ਚਾਰਧਾਮ ਯਾਤਰਾ ‘ਚ ਲਗਾਤਾਰ ਮੀਂਹ ਅਤੇ ਬਰਫਬਾਰੀ ਕਾਰਨ ਹਰ ਦਿਨ ਮੁਸੀਬਤ ਵਧਦੀ ਜਾ ਰਹੀ ਹੈ। ਇਸ ਦੌਰਾਨ ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਸ਼ਰਧਾਲੂਆਂ ਨੂੰ ਇਸ ਸਮੇਂ ਯਾਤਰਾ ਨਾ ਕਰਨ ਦੀ ਅਪੀਲ ਕੀਤੀ ਹੈ। ਸੀਐਮ ਧਾਮੀ ਨੇ ਸ਼ਰਧਾਲੂਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਚਾਰਧਾਮ ਯਾਤਰਾ ਕੇਦਾਰਨਾਥ ਵਿੱਚ ਭਾਰੀ ਬਰਫ਼ਬਾਰੀ ਹੋ ਰਹੀ ਹੈ, ਉੱਥੇ ਸਥਿਤੀ ਗੁੰਝਲਦਾਰ ਹੈ। ਅਸੀਂ ਸਾਰੇ ਸ਼ਰਧਾਲੂਆਂ ਨੂੰ ਅਪੀਲ ਕਰ ਰਹੇ ਹਾਂ ਕਿ ਮੌਸਮ ਠੀਕ ਹੋਣ ‘ਤੇ ਹੀ ਯਾਤਰਾ ਸ਼ੁਰੂ ਕਰਨ।
ਇਸ ਦੇ ਨਾਲ ਹੀ ਬਦਰੀਨਾਥ-ਕੇਦਾਰਨਾਥ ਮੰਦਰ ਕਮੇਟੀ ਦੇ ਚੇਅਰਮੈਨ ਅਜੇਂਦਰ ਅਜੇ ਨੇ ਕਿਹਾ ਹੈ ਕਿ ਪਿਛਲੇ ਕੁਝ ਦਿਨਾਂ ਤੋਂ ਲਗਾਤਾਰ ਹੋ ਰਹੀ ਬਾਰਿਸ਼ ਅਤੇ ਬਰਫਬਾਰੀ ਕਾਰਨ ਕੇਦਾਰਨਾਥ ਅਤੇ ਬਦਰੀਨਾਥ ‘ਚ ਪ੍ਰਤੀਕੂਲ ਸਥਿਤੀ ਬਣੀ ਹੋਈ ਹੈ ਅਤੇ ਸ਼ਰਧਾਲੂਆਂ ਦੇ ਚੰਗੇ ਦਰਸ਼ਨਾਂ ਲਈ ਸਾਰੇ ਕਦਮ ਚੁੱਕੇ ਗਏ ਹਨ। ਪਰ ਫਿਰ ਵੀ ਸ਼ਰਧਾਲੂਆਂ ਨੂੰ ਸਾਵਧਾਨ ਰਹਿਣ ਦੀ ਬੇਨਤੀ ਕੀਤੀ ਜਾਂਦੀ ਹੈ।ਦੱਸ ਦੇਈਏ ਕਿ ਉੱਤਰਾਖੰਡ ਵਿੱਚ ਬਦਲਦੇ ਮੌਸਮ ਨੇ ਮੁਸ਼ਕਲਾਂ ਵਧਾ ਦਿੱਤੀਆਂ ਹਨ। ਮੌਸਮ ਵਿਭਾਗ ਨੇ 4 ਮਈ ਤੱਕ ਸੂਬੇ ‘ਚ ਭਾਰੀ ਮੀਂਹ ਦੇ ਨਾਲ-ਨਾਲ ਬਰਫਬਾਰੀ ਦੀ ਚਿਤਾਵਨੀ ਜਾਰੀ ਕੀਤੀ ਹੈ। ਅੱਜ ਕੁਮਾਉਂ ਖੇਤਰ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਭਾਰੀ ਮੀਂਹ ਪਿਆ। ਮੌਸਮ ਵਿਭਾਗ ਨੇ ਆਪਣੀ ਭਵਿੱਖਬਾਣੀ ਜਾਰੀ ਕਰਦੇ ਹੋਏ ਕਿਹਾ ਕਿ ਅੱਜ ਰਾਤ ਤੋਂ ਚਾਰਧਾਮ ਖੇਤਰਾਂ ‘ਚ ਬਰਫਬਾਰੀ ਹੋਵੇਗੀ, ਜਦਕਿ ਤਿੰਨ ਹਜ਼ਾਰ ਮੀਟਰ ਅਤੇ ਇਸ ਤੋਂ ਉੱਪਰ ਦੇ ਖੇਤਰਾਂ ‘ਚ ਵੀ ਭਾਰੀ ਬਰਫਬਾਰੀ ਦੇਖਣ ਨੂੰ ਮਿਲੇਗੀ।
ਮੌਸਮ ਵਿਭਾਗ ਨੇ ਚਾਰਧਾਮ ਯਾਤਰਾ ਲਈ ਆਉਣ ਵਾਲੇ ਸ਼ਰਧਾਲੂਆਂ ਨੂੰ ਕੁਝ ਦਿਨਾਂ ਤੱਕ ਨਾ ਆਉਣ ਦੀ ਅਪੀਲ ਕੀਤੀ ਹੈ। 4 ਮਈ ਤੋਂ ਬਾਅਦ ਮੌਸਮ ਸਾਫ਼ ਰਹਿਣ ਦੀ ਉਮੀਦ ਹੈ, ਉਸ ਤੋਂ ਬਾਅਦ ਹੀ ਆਪਣੀ ਯਾਤਰਾ ਦੀ ਯੋਜਨਾ ਬਣਾਉਣ। ਦੱਸ ਦਈਏ ਕਿ ਉੱਤਰਾਖੰਡ ‘ਚ ਪਹਾੜਾਂ ਤੋਂ ਲੈ ਕੇ ਮੈਦਾਨੀ ਇਲਾਕਿਆਂ ‘ਚ ਲਗਾਤਾਰ ਬਾਰਿਸ਼ ਦਾ ਸਿਲਸਿਲਾ ਜਾਰੀ ਹੈ। ਅਜਿਹੇ ‘ਚ ਕਈ ਥਾਵਾਂ ‘ਤੇ ਸੜਕਾਂ ਵੀ ਜਾਮ ਹੋ ਗਈਆਂ ਹਨ। ਇਸ ਦੇ ਨਾਲ ਹੀ ਚਾਰਧਾਮ ਖੇਤਰ ਖਾਸ ਕਰਕੇ ਕੇਦਾਰਨਾਥ ‘ਚ ਬਰਫਬਾਰੀ ਜਾਰੀ ਹੈ।
ਮੌਸਮ ਵਿਭਾਗ ਦੇ ਨਿਰਦੇਸ਼ਕ ਵਿਕਰਮ ਸਿੰਘ ਨੇ ਮੌਸਮ ਦੀ ਭਵਿੱਖਬਾਣੀ ਜਾਰੀ ਕਰਦਿਆਂ ਕਿਹਾ ਹੈ ਕਿ ਉੱਤਰਾਖੰਡ ਵਿੱਚ 4 ਮਈ ਤੱਕ ਅਜਿਹਾ ਹੀ ਮੌਸਮ ਰਹੇਗਾ। ਖ਼ਰਾਬ ਮੌਸਮ ਚਾਰਧਾਮ ਆਉਣ ਵਾਲੇ ਸ਼ਰਧਾਲੂਆਂ ਦੀਆਂ ਮੁਸ਼ਕਲਾਂ ਵਧਾ ਸਕਦਾ ਹੈ। ਅਜਿਹੇ ‘ਚ ਯਾਤਰੀਆਂ ਨੂੰ ਹੁਣ ਸਫਰ ਕਰਨ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਹਾਲਾਂਕਿ ਉਨ੍ਹਾਂ ਕਿਹਾ ਕਿ 4 ਮਈ ਤੋਂ ਬਾਅਦ ਮੌਸਮ ਸਾਫ਼ ਹੋਣ ਦੀ ਉਮੀਦ ਹੈ।