ਮਾਨਸਾ: ਭਾਰਤ-ਚੀਨ ਸਰਹੱਦ ‘ਤੇ ਪੂਰਬੀ ਲਦਾਖ਼ ਦੀ ਗਲਵਾਨ ਘਾਟੀ ‘ਚ ਚੀਨੀ ਫੌਜ ਨਾਲ ਹੋਈ ਹਿੰਸਕ ਝੜਪ ‘ਚ ਸ਼ਹੀਦ ਹੋਏ ਸੈਨਿਕਾਂ ਵਿੱਚ ਜ਼ਿਲ੍ਹਾ ਮਾਨਸਾ ਦੀ ਤਹਿਸੀਲ ਬੁਢਲਾਡਾ ਦੇ ਪਿੰਡ ਬੀਰੇਵਾਲਾ ਡੋਗਰਾ ਦਾ ਗੁਰਤੇਜ ਸਿੰਘ (23) ਪੁੱਤਰ ਵਿਰਸਾ ਸਿੰਘ ਵੀ ਸ਼ਾਮਲ ਸੀ।
ਤਿੰਨ ਭਰਾਵਾਂ ‘ਚੋਂ ਸਭ ਤੋਂ ਛੋਟਾ ਗੁਰਤੇਜ ਪੌਣੇ ਦੋ ਕੁ ਸਾਲ ਪਹਿਲਾਂ ਹੀ ਭਾਰਤੀ ਫ਼ੌਜ ‘ਚ ਭਰਤੀ ਹੋਇਆ ਸੀ। ਉਸ ਨੇ ਆਪਣੀ ਫ਼ੌਜੀ ਸਿਖਲਾਈ ਤੋਂ ਬਾਅਦ ਸਿੱਖ ਰੈਜਮੈਂਟ ਅਧੀਨ ਪਹਿਲੀ ਵਾਰ ਲੇਹ-ਲੱਦਾਖ ‘ਚ ਕਮਾਨ ਸੰਭਾਲੀ ਸੀ। ਉਸ ਦੇ ਸ਼ਹੀਦ ਹੋਣ ਦੀ ਖ਼ਬਰ ਘਰ ਪਹੁੰਚੀ ਤਾਂ ਪਰਿਵਾਰ ‘ਤੇ ਦੁੱਖਾਂ ਦਾ ਪਹਾੜ ਡਿੱਗ ਗਿਆ।