ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਨੇ ਅੱਜ ਗੁਰਦਾਸਪੁਰ ਤੋਂ ਕਾਂਗਰਸ ਉਮੀਦਵਾਰ ਸੁਨੀਲ ਜਾਖੜ ਦੇ ਹੱਕ ਵਿੱਚ ਪਠਾਨਕੋਟ ‘ਚ ਰੋਡ ਸ਼ੋਅ ਕੱਢਿਆ।ਦੱਸ ਦੇਈਏ ਕਿ ਲੋਕ ਸਭਾ ਹਲਕਾ ਗੁਰਦਾਸਪੁਰ ਵਿੱਚ ਸੁਨੀਲ ਜਾਖੜ ਦਾ ਮੁਕਾਬਲਾ ਬੀਜੇਪੀ ਉਮੀਦਵਾਰ ਸੰਨੀ ਦਿਓਲ ਨਾਲ ਹੋ ਰਿਹਾ ਹੈ ਜੋ ਰੋਡ ਸ਼ੋਅ ਦੇ ਦਮ ‘ਤੇ ਹੀ ਆਪਣਾ ਚੋਣ ਪ੍ਰਚਾਰ ਕਰ ਰਹੇ ਹਨ।
ਖ਼ਾਸ ਗੱਲ ਇਹ ਸੀ ਕਿ ਪ੍ਰਿਅੰਕਾ ਗਾਂਧੀ ਨੇ ਵੀ ਟਰੱਕ ‘ਤੇ ਰੋਡ ਸ਼ੋਅ ਕੱਢਿਆ। ਯਾਦ ਰਹੇ ਸੰਨੀ ਦਿਓਲ ਵੀ ਆਪਣੇ ਰੋਡ ਸ਼ੋਅ ਦੌਰਾਨ ਟਰੱਕ ਲੈ ਕੇ ਆਏ ਸੀ।