PreetNama
ਸਮਾਜ/Socialਖਬਰਾਂ/Newsਖਾਸ-ਖਬਰਾਂ/Important News

ਗੁਰਦੁਆਰਾ ਦੂਖਨਿਵਾਰਨ ਵਿਖੇ ਪੰਚਮੀ ਦਿਹਾੜਾ ਸ਼ਰਧਾ ਨਾਲ ਮਨਾਇਆ

ਗੁਰਦੁਆਰਾ ਦੂਖਨਿਵਾਰਨ ਸਾਹਿਬ ਵਿਖੇ ਪੰਚਮੀ ਮੌਕੇ ਵੱਡੀ ਗਿਣਤੀ ਸੰਗਤ ਨੇ ਮੱਥਾ ਟੇਕ ਕੇ ਗੁਰੂ ਘਰ ਪ੍ਰਤੀ ਸ਼ਰਧਾ ਦਾ ਪ੍ਰਗਟਾਵਾ ਕੀਤਾ। ਭਾਈ ਭੁਪਿੰਦਰਪਾਲ ਸਿੰਘ ਨੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਗੁਰੂ ਦਰਬਾਰ ’ਚ ਮੱਥਾ ਟੇਕਣ ਪੁੱਜੀ ਸੰਗਤ ਨੇ ਸਰੋਵਰ ’ਚ ਇਸ਼ਨਾਨ ਕੀਤਾ ਅਤੇ ਪੰਗਤ-ਸੰਗਤ ਕਰਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ। ਗੁਰਦੁਆਰਾ ਸਾਹਿਬ ਦੇ ਮੈਨੇਜਰ ਰਾਜਿੰਦਰ ਸਿੰਘ ਟੌਹੜਾ ਦੀ ਨਿਗਰਾਨੀ ਹੇਠ ਹੋਏ ਸਮਾਗਮ ਦੌਰਾਨ ਦੀਵਾਨ ਹਾਲ ਵਿਖੇ ਹਜ਼ੂਰੀ ਕੀਰਤਨੀ ਜਥਿਆਂ ਨੇ ਸੰਗਤਾਂ ਨੂੰ ਸ਼ਬਦ ਗੁਰੂ ਨਾਲ ਜੋੜਿਆ। ਗੁਰਪਿਆਰ ਸਿੰਘ ਜੌਹਰ, ਮਲਕੀਤ ਸਿੰਘ ਬੀਏ ਤੇ ਰੂਪ ਸਿੰਘ ਅਲਬੇਲਾ ਆਧਾਰਿਤ ਕਵੀਸ਼ਰੀ ਅਤੇ ਢਾਡੀ ਜਥਿਆਂ ਨੇ ਸੰਗਤ ਨੂੰ ਗੁਰੂ ਇਤਿਹਾਸ ਨਾਲ ਜੋੜਿਆ। ਦੀਵਾਨ ਹਾਲ ’ਚ ਚੱਲ ਰਹੇ ਧਾਰਮਕ ਸਮਾਗਮ ਦੌਰਾਨ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਤੇ ਅੰਤ੍ਰਿਰੰਗ ਕਮੇਟੀ ਮੈਂਬਰ ਜਥੇਦਾਰ ਜਸਮੇਰ ਸਿੰਘ ਲਾਛੜੂ ਆਦਿ ਪੁੱਜੇ। ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਢਾਡੀ ਕਵੀਸ਼ਰੀ ਜਥੇ ਵੱਲੋਂ ਲਿਖਤ ਪੁਸਤਕ ‘ਕਵੀਸ਼ਰੀ’ ਜਾਰੀ ਕੀਤੀ ਅਤੇ ਮੈਨੇਜਰ ਰਜਿੰਦਰ ਸਿੰਘ ਟੌਹੜਾ ਦਾ ਸਨਮਾਨ ਕੀਤਾ।

Related posts

ਮਹਾਰਾਣੀ ਐਲਿਜ਼ਾਬੈਥ ਦੇ ਦੇਹਾਂਤ ‘ਤੇ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਦੁੱਖ ਦਾ ਪ੍ਰਗਟਾਵਾ

On Punjab

ਓਕਲਾਹੋਮਾ ‘ਚ ਏਅਰ ਐਂਬੂਲੈਂਸ ਕਰੈਸ਼, ਹਾਦਸੇ ‘ਚ ਚਾਲਕ ਦਲ ਦੇ 3 ਮੈਂਬਰਾਂ ਦੀ ਮੌਤ

On Punjab

ਅਮਰੀਕਾ : ਸੈਲਾਨੀਆਂ ਨੂੰ ਲਿਜਾ ਰਿਹਾ ਹੈਲੀਕਾਪਟਰ ਹਾਦਸਾਗ੍ਰਸਤ, 6 ਦੀ ਮੌਤ

On Punjab