ਨਵੀਂ ਦਿੱਲੀ –ਚੋਣ ਕਮਿਸ਼ਨ ਨੇ ਨੋਟੀਫਿਕੇਸ਼ਨ ਜਾਰੀ ਕਰਕੇ 5 ਫਰਵਰੀ ਨੂੰ ਸਵੇਰੇ 7 ਵਜੇ ਤੋਂ ਸ਼ਾਮ 6.30 ਵਜੇ ਤੱਕ ਐਗਜ਼ਿਟ ਪੋਲ ’ਤੇ ਪਾਬੰਦੀ ਲਾ ਦਿੱਤੀ ਹੈ। ਇਸ ਸਮੇਂ ਦੌਰਾਨ ਨਾ ਤਾਂ ਐਗਜ਼ਿਟ ਪੋਲ ਕੀਤੀ ਜਾ ਸਕਦੀ ਹੈ ਅਤੇ ਨਾ ਹੀ ਇਸ ਨੂੰ ਪ੍ਰਕਾਸ਼ਿਤ ਕੀਤਾ ਜਾ ਸਕਦਾ ਹੈ। 5 ਫਰਵਰੀ ਨੂੰ ਨਵੀਂ ਦਿੱਲੀ ਵਿਧਾਨ ਸਭਾ ਚੋਣਾਂ ਦੇ ਨਾਲ-ਨਾਲ ਉੱਤਰ ਪ੍ਰਦੇਸ਼ ਵਿੱਚ ਦੋ ਜ਼ਿਮਨੀ ਚੋਣਾਂ ਹੋਣਗੀਆਂ। 22 ਜਨਵਰੀ ਨੂੰ ਜਾਰੀ ਨੋਟੀਫਿਕੇਸ਼ਨ ਵਿੱਚ ਇਹ ਵੀ ਸਪੱਸ਼ਟ ਕੀਤਾ ਗਿਆ ਹੈ ਕਿ ਲੋਕ ਪ੍ਰਤੀਨਿਧਤਾ ਐਕਟ ਦੀਆਂ ਧਾਰਾਵਾਂ ਤਹਿਤ ਕਿਸੇ ਵੀ ਇਲੈਕਟ੍ਰਾਨਿਕ ਮੀਡੀਆ ਵਿੱਚ ਕਿਸੇ ਵੀ ਓਪੀਨੀਅਨ ਪੋਲ ਜਾਂ ਕਿਸੇ ਹੋਰ ਚੋਣ ਸਰਵੇਖਣ ਦੇ ਨਤੀਜਿਆਂ ਸਮੇਤ ਕਿਸੇ ਵੀ ਚੋਣ ਮਾਮਲੇ ਨੂੰ ਪ੍ਰਦਰਸ਼ਿਤ ਕਰਨ ’ਤੇ 48 ਘੰਟੇ ਪਾਬੰਦੀ ਹੋਵੇਗੀ। ਇਹ 48 ਘੰਟੇ ਚੋਣਾਂ ਖ਼ਤਮ ਹੋਣ ਦੇ ਨਿਰਧਾਰਤ ਸਮੇਂ ਤੋਂ ਸ਼ੁਰੂ ਹੋਣਗੇ।
previous post