50.11 F
New York, US
March 13, 2025
PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਗੈਂਗਸਟਰ ਜੱਗੂ ਭਗਵਾਨਪੁਰੀਆ ਦਾ ਸਾਥੀ ਛੇ ਪਿਸਤੌਲਾਂ ਸਣੇ ਕਾਬੂ

ਅੰਮ੍ਰਿਤਸਰ: ਪੰਜਾਬ ਪੁਲੀਸ ਨੇ ਗੈਂਗਸਟਰ ਜੱਗੂ ਭਗਵਾਨਪੁਰੀਆ ਦੇ ਇੱਕ ਸਾਥੀ ਨੂੰ ਕਾਬੂ ਕਰਕੇ ਉਸਦੇ ਕਬਜ਼ੇ ਵਿੱਚੋਂ ਪੁਆਇੰਟ 32 ਬੋਰ ਦੇ ਛੇ ਪਿਸਤੌਲ ਅਤੇ 10 ਗੋਲੀਆਂ ਬਰਾਮਦ ਕੀਤੀਆਂ ਹਨ। ਇਸ ਦਾ ਖੁਲਾਸਾ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਵੱਲੋਂ ਕੀਤਾ ਗਿਆ ਹੈ।

ਇਸ ਮਾਮਲੇ ਵਿੱਚ ਗ੍ਰਿਫਤਾਰ ਕੀਤੇ ਗਏ ਵਿਅਕਤੀ ਦੀ ਸ਼ਨਾਖਤ ਗੁਰਬਾਜ਼ ਸਿੰਘ ਵਾਸੀ ਪਿੰਡ ਵੜਿੰਗ ਸੂਬਾ ਸਿੰਘ ਜ਼ਿਲ੍ਹਾ ਤਰਨ ਤਾਰਨ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਇਸ ਵਿਅਕਤੀ ਦੇ ਖਿਲਾਫ ਪਹਿਲਾਂ ਵੀ ਅੱਠ ਅਪਰਾਧਕ ਮਾਮਲੇ ਦਰਜ ਹਨ, ਜਿਨ੍ਹਾਂ ਵਿੱਚ ਕਤਲ, ਲੁੱਟਖੋਹ ਅਤੇ ਐਨਡੀਪੀਐਸ ਐਕਟ ਤੇ ਅਸਲਾ ਐਕਟ ਦੇ ਮਾਮਲੇ ਸ਼ਾਮਿਲ ਹਨ।

ਡੀਜੀਪੀ ਨੇ ਦੱਸਿਆ ਕਿ ਪੁਲੀਸ ਦੇ ਕਾਊਂਟਰ ਇੰਟੈਲੀਜੈਂਸ ਵਿੰਗ ਨੂੰ ਇਸ ਸਬੰਧੀ ਖੁਫੀਆ ਸੂਚਨਾ ਮਿਲੀ ਸੀ ਕਿ ਗੁਰਬਾਜ਼ ਸਿੰਘ ਅਤੇ ਉਸਦੇ ਸਾਥੀ, ਜੋ ਕਿ ਜੱਗੂ ਭਗਵਾਨਪੁਰੀਆ ਗੈਂਗ ਦੇ ਮੈਂਬਰ ਹਨ, ਕੋਲ ਨਜਾਇਜ਼ ਹਥਿਆਰ ਹਨ, ਜਿਨ੍ਹਾਂ ਨੂੰ ਉਹ ਸਰਹੱਦੀ ਇਲਾਕੇ ਵਿੱਚ ਅਪਰਾਧਕ ਗਤੀਵਿਧੀਆਂ ਵਾਸਤੇ ਵਰਤਦੇ ਹਨ।ਉਨ੍ਹਾਂ ਦੱਸਿਆ ਕਿ ਇਸੇ ਤਹਿਤ ਹੀ ਇਹ ਵੀ ਜਾਣਕਾਰੀ ਮਿਲੀ ਸੀ ਕਿ ਗੁਰਬਾਜ਼ ਸਿੰਘ ਇਹ ਹਥਿਆਰ ਕਿਸੇ ਹੋਰ ਨੂੰ ਸਪਲਾਈ ਕਰਨ ਵਾਸਤੇ ਜਾ ਰਿਹਾ ਹੈ। ਇਸ ਤਹਿਤ ਪੁਲੀਸ ਵੱਲੋਂ ਅੰਮ੍ਰਿਤਸਰ ਤਰਨ ਤਾਰਨ ਬਾਈਪਾਸ ਵਿਖੇ IIM ਨੇੜੇ ਨਾਕੇਬੰਦੀ ਕਰਕੇ ਕਾਰਵਾਈ ਕੀਤੀ ਗਈ। ਪੁਲੀਸ ਨੇ ਕਾਰਵਾਈ ਕਰਦਿਆਂ ਇਸ ਵਿਅਕਤੀ ਨੂੰ ਕਾਬੂ ਕੀਤਾ ਹੈ ਅਤੇ ਉਸਦੇ ਕੋਲੋਂ ਇਹ ਅਸਲਾ ਬਰਾਮਦ ਕੀਤਾ ਹੈ।

