Delhi HC Denies Bail to Chidambaram ਦਿੱਲੀ ਹਾਈ ਕੋਰਟ ਨੇ ਚਿਦੰਬਰਮ ਦੀ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਹੈ। ਆਈਐੱਨਐਕਸ ਮੀਡੀਆ ਮਾਮਲੇ ’ਚ ਕਾਂਗਰਸੀ ਆਗੂ ਪੀ. ਚਿਦੰਬਰਮ ਨੂੰ ਹਾਈ ਕੋਰਟ ਤੋਂ ਰਾਹਤ ਨਹੀਂ ਮਿਲੀ ਹੈ। ਜਸਟਿਸ ਸੁਰੇਸ਼ ਕੈਤ ਨੇ ਚਿਦੰਬਰਮ ਤੇ ਇਨਫ਼ੋਰਸਮੈਂਟ ਡਾਇਰੈਕਟੋਰੇਟ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਜ਼ਮਾਨਤ ਪਟੀਸ਼ਨ ਨੂੰ ਰੱਦ ਕਰ ਦਿੱਤਾ ਹੈ। ਇਸ ਤੋਂ ਪਹਿਲਾਂ ਅਦਾਲਤ ਨੇ ਆਪਣਾ ਹੁਕਮ ਸੁਰੱਖਿਅਤ ਰੱਖ ਲਿਆ ਸੀ।
ਦੱਸ ਦੇਈਏ ਕਿ ਕਿਹਾ ਸੀ ਕਿ ਸਬੂਤ ਦਸਤਾਵੇਜ਼ੀ ਕਿਸਮ ਦੇ ਹਨ ਤੇ ਇਹ ਜਾਂਚ ੲਹੇਜੰਸੀਆਂ ਕੋਲ ਹਨ, ਇਸ ਲਈ ਉਹ ਉਨ੍ਹਾਂ ਨਾਲ ਛੇੜਖਾਨੀ ਨਹੀਂ ਕਰ ਸਕਦੇ ਜਿਸ ਕਾਰਨ ਉਨ੍ਹਾਂ ਨੇ ਜਮਾਨਤ ਦੀ ਮੰਗ ਕੀਤੀ ਸੀ। ਦੂਜੇ ਪਾਸੇ ਈਡੀ ਨੇ ਉਸ ਦੀ ਜ਼ਮਾਨਤ ਅਰਜ਼ੀ ਦਾ ਜ਼ੋਰਦਾਰ ਵਿਰੋਧ ਕੀਤਾ ਸੀ। ਈਡੀ ਨੇ ਦਲੀਲ ਦਿੱਤੀ ਸੀ ਕਿ ਉਹ ਗਵਾਹਾਂ ਨੂੰ ਪ੍ਰਭਾਵਿਤ ਕਰਨ ਤੇ ਧਮਕੀ ਦੇਣ ਦਾ ਯਤਨ ਕਰ ਸਕਦੇ ਹਨ। ਇਸ ਮੌਕੇ ਵਕੀਲ ਜਨਰਲ ਤੁਸ਼ਾਰ ਮਹਿਤਾ ਨੇ ਅਦਾਲਤ ’ਚ ਦਲੀਲ ਦਿੱਤੀ ਸੀ ਕਿ ਮਨੀ–ਲਾਂਡਰਿੰਗ, ਧਨ ਦੇ ਗ਼ੈਰ–ਕਾਨੂੰਨੀ ਲੈਣ–ਦੇਣ ਦੇ ਮਾਮਲੇ ਵਿੱਚ ਅਤੇ ਸੀਬੀਆਈ ਦੇ ਮਾਮਲੇ ਵਿੱਚ ਵੱਖੋ–ਵੱਖਰੇ ਸਬੂਤ ਹਨ। ਚਿਦੰਬਰਮ ਨੇ ਈਡੀ ਦੇ ਇਸ ਦਾਅਵੇ ਤੋਂ ਵੀ ਇਨਕਾਰ ਕੀਤਾ ਕਿ ਉਨ੍ਹਾਂ ਵਿੱਤ ਮੰਤਰੀ ਦੇ ਅਹੁਦੇ ਦੀ ਵਰਤੋਂ ਆਪਣੇ ਨਿਜੀ ਫ਼ਾਇਦੇ ਲਈ ਕੀਤੀ ਸੀ।