42.13 F
New York, US
February 24, 2025
PreetNama
ਸਮਾਜ/Social

(ਗੱਲਾਂ ਦਾ ਚਸਕਾ)

(ਗੱਲਾਂ ਦਾ ਚਸਕਾ)
ਚੋਅ ਕੇ ਦੁੱਧ ਘਰਵਾਲੀ ਕਹਿੰਦੀ ਪਾਇਆ ਜਾ ਕੇ ਡੇਅਰੀ,
ਫਿਰ ਪੇਕੇ ਅਖੰਡ ਪਾਠ ਤੇ ਜਾਣਾ ਲਾਵੀਂ ਨਾ ਤੂੰ ਦੇਰੀ ।
ਦਿੱਤੀ ਲੱਤ ਸਾਈਕਲ ਨੂੰ, ਤਾਰਾ ਬਾਘੀਆਂ ਪਾਉਦਾ ਜਾਵੇ,
ਯਾਰ ਲੰਗੋਟੀਆ ਫਤਿਹ ਬੁਲਾਉਂਦਾ ਘੁੱਦਾ ਤੁਰਿਆ ਆਵੇ।
ਬਾਈ ਤਾਰਿਆ ਹਾਲ ਕੀ ਤੇਰਾ,ਕਹਿ ਕੇ ਭੁੰਜੇ ਈ ਬਹਿ ਗਿਆ
ਤਾਰਾ ਵੀ ਸਭ ਭੁੱਲ ਭੁਲਾ ਕੇ ਗੱਲਾਂ ਦੇ ਵਿੱਚ ਵਹਿ ਗਿਆ।
ਕਿੰਨਾਂ ਦੇ ਘਰ ਕੀ ਹੈ ਚਲਦਾ,ਜਾਣ ਪਿਟਾਰੇ ਖੋਲ੍ਹੀ ,
ਵਾਰੋ ਵਾਰੀ ਲੋਕਾਂ ਦੇ ਉਹ ਪੋਤੜੇ ਜਾਣ ਫਰੋਲੀ ।
ਚੰਗਾ ਮੈਂ ਹੁਣ ਚੱਲਦਾਂ,ਕਿਸੇ ਤੋਂ ਆਪਾ ਨੇ ਕੀ ਲੈਣਾਂ,
ਸਰਪੰਚ ਕੇ ਮੱਥਾ ਟੇਕ ਕੇ ਆਉਣਾ ਭੋਗ ਉਨ੍ਹਾ ਦੇ ਪੈਣਾਂ।
ਭੋਗ ਤੋਂ ਆਇਆ ਯਾਦ, ਪੈ ਗਈ ਹੱਥਾਂ ਪੈਰਾਂ ਦੀ,
ਤਾਰੇ ਭਜਾਇਆ ਸਾਈਕਲ ਭਮੀਰੀ ਬਣਾ ਤੀ ਟਾਇਰਾਂ ਦੀ।
ਹਫਿਆ ਹੋਇਆ ਜਦ ਸੀ ਤਾਰਾ ਆਣ ਦਰਾਂ ਤੇ ਵੜਿਆ,
ਵਿਹੜੇ ਬੈਠੀ ਪਾਰੋ ਦਾ ਪਿਆ ਸੀ ਪਾਰਾ ਚੜਿਆ।
ਸਾਈਕਲ ਕੰਧ ਨਾਲ ਲਾਇਆ ਉਹਨੇ ਬਚਦੇ ਬਚਦੇ ਨੇ,
ਘਰੇ ਮਹਾਂਭਾਰਤ ਕਰਵਾਤਾ ਉਏ ਗੱਲਾਂ ਦੇ ਚਸਕੇ ਨੇ।
(ਰਣਧੀਰ ਸਿੰਘ ਮਾਹਲਾ 9592966716)

Related posts

Dussehra 2020 Special: ਦੁਸਹਿਰੇ ‘ਤੇ ਭਾਰਤ ਤੋਂ ਲੈ ਕੇ ਅਮਰੀਕਾ ਤਕ ਹੋਵੇਗਾ ਸੁੰਦਰਕਾਂਡ ਪਾਠ, ਆਨਲਾਈਨ ਰਜਿਸਟ੍ਰੇਸ਼ਨ ਜਾਰੀ

On Punjab

‘ਰੱਬ ਨਾ ਕਰੇ ਕਿਸੇ ਨੂੰ…’, ਗੂਗਲ ਟਾਪ 10 ਸਰਚ ‘ਚ ਆਇਆ ਹਿਨਾ ਖ਼ਾਨ ਦਾ ਨਾਂ, ਨਾਖੁਸ਼ ਹੋ ਕੇ ਅਦਾਕਾਰਾ ਨੇ ਕੀਤੀ ਪੋਸਟ

On Punjab

ਬ੍ਰਿਟਿਸ਼ ਕੋਲੰਬੀਆ ਦੇ ਜੰਗਲਾਂ ‘ਚ ਲੱਗੀ ਅੱਗ, 30000 ਘਰਾਂ ਨੂੰ ਖ਼ਾਲੀ ਕਰਨ ਦੇ ਹੁਕਮ

On Punjab