : ਪੀਐੱਮ ਸ਼ਾਹਬਾਜ਼ ਨੇ ਜਨਤਾ ਨੂੰ ਕੀਤਾ ਸਾਵਧਾਨ, ਕਿਹਾ- ਵੋਟ ਪਾਉਣ ਸਮੇਂ ਇਮਰਾਨ ਦੇ ਭ੍ਰਿਸ਼ਟਾਚਾਰ ਤੇ ਆਰਥਿਕ ਤਬਾਹੀ ਨੂੰ ਰੱਖਣਾ ਯਾਦ

On Punjab

ਭਾਰਤ ’ਚ ਕੋਰੋਨਾ ਮਰੀਜ਼ਾਂ ਦੀ ਗਿਣਤੀ ਪਹੁੰਚੀ 830 ਤੋਂ ਪਾਰ, ਹੁਣ ਤੱਕ 20 ਲੋਕਾਂ ਦੀ ਮੌਤ

On Punjab

ਬੰਬ ਦੀ ਧਮਕੀ ਤੋਂ ਬਾਅਦ Indigo plane ਦੀ ਐਮਰਜੈਂਸੀ ਲੈਂਡਿੰਗ, ਨਾਗਪੁਰ ਤੋਂ ਕੋਲਕਾਤਾ ਜਾ ਰਹੀ ਸੀ ਫਲਾਈਟ

On Punjab