ਰਾਜਕੋਟ- ਗੁਜਰਾਤ ਦੇ ਰਾਜਕੋਟ ਵਿਚ ਅੱਜ ਸਵੇਰੇ ਐਟਲਾਂਟਿਸ ਬਿਲਡਿੰਗ ਵਿਚ ਅੱਗ ਲੱਗਣ ਕਰਕੇ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ ਜਦੋਂਕਿ ਇਕ ਜ਼ਖ਼ਮੀ ਦੱਸਿਆ ਜਾਂਦਾ ਹੈ।
ਅੱਗ ਲੱਗਣ ਸਬੰਧੀ ਸੂਚਨਾ ਮਿਲਦੇ ਹੀ ਰਾਜਕੋਟ ਫਾਇਰ ਤੇ ਐਮਰਜੈਂਸੀ ਸੇਵਾਵਾਂ ਦੇ ਕਰਮੀ ਅੱਗ ਬੁਝਾਉਣ ਅਤੇ ਰਾਹਤ ਤੇ ਬਚਾਅ ਕਾਰਜਾਂ ਲਈ ਮੌਕੇ ’ਤੇ ਪਹੁੰਚ ਗਏ। q ਐੱਸਪੀ ਬੀਜੇ ਚੌਧਰੀ ਨੇ ਇਸ ਘਟਨਾ ਬਾਰੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ, ‘‘ਤਿੰਨ ਵਿਅਕਤੀਆਂ ਦੀ ਜਾਨ ਜਾਂਦੀ ਰਹੀ ਤੇ ਇਕ ਜ਼ਖ਼ਮੀ ਨੂੰ ਇਲਾਜ ਲਈ ਹਸਪਤਾਲ ਭਰਤੀ ਕੀਤਾ ਗਿਆ ਹੈ। ਫਲੈਟ ਵਿਚ ਰਹਿ ਰਹੇ ਸਾਰੇ ਵਿਅਕਤੀਆਂ ਨੂੰ ਬਾਹਰ ਕੱਢਿਆ ਗਿਆ।’’
ਅਧਿਕਾਰੀ ਨੇ ਕਿਹਾ ਕਿ ਪਹਿਲੀ ਨਜ਼ਰੇ ਬਿਲਡਿੰਗ ਵਿਚ ਅੱਗ ਬਿਜਲੀ ਦੇ ਸ਼ਾਰਟ ਸਰਕਟ ਕਰਕੇ ਲੱਗੀ। ਅਧਿਕਾਰੀ ਨੇ ਕਿਹਾ, ‘‘ਅੱਗ ’ਤੇ ਕਾਬੂ ਪਾ ਲਿਆ ਗਿਆ ਹੈ ਤੇ ਹਾਲਾਤ ਕੰਟਰੋਲ ਵਿਚ ਹਨ।’’ ਹੋਰ ਵੇਰਵਿਆਂ ਦੀ ਉਡੀਕ ਹੈ।