ਡੀਜੀਪੀ ਨੇ ਦੱਸਿਆ ਕਿ ਮੁੱਢਲੀ ਪੁੱਛਗਿਛ ਦੌਰਾਨ ਖੁਲਾਸਾ ਹੋਇਆ ਹੈ ਕਿ ਇਹ ਹਥਿਆਰ ਉਸ ਨੇ ਮੱਧ ਪ੍ਰਦੇਸ਼ ਤੋਂ ਪ੍ਰਾਪਤ ਕੀਤੇ ਸਨ, ਜਿਨ੍ਹਾਂ ਨੂੰ ਪੰਜਾਬ ਵਿੱਚ ਜੁਰਮਾਂ ਲਈ ਵਰਤਿਆ ਜਾਣਾ ਸੀ। ਉਨ੍ਹਾਂ ਦੱਸਿਆ ਕਿ ਪੁਲੀਸ ਟੀਮ ਵੱਲੋਂ ਇਸ ਦੇ ਹੋਰ ਸਾਥੀਆਂ ਦੀ ਵੀ ਸ਼ਨਾਖਤ ਕੀਤੀ ਜਾ ਰਹੀ ਹੈ ਅਤੇ ਅਗਲੇਰੀ ਜਾਂਚ ਜਾਰੀ ਹੈ। ਇਸ ਸਬੰਧ ਵਿੱਚ ਸਟੇਟ ਸਪੈਸ਼ਲ ਆਪਰੇਸ਼ਨ ਸੈੱਲ ਦੇ ਅੰਮ੍ਰਿਤਸਰ ਸਥਿਤ ਥਾਣੇ ਵਿਖੇ ਕੇਸ ਦਰਜ ਕੀਤਾ ਗਿਆ ਹੈ।

Related posts

ਨਿਊਯਾਰਕ ਚ ਸਜੇਗਾ ਵਿਸ਼ਾਲ ਨਗਰ ਕੀਰਤਨ

On Punjab

ਭਾਰਤ ਤੇ ਪਾਕਿਸਤਾਨ ਦਰਮਿਆਨ ਐਲਾਨ-ਏ-ਜੰਗ, ਇਮਰਾਨ ਦੇ ਮੰਤਰੀ ਦਾ ਵੱਡਾ ਐਲਾਨ

On Punjab

Blackout in Pakistan: ਪਾਕਿਸਤਾਨ ’ਚ ਬੱਤੀ ਗੁੱਲ ਹੋਈ ਤਾਂ ਇਮਰਾਨ ਖਾਨ ਦੇ ਮੰਤਰੀ ਨੇ ਭਾਰਤ ਨੂੰ ਠਹਿਰਾਇਆ ਜ਼ਿੰਮੇਵਾਰ

On Punjab