ਸੁਪਰੀਮ ਕੋਰਟ ਦੇ ਹੁਕਮਾਂ ਤੋਂ ਬਾਅਦ ਅੱਜ ਹਾਈ ਕੋਰਟ ‘ਚ ਸੁਣਵਾਈ ਕਰਦੇ ਹੋਏ ਭੁਪਿੰਦਰ ਸਿੰਘ ਬਨਾਮ ਸਟੇਟ ਕੇਸ ਵਿਚ ਬਹੁ-ਚਰਚਿਤ ਕੇਸ ਗੈਂਗਸਟਰ ਜੈਪਾਲ ਭੁੱਲਰ ਦੇ ਐਨਕਾਉਂਟਰ ਦੀ ਸੁਣਵਾਈ ਕਰਦੇ ਹੋਏ ਹਾਈ ਕੋਰਟ ਨੇ ਜੈ ਪਾਲ ਭੁੱਲਰ ਦੇ ਦੁਬਾਰਾ ਪੋਸਟਮਾਰਟਮ ਕਰਵਾਉਣ ਦੇ ਸਰਕਾਰ ਨੂੰ ਹੁਕਮ ਦਿੱਤੇ ਹਨ। ਹਾਈ ਕੋਰਟ ਨੇ ਕਿਹਾ ਕਿ ਭਲਕੇ ਚੰਡੀਗੜ੍ਹ ਸਥਿਤ ਪੀਜੀਆਈ ਵਿਖੇ ਜੈਪਾਲ ਦਾ ਦੁਬਾਰਾ ਪੋਸਟ ਮਾਰਟਮ ਕਰਵਾਇਆ ਜਾਵੇਗਾ।
ਜ਼ਿਕਰਯੋਗ ਹੈ ਕਿ ਮਰਹੂਮ ਜੈਪਾਲ ਦੇ ਪਿਤਾ ਭੁਪਿੰਦਰ ਸਿੰਘ ਵੱਲੋਂ ਪਹਿਲਾਂ ਹਾਈ ਕੋਰਟ ਵਿਚ ਇਕ ਪਟੀਸ਼ਨ ਦਾਇਰ ਕੀਤੀ ਗਈ ਸੀ ਜਿਸ ਵਿਚ ਉਨ੍ਹਾਂ ਨੇ ਜੈਪਾਲ ਦੇ ਦੁਬਾਰਾ ਪੋਸਟਮਾਰਟਮ ਕਰਵਾਉਣ ਲਈ ਬੇਨਤੀ ਕੀਤੀ ਸੀ ਪਰ ਹਾਈ ਕੋਰਟ ਵੱਲੋਂ ਇਹ ਪਟੀਸ਼ਨ ਖਾਰਜ ਕਰ ਦਿੱਤੀ ਗਈ ਸੀ ਅਤੇ ਦੁਬਾਰਾ ਭੁਪਿੰਦਰ ਸਿੰਘ ਨੇ ਸੁਪਰੀਮ ਕੋਰਟ ਵਿਖੇ ਪਟੀਸ਼ਨ ਦਾਇਰ ਕੀਤੀ ਸੀ। ਇਸ ਵਿਚ ਸੁਪਰੀਮ ਕੋਰਟ ਨੇ ਸੁਣਵਾਈ ਕਰਦੇ ਹੋਏ ਕਿਹਾ ਸੀ ਕਿ ਪੰਜਾਬ ਐਂਡ ਹਰਿਆਣਾ ਹਾਈ ਕੋਰਟ ਇਸ ਬਹੁਚਰਚਿਤ ਕੇਸ ਵਿਚ ਦੁਬਾਰਾ ਸੁਣਵਾਈ ਕਰੇ ਅਤੇ ਗੈਂਗਸਟਰ ਜੈਪਾਲ ਭੁੱਲਰ ਦੀ ਲਾਸ਼ ਨੂੰ ਪੰਜਾਬ ਸਰਕਾਰ ਨੂੰ ਸਾਂਭ-ਸੰਭਾਲ ਕਰਨ ਲਈ ਆਖਿਆ ਸੀ ਇਸ ‘ਤੇ ਅਮਲ ਕਰਦਿਆਂ ਪੰਜਾਬ ਐਂਡ ਹਰਿਆਣਾ ਹਾਈਕੋਰਟ ਵਿਖੇ ਇਸ ਕੇਸ ਵਿਚ ਸੁਣਵਾਈ ਕੀਤੀ ਗਈ ਅਤੇ ਇਸ ਕੇਸ ‘ਚ ਪੰਜਾਬ ਸਰਕਾਰ ਨੂੰ ਦੁਬਾਰਾ ਪੋਸਟਮਾਰਟਮ ਕਰਵਾਉਣ ਦੇ ਹੁਕਮ ਦਿੱਤੇ।