PreetNama
ਖਾਸ-ਖਬਰਾਂ/Important News

ਗੁਰੂ ਨਾਨਕ ਦੇਵ ਜੀ ਦੇ 551 ਵੇਂ ਪ੍ਰਕਾਸ਼ ਪੁਰਬ ‘ਤੇ 600 ਤੋਂ ਵੱਧ ਭਾਰਤੀ ਸਿੱਖ ਸ਼ਰਧਾਲੂ ਪਹੁੰਚੇ ਪਾਕਿਸਤਾਨ

ਲਾਹੌਰ: ਸ੍ਰੀ ਗੁਰੂ ਨਾਨਕ ਦੇਵ ਜੀ ਦੇ 551 ਵੇਂ ਪ੍ਰਕਾਸ਼ ਪੁਰਬ ਮੌਕੇ ਨਨਕਾਣਾ ਸਾਹਿਬ ਵਿਖੇ ਮਨਾਏ ਜਾ ਰਹੇ ਸਮਾਗਮਾਂ ਵਿੱਚ ਸ਼ਮੂਲੀਅਤ ਕਰਨ ਲਈ 600 ਤੋਂ ਵੱਧ ਭਾਰਤੀ ਸਿੱਖ ਸ਼ਰਧਾਲੂ ਸ਼ੁੱਕਰਵਾਰ ਨੂੰ ਵਾਹਗਾ ਸਰਹੱਦ ਦੇ ਰਸਤੇ ਪਾਕਿਸਤਾਨ ਪਹੁੰਚੇ। ਨਨਕਾਣਾ ਸਾਹਿਬ ਸਿੱਖ ਧਰਮ ਦੇ ਸੰਸਥਾਪਕ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਜਨਮ ਸਥਾਨ ਹੈ। ਇਸ ਨਾਲ ਸੰਬੰਧਿਤ ਮੁੱਖ ਸਮਾਗਮ 30 ਨਵੰਬਰ ਨੂੰ ਪਾਕਿਸਤਾਨ ਵਿਖੇ ਪੰਜਾਬ ਸੂਬੇ ਦੇ ਜਨਮ ਭੂਮੀ ਗੁਰੂਦੁਆਰਾ ਨਨਕਾਣਾ ਸਾਹਿਬ ਵਿਖੇ ਹੋਣਗੇ।

ਮੋਦੀ ਦਾ ਹੰਕਾਰ! ਜਵਾਨਾਂ ਨੂੰ ਕਿਸਾਨਾਂ ਖ਼ਿਲਾਫ਼ ਕੀਤਾ ਖੜ੍ਹਾ

‘ਇਵੈਕਯੂ ਟਰੱਸਟ ਪ੍ਰਾਪਰਟੀ ਬੋਰਡ’ ਦੇ ਬੁਲਾਰੇ ਆਸਿਫ ਹਾਸ਼ਮੀ ਨੇ ਪੀਟੀਆਈ ਨੂੰ ਦੱਸਿਆ, “ਸ਼ੁੱਕਰਵਾਰ ਨੂੰ 602 ਭਾਰਤੀ ਸਿੱਖ ਸ਼ਰਧਾਲੂ ਵਾਹਗਾ ਬਾਰਡਰ ਰਾਹੀਂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 551 ਵਾਂ ਗੁਰਪੁਰਬ ਮਨਾਉਣ ਲਈ ਨਨਕਾਣਾ ਸਾਹਿਬ ਪਹੁੰਚੇ ਹਨ।” ਸ਼ਰਧਾਲੂ 10 ਦਿਨਾਂ ਦੀ ਯਾਤਰਾ ਦੌਰਾਨ ਸੂਬੇ ਦੇ ਹੋਰਨਾਂ ਗੁਰੂਦੁਆਰਿਆਂ ਦੇ ਵੀ ਦਰਸ਼ਨ ਕਰਨਗੇ।

ਦਿੱਲੀ ‘ਚ ਕਿਸਾਨ ਕਿੱਥੇ ਲਾਉਣਗੇ ਡੇਰਾ? ਚੱਲ ਰਹੀ ਅਹਿਮ ਮੀਟਿੰਗ

ਭਾਰਤੀ ਹਾਈ ਕਮਿਸ਼ਨ ਦੇ ਦੋ ਮੈਂਬਰ ਆਰਬੀ ਸੋਹਰਾਨ ਅਤੇ ਸੰਤੋਸ਼ ਕੁਮਾਰ ਸ਼ਰਧਾਲੂਆਂ ਦੇ ਸਵਾਗਤ ਲਈ ਇਸਲਾਮਾਬਾਦ ਤੋਂ ਵਾਹਗਾ ਪਹੁੰਚੇ ਸੀ।

Related posts

ਬਜਟ ਅੱਜ; ਰਾਸ਼ਟਰਪਤੀ ਦੇ ਭਾਸ਼ਣ ਨਾਲ ਸੈਸ਼ਨ ਸ਼ੁਰੂ

On Punjab

ਰਾਜੋਆਣਾ ਦੀ ਰਹਿਮ ਦੀ ਅਪੀਲ ਉੱਤੇ 18 ਮਾਰਚ ਤੱਕ ਫੈਸਲਾ ਲਏ ਸਰਕਾਰ: ਸੁਪਰੀਮ ਕੋਰਟ

On Punjab

TikTok: ਅਮਰੀਕਾ ‘ਚ ਸਰਕਾਰੀ ਉਪਕਰਨਾਂ ਅਤੇ ਕੈਨੇਡਾ ‘ਚ ਸਰਕਾਰੀ ਫੋਨਾਂ ‘ਚ ‘ਟਿਕ-ਟਾਕ’ ‘ਤੇ ਪਾਬੰਦੀ

On Punjab