donald trump talks xi: ਇਸ ਸਮੇ ਕੋਰੋਨਾ ਵਾਇਰਸ ਦੇ ਕਾਰਨ, ਪੂਰੀ ਦੁਨੀਆ ਵਿੱਚ ਤਬਾਹੀ ਦਾ ਮਾਹੌਲ ਹੈ। ਹੁਣ ਤੱਕ 24 ਹਜ਼ਾਰ ਤੋਂ ਵੱਧ ਲੋਕ ਆਪਣੀਆਂ ਜਾਨਾਂ ਗੁਆ ਚੁੱਕੇ ਹਨ। ਇਸ ਦੌਰਾਨ, ਯੂਐਸ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਲਗਾਤਾਰ ਇਸ ਲਈ ਚੀਨ ‘ਤੇ ਦੋਸ਼ ਲਗਾਉਂਦੇ ਰਹੇ ਹਨ, ਪਰ ਸ਼ੁੱਕਰਵਾਰ ਨੂੰ ਟਰੰਪ ਨੇ ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਨਾਲ ਗੱਲਬਾਤ ਕੀਤੀ ਹੈ। ਡੋਨਾਲਡ ਟਰੰਪ ਨੇ ਕਿਹਾ ਕਿ ਸੰਯੁਕਤ ਰਾਜ ਅਤੇ ਚੀਨ ਮਿਲ ਕੇ ਇਸ ਵਾਇਰਸ ਨੂੰ ਖਤਮ ਕਰਨ ਲਈ ਕੰਮ ਕਰਨਗੇ।
ਸ਼ੁੱਕਰਵਾਰ ਨੂੰ ਡੋਨਾਲਡ ਟਰੰਪ ਨੇ ਟਵੀਟ ਕਰਕੇ ਲਿਖਿਆ, “ਮੈਂ ਹੁਣੇ ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਨਾਲ ਇੱਕ ਸ਼ਾਨਦਾਰ ਗੱਲਬਾਤ ਖ਼ਤਮ ਕੀਤੀ ਹੈ। ਇਸ ਸਮੇਂ ਦੌਰਾਨ ਕੋਰੋਨਾ ਵਾਇਰਸ ਦੇ ਮੁੱਦੇ ‘ਤੇ ਵਿਸਥਾਰ ਨਾਲ ਵਿਚਾਰ ਵਟਾਂਦਰਾ ਕੀਤਾ ਗਿਆ ਹੈ। ਚੀਨ ਨੂੰ ਇਸ ਕੋਰੋਨਾ ਵਾਇਰਸ ਕਾਰਨ ਬਹੁਤ ਜ਼ਿਆਦਾ ਪ੍ਰੇਸ਼ਾਨੀ ਝੱਲਣੀ ਪਈ ਹੈ ਅਤੇ ਹੁਣ ਚੀਨ ਇਸ ਤੋਂ ਉੱਪਰ ਉੱਠ ਗਿਆ ਹੈ। ਅਸੀਂ ਇਕੱਠੇ ਕੰਮ ਕਰ ਰਹੇ ਹਾ। ਚੀਨ ਦਾ ਬਹੁਤ ਸਤਿਕਾਰ ਹੈ।” ਜ਼ਿਕਰਯੋਗ ਹੈ ਕਿ ਅਮਰੀਕਾ ਵਿੱਚ, ਦੁਨੀਆ ਦੇ ਸਭ ਤੋਂ ਜ਼ਿਆਦਾ ਕੋਰੋਨਾ ਵਾਇਰਸ ਨਾਲ ਜੁੜੇ ਕੇਸ ਸਰਗਰਮ ਹਨ। ਸ਼ੁੱਕਰਵਾਰ ਨੂੰ, ਅਮਰੀਕਾ ਵਿੱਚ ਕੋਰੋਨਾ ਵਾਇਰਸ ਦੀ ਗਿਣਤੀ 85 ਹਜ਼ਾਰ ਨੂੰ ਪਾਰ ਕਰ ਗਈ ਹੈ, ਜਿਸ ਵਿੱਚ 80 ਹਜ਼ਾਰ ਤੋਂ ਵੱਧ ਮਾਮਲੇ ਸਰਗਰਮ ਹਨ।
ਇਸ ਵਾਇਰਸ ਕਾਰਨ ਹੁਣ ਤੱਕ 1000 ਤੋਂ ਵੱਧ ਲੋਕ ਆਪਣੀ ਜਾਨ ਗੁਆ ਚੁੱਕੇ ਹਨ ਅਤੇ ਪੂਰੇ ਦੇਸ਼ ਵਿੱਚ ਰਾਸ਼ਟਰੀ ਐਮਰਜੈਂਸੀ ਲਾਗੂ ਕੀਤੀ ਗਈ ਹੈ। ਲੋਕਾਂ ਨੂੰ ਅਪੀਲ ਕੀਤੀ ਜਾ ਰਹੀ ਹੈ ਕਿ ਉਹ ਘਰ ਛੱਡ ਕੇ ਨਾ ਜਾਣ। ਦੂਜੇ ਪਾਸੇ, ਜੇ ਅਸੀਂ ਚੀਨ ਦੀ ਗੱਲ ਕਰੀਏ ਤਾਂ ਇੱਥੇ ਤਿੰਨ ਹਜ਼ਾਰ ਤੋਂ ਵੱਧ ਮੌਤਾਂ ਹੋ ਚੁੱਕੀਆਂ ਹਨ, ਪਰ ਪਿੱਛਲੇ ਕੁੱਝ ਸਮੇਂ ਵਿੱਚ ਨਵੇਂ ਮਾਮਲਿਆਂ ਵਿੱਚ ਕਮੀ ਆਈ ਹੈ। ਇਸ ਤੋਂ ਪਹਿਲਾ ਡੋਨਾਲਡ ਟਰੰਪ ਕੋਰੋਨਾ ਵਾਇਰਸ ਦੇ ਮੁੱਦੇ ‘ਤੇ ਚੀਨ ਨੂੰ ਲਗਾਤਾਰ ਦੋਸੀ ਮੰਰਹੇ ਨਦੇ ਹਨ। ਪ੍ਰੈਸ ਕਾਨਫਰੰਸ ਵਿੱਚ ਵੀ ਟਰੰਪ ਕੋਰੋਨਾ ਵਾਇਰਸ ਨੂੰ ਚੀਨੀ ਵਾਇਰਸ ਕਹਿੰਦੇ ਰਹੇ ਹਨ। ਇਸ ਬਾਰੇ ਪੁੱਛੇ ਜਾਣ ‘ਤੇ ਡੋਨਾਲਡ ਟਰੰਪ ਨੇ ਸਾਫ ਕਿਹਾ ਕਿ ਇਹ ਵਾਇਰਸ ਚੀਨ ਤੋਂ ਆਇਆ ਹੈ ਅਤੇ ਇਸ ਲਈ ਇਹ ਚੀਨੀ ਵਾਇਰਸ ਹੈ।