ਪਟਿਆਲਾ: ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੇਵਾਮੁਕਤ ਡੀਆਈਜੀ ਹਰਿੰਦਰ ਸਿੰਘ ਚਹਿਲ ਅਤੇ ਜਗਦੇਵ ਕੌਰ ਚਹਿਲ ਦੇ ਵਿਆਹ ਦੀ 50ਵੀਂ ਵਰ੍ਹੇਗੰਢ ਦੇ ਸਮਾਗਮ ਵਿੱਚ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਨਾਲ ਪਤਨੀ ਡਾ. ਗੁਰਪ੍ਰੀਤ ਕੌਰ ਮਾਨ ਅਤੇ ਭੈਣ ਮਨਪ੍ਰੀਤ ਕੌਰ ਮੌਜੂਦ ਸਨ। ਇਹ ਸਮਾਗਮ ਇੱਥੇ ਬਾਰਾਂਦਰੀ ਸਥਿਤ ਨੀਮ ਰਾਣਾ ਹੋਟਲ ’ਚ ਹੋਇਆ, ਜਿਸ ਮਾਰਕਫੈੱਡ ਦੇ ਸਾਬਕਾ ਡਾਇਰੈਕਟਰ ਸ਼ਰਨਜੀਤ ਸਿੰਘ ਜੋਗੀਪੁਰ, ਇੰਟੈਲੀਜੈਂਸੀ ਦੇ ਏਡੀਜੀਪੀ ਆਰ.ਕੇ ਜੈਸਵਾਲ, ਆਈਜੀ ਪਰਮਰਾਜ ਸਿੰਘ ਉਮਰਾਨੰਗਲ ਅਤੇ ਡੀਆਈਜੀ ਮਨਦੀਪ ਸਿੰਘ ਸਿੱਧੂ, ਡੀਸੀ ਡਾ. ਪ੍ਰੀਤੀ ਯਾਦਵ ਅਤੇ ਐੱਸਐੱਸਪੀ ਡਾ. ਨਾਨਕ ਸਿੰਘ ਨੇ ਸ਼ਮੂਲੀਅਤ ਕੀਤੀ। ਇਸ ਦੌਰਾਨ ਮੁੱਖ ਮੰਤਰੀ ਤੇ ਹੋਰਾਂ ਨੇ ਸਤਿੰਦਰ ਸਰਤਾਜ ਦੀ ਗਾਇਕੀ ਦਾ ਆਨੰਦ ਮਾਣਿਆ।
previous post