ਪਣਜੀ- ਪੁਲੀਸ ਨੇ ਗੋਆ ਵਿੱਚ ਇੱਕ ਵਿਅਕਤੀ ਨੂੰ 11.67 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਸਮੇਤ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਨੇ ਦਾਅਵਾ ਕੀਤਾ ਕਿ ਸੂਬੇ ਦੇ ਇਤਿਹਾਸ ’ਚ ਇਹ ਨਸ਼ਿਆਂ ਦੀ ਸਭ ਤੋਂ ਵੱਡੀ ਬਰਾਮਦਗੀ ਹੈ। ਪੁਲੀਸ ਦੀ ਕ੍ਰਾਈਮ ਬ੍ਰਾਂਚ ਦੇ ਬੁਲਾਰੇ ਨੇ ਦੱਸਿਆ ਕਿ ਇਸ ਵਿਅਕਤੀ ਨੂੰ ਬੀਤੇ ਦਿਨ ਪਣਜੀ ਤੇ ਮਾਪੁਸਾ ਸ਼ਹਿਰਾਂ ਵਿਚਾਲੇ ਗੁਈਰਿਮ ਪਿੰਡ ਤੋਂ ਫੜਿਆ ਗਿਆ ਹੈ। ਉਨ੍ਹਾਂ ਦੱਸਿਆ, ‘ਕੁੱਲ 11.672 ਕਿਲੋ ਨਸ਼ੀਲਾ ਪਦਾਰਥ ਬਰਾਮਦ ਕੀਤਾ ਗਿਆ ਹੈ ਅਤੇ ਇਸ ਦੀ ਬਾਜ਼ਾਰ ਵਿਚ ਕੀਮਤ 11.67 ਕਰੋੜ ਰੁਪਏ ਹੈ। ਗੋਆ ਦੇ ਇਤਿਹਾਸ ’ਚ ਇਹ ਨਸ਼ਿਆਂ ਦੀ ਸਭ ਤੋਂ ਵੱਡੀ ਬਰਾਮਦਗੀ ਹੈ। ਉਸ ਖ਼ਿਲਾਫ਼ ਐੱਨਡੀਪੀਐੱਸ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ।’ ਗੋਆ ਦੇ ਮੁੱਖ ਮੰਤਰੀ ਪ੍ਰਮੋਦ ਸਾਵੰਤ ਨੇ ਇਸ ਕਾਮਯਾਬੀ ਲਈ ਪੁਲੀਸ ਦੀ ਸ਼ਲਾਘਾ ਕੀਤੀ ਹੈ।
previous